September 4, 2026, 12:16 pm
----------- Advertisement -----------
HomeNewsBreaking Newsਪੀਯੂ ਪ੍ਰੋਫੈਸਰ ਦੇ ਘਰੋਂ ਚੋਰੀ ਕਰਨ ਵਾਲੇ 3 ਦੋਸ਼ੀ ਗ੍ਰਿਫ.ਤਾਰ, 4 ਮਿੰਟਾਂ...

ਪੀਯੂ ਪ੍ਰੋਫੈਸਰ ਦੇ ਘਰੋਂ ਚੋਰੀ ਕਰਨ ਵਾਲੇ 3 ਦੋਸ਼ੀ ਗ੍ਰਿਫ.ਤਾਰ, 4 ਮਿੰਟਾਂ ‘ਚ ਗਹਿਣੇ ਲੈ ਕੇ ਹੋਏ ਸੀ ਫਰਾਰ

Published on

----------- Advertisement -----------

 ਪੰਜਾਬ ਯੂਨੀਵਰਸਿਟੀ ਦੇ ਫਾਈਨ ਆਰਟਸ ਵਿਭਾਗ ਦੇ ਪ੍ਰੋਫੈਸਰ ਤੀਰਥੰਕਰ ਭੱਟਾਚਾਰੀਆ ਦੇ ਸੈਕਟਰ-37 ਸੀ ਸਥਿਤ ਘਰ ਤੋਂ ਕਰੀਬ 20 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਥਾਣਾ ਸਦਰ-39 ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 95 ਫੀਸਦੀ ਸਾਮਾਨ ਬਰਾਮਦ ਕਰ ਲਿਆ ਹੈ। ਦੱਸ ਦਈਏ ਕਿ ਮੁਲਜ਼ਮਾਂ ਦੀ ਪਛਾਣ ਸੈਕਟਰ-49 ਦੇ ਰਹਿਣ ਵਾਲੇ ਤਰੁਣ ਉਰਫ਼ ਲੱਲਾ, ਵਿੱਕੀ ਅਤੇ ਦਿਲੀਪ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। 

ਜਾਣਕਾਰੀ ਦਿੰਦਿਆਂ ਡੀਐਸਪੀ ਚਰਨਜੀਤ ਸਿੰਘ ਵਿਰਕ ਨੇ ਦੱਸਿਆ ਕਿ ਜਿਸ ਘਰ ਵਿੱਚ ਚੋਰੀ ਹੋਈ ਹੈ ਉਸ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ਤੋਂ ਬਾਅਦ ਚੋਰਾਂ ਖ਼ਿਲਾਫ਼ ਕਾਫੀ ਪੁਖ਼ਤਾ ਸਬੂਤ ਮਿਲੇ ਹਨ। ਜਿਸ ਤੋਂ ਬਾਅਦ ਥਾਣਾ-39 ਦੇ ਇੰਚਾਰਜ ਇੰਸਪੈਕਟਰ ਨਰਿੰਦਰ ਪਟਿਆਲ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਸੈਕਟਰ-49 ਦੇ ਏਰੀਏ ਵਿੱਚ ਦੇਖੇ ਗਏ ਹਨ। ਜਿਸ ਤੋਂ ਬਾਅਦ ਪੁਲਿਸ ਟੀਮ ਉਥੇ ਪਹੁੰਚੀ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। 

ਨਾਲ ਹੀ ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਸ਼ੀ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਦਾ ਹੈ। ਮੁਲਜ਼ਮ ਤਰੁਣ ਖ਼ਿਲਾਫ਼ ਥਾਣਾ ਸਦਰ-39 ਵਿੱਚ ਅਤੇ ਇੱਕ ਕੇਸ ਥਾਣਾ-19 ਵਿੱਚ ਦਰਜ ਹੈ। ਦੂਜੇ ਮੁਲਜ਼ਮ ਵਿੱਕੀ ਖ਼ਿਲਾਫ਼ ਥਾਣਾ ਸਦਰ-19 ਵਿੱਚ ਕੇਸ ਦਰਜ ਹੈ ਅਤੇ ਥਾਣਾ-31 ਵਿੱਚ ਇੱਕ ਹੋਰ ਕੇਸ ਦਰਜ ਹੈ। ਤੀਜੇ ਮੁਲਜ਼ਮ ਦਿਲੀਪ ਖ਼ਿਲਾਫ਼ ਥਾਣਾ-39 ਵਿੱਚ ਕੇਸ ਦਰਜ ਹੈ।

