May 31, 2026, 9:02 am
----------- Advertisement -----------
HomeNewsBreaking Newsਲੁਧਿਆਣਾ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਕਰਦੇ 3 ਕਾਬੂ, ਟਰੱਕ, JCB ਅਤੇ ਦੋ...

ਲੁਧਿਆਣਾ ‘ਚ ਗੈਰ-ਕਾਨੂੰਨੀ ਮਾਈਨਿੰਗ ਦੇ ਕਰਦੇ 3 ਕਾਬੂ, ਟਰੱਕ, JCB ਅਤੇ ਦੋ ਟਰੈਕਟਰ-ਟਰਾਲੀਆਂ ਬਰਾਮਦ

Published on

----------- Advertisement -----------

ਲੁਧਿਆਣਾ, 10 ਅਗਸਤ 2022 – ਪੁਲੀਸ ਨੇ ਦੋ ਥਾਵਾਂ ’ਤੇ ਛਾਪੇਮਾਰੀ ਕਰਕੇ ਨਾਜਾਇਜ਼ ਮਾਈਨਿੰਗ ਕਰ ਰਹੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦਕਿ ਇੱਕ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਕਾਬੂ ਕੀਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਜੇਸੀਬੀ, ਟਰੱਕ ਅਤੇ ਦੋ ਟਰੈਕਟਰ ਟਰਾਲੀਆਂ ਬਰਾਮਦ ਕੀਤੀਆਂ ਗਈਆਂ ਹਨ। ਮੁਲਜ਼ਮਾਂ ਖ਼ਿਲਾਫ਼ ਦੋ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਥਾਣਾ ਕੂੰਮਕਲਾਂ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਘੁਮਾਣੀਆਂ ‘ਚ ਛਾਪਾ ਮਾਰ ਕੇ ਨਾਜਾਇਜ਼ ਮਾਈਨਿੰਗ ਕਰ ਰਹੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ |

ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਚੰਦਰ ਪਾਲ ਅਤੇ ਸ਼ਿੰਦਰ ਸਿੰਘ ਵਜੋਂ ਹੋਈ ਹੈ। ਜਦਕਿ ਪੁਲਿਸ ਸੁਨੀਲ ਕੁਮਾਰ ਵਾਸੀ ਪਿੰਡ ਕੂੰਮ ਖੁਰਦ ਦੀ ਤਲਾਸ਼ ਕਰ ਰਹੀ ਹੈ। ਮੁਲਜ਼ਮ ਚੰਦਰ ਪਾਲ ਅਤੇ ਸ਼ਿੰਦਰ ਸਿੰਘ ਆਪਣੀ ਜ਼ਮੀਨ ਵਿੱਚੋਂ ਨਾਜਾਇਜ਼ ਮਾਈਨਿੰਗ ਕਰ ਰਹੇ ਸਨ। ਇਨ੍ਹਾਂ ਦੇ ਕਬਜ਼ੇ ‘ਚੋਂ ਇਕ ਟਰੱਕ ਅਤੇ ਇਕ ਜੇ.ਸੀ.ਬੀ. ਬਰਾਮਦ ਕੀਤੀ ਗਈ ਹੈ।

ਗੁਪਤ ਸੂਚਨਾ ਦੇ ਆਧਾਰ ‘ਤੇ ਥਾਣਾ ਮਹਿਰਾਬਾਂ ਦੀ ਪੁਲਸ ਨੇ ਪਿੰਡ ਧਨਾਨਸੂ ਤੋਂ ਪਿੰਡ ਕਡਿਆਣਾ ਕਲਾਂ ਰੋਡ ‘ਤੇ ਚੱਲ ਰਹੀ ਨਾਜਾਇਜ਼ ਮਾਈਨਿੰਗ ‘ਤੇ ਛਾਪਾ ਮਾਰ ਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਦੇ ਕਬਜ਼ੇ ‘ਚੋਂ ਰੇਤ ਨਾਲ ਭਰੀਆਂ ਦੋ ਟਰੈਕਟਰ ਟਰਾਲੀਆਂ ਬਰਾਮਦ ਹੋਈਆਂ ਹਨ। ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਮਨਜ਼ੂਰ ਹੁਸੈਨ ਵਾਸੀ ਪਿੰਡ ਖਾਸੀ ਕਲਾਂ ਵਜੋਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...