September 9, 2026, 6:14 pm
----------- Advertisement -----------
HomeNewsLatest Newsਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀਐਸਐਫ ਅਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 3...

ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀਐਸਐਫ ਅਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 3 ਕਿਲੋ 700 ਗ੍ਰਾਮ ਹੈਰੋਇਨ ਬਰਾਮਦ

Published on

----------- Advertisement -----------

ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀਐਸਐਫ ਅਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਬੀਤੀ ਰਾਤ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ, ਜਿਸ ਦਾ ਭਾਰ 3 ਕਿਲੋ 700 ਗ੍ਰਾਮ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖਾਲੜਾ ਵਿੱਚ ਬੀਓਪੀ ਰਾਜੋਕੇ ਅਧੀਨ ਪੈਂਦੇ ਇਲਾਕੇ ਵਿੱਚ ਬੀਐਸਐਫ ਅਤੇ ਪੰਜਾਬ ਪੁਲੀਸ ਦੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਇੱਕ ਪੈਕਟ ਹੈਰੋਇਨ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਅਤੇ ਬੀ.ਐਸ.ਐਫ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਸਰਪੰਚ ਮਹਿਤਾਬ ਸਿੰਘ ਪੁੱਤਰ ਬਾਜ ਸਿੰਘ ਵਾਸੀ ਰਾਜੋਆ ਦੇ ਖੇਤਾਂ ਵਿੱਚੋਂ 1 ਪੈਕਟ ਹੈਰੋਇਨ ਜਿਸ ਦਾ ਵਜ਼ਨ 3.7 ਕਿਲੋ ਹੈ, ਬਰਾਮਦ ਕੀਤਾ ਗਿਆ। ਇਸ ਪੈਕੇਟ ਨੂੰ ਖੋਲ੍ਹਣ ‘ਤੇ ਉਸ ‘ਚੋਂ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਹੈਰੋਇਨ ਕਿਸੇ ਡਰੋਨ ਤੋਂ ਡਿੱਗੀ ਹੋ ਸਕਦੀ ਹੈ ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...