October 19, 2026, 2:09 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ...

ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 7 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜ਼ਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹੇ ਤਰਨਤਾਰਨ ਵਿੱਚ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਤਰਨਤਾਰਨ ਵਿਖੇ ਡਾ.ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਪਹਿਲਾ ਹੀ ਕੀਤਾ ਜਾ ਚੁੱਕਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...