November 10, 2024, 9:02 pm
----------- Advertisement -----------
HomeNewsLatest Newsਵਿਦਿਆਰਥੀਆਂ ਕੋਲੋਂ ਵਾਧੂ ਫੀਸਾਂ ਵਸੂਲਣ 'ਤੇ ਵੱਡੀ ਕਾਰਵਾਈ,ਪਟਿਆਲਾ ਜ਼ਿਲ੍ਹੇ ਦੇ 2 ਸਕੂਲਾਂ...

ਵਿਦਿਆਰਥੀਆਂ ਕੋਲੋਂ ਵਾਧੂ ਫੀਸਾਂ ਵਸੂਲਣ ‘ਤੇ ਵੱਡੀ ਕਾਰਵਾਈ,ਪਟਿਆਲਾ ਜ਼ਿਲ੍ਹੇ ਦੇ 2 ਸਕੂਲਾਂ ਨੂੰ ਲਗਾਇਆ ਗਿਆ 3 ਲੱਖ ਦਾ ਜੁਰਮਾਨਾ

Published on

----------- Advertisement -----------

ਚੰਡੀਗੜ, 26 ਦਸੰਬਰ: ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਜੋ ਵੀ ਪ੍ਰਾਈਵੇਟ ਅਦਾਰਾ ਨਿਯਮਾਂ ਦੀ ਉਲ਼ੰਘਣਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਇੱਥੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ। ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਇਸ ਮਾਮਲੇ ਵਿੱਚ ਬਹੁਤ ਹੀ ਸਪੱਸ਼ਟ ਹਦਾਇਤਾਂ ਹਨ ਕਿ ਉਹ ਪੰਜਾਬ ਵਿੱਚ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਣਗੇ। ਵਿਭਾਗ ਦੇ ਨਿਰਧਾਰਿਤ ਨਿਯਮਾਂ ਅਨੁਸਾਰ ਕੰਮ ਕਰਨ ਵਾਲੇ ਹਰ ਪ੍ਰਾਈਵੇਟ ਅਦਾਰੇ ਨੂੰ ਪੂਰੀ ਖੁੱਲ ਹੋਵੇਗੀ ਪਰ ਮਨਮਾਨੀਆਂ ਤੇ ਬੇਨਿਯਮੀਆਂ ਕਰਨ ਵਾਲਿਆਂ ਤੇ ਪੂਰੀ ਸਖ਼ਤੀ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਿੱਦਿਅਕ ਸਾਲ 2022-23 ਦੌਰਾਨ ਵਸੂਲੀ ਗਈ ਵੱਧ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ‘ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ’ ਦੀ ਉਲੰਘਣਾ ਕਰਨ ਤੇ ਦੋਵਾਂ