ਤਰੁਣ ਅਤੇ ਵਿੱਕੀ ਜ਼ਮਾਨਤ ‘ਤੇ ਬਾਹਰ ਹਨ। ਜਦੋਂ ਚੋਰੀ ਦੀ ਘਟਨਾ ਵਾਪਰੀ ਤਾਂ ਮਕਾਨ ਮਾਲਕ ਤੀਰਥੰਕਰ ਕੇ.ਕੇ ਵਿਖੇ ਕਲਾਸਾਂ ਲੈਣ ਗਿਆ ਹੋਇਆ ਸੀ। ਚੋਰ ਦੁਪਹਿਰ 2.57 ‘ਤੇ ਘਰ ‘ਚ ਦਾਖਲ ਹੋਏ ਅਤੇ 4 ਮਿੰਟ ‘ਚ ਵਾਰਦਾਤ ਨੂੰ ਅੰਜਾਮ ਦੇ ਕੇ 3.01 ‘ਤੇ ਫਰਾਰ ਹੋ ਗਏ। ਜਦੋਂ ਉਹ ਵਾਪਸ ਆਏ ਤਾਂ ਬੈੱਡਰੂਮ ਵਿੱਚ ਅਲਮਾਰੀ ਦਾ ਸਾਮਾਨ ਖਿਲਰਿਆ ਪਿਆ ਸੀ। ਜਦੋਂ ਉਸ ਨੇ ਦੇਖਿਆ ਤਾਂ ਉਸ ਦੀ ਦਾਦੀ ਅਤੇ ਮਾਤਾ-ਪਿਤਾ ਦੇ ਬਣਾਏ ਗਹਿਣੇ ਅਤੇ ਕਰੀਬ 70 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ।

 ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਗਿਆ ਕਿ 3 ਸੋਨੇ ਦੇ ਹਾਰ ਸੈੱਟ, 3 ਸੋਨੇ ਦੀਆਂ ਮੁੰਦਰੀਆਂ, 3 ਜੋੜੇ ਕੰਨਾਂ ਦੀਆਂ ਵਾਲੀਆਂ, ਹੱਥ ਦੇ ਕੰਗਣ, 6 ਲੌਕਟ, ਕਰੀਬ 25 ਤੋਲੇ ਸੋਨਾ ਅਤੇ ਕਰੀਬ 70 ਹਜ਼ਾਰ ਦੀ ਨਕਦੀ ਚੋਰੀ ਹੋ ਗਈ। ਬਦਮਾਸ਼ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਚਿਤ ਰੇਕੀ ਕੀਤੀ ਸੀ। ਇਸ ਤੋਂ ਬਾਅਦ ਜਦੋਂ ਪ੍ਰੋਫੈਸਰ ਆਪਣੀ ਕਾਰ ਲੈ ਕੇ ਪੀਯੂ ਗਿਆ ਤਾਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਇਹ ਕੋਨੇ ਵਾਲਾ ਮਕਾਨ ਹੋਣ ਕਾਰਨ ਚੋਰ ਪਾਰਕ ਦੇ ਨਾਲ ਲੱਗਦੇ ਕੰਧ ਤੋਂ ਕੰਧ ਟੱਪ ਕੇ ਪਿਛਲੇ ਪਾਸੇ ਪਹੁੰਚ ਗਏ। ਚੋਰ ਦੁਪਹਿਰ 2.57 ‘ਤੇ ਘਰ ‘ਚ ਦਾਖਲ ਹੋਏ ਅਤੇ 4 ਮਿੰਟ ‘ਚ ਵਾਰਦਾਤ ਨੂੰ ਅੰਜਾਮ ਦੇ ਕੇ 3.01 ‘ਤੇ ਫਰਾਰ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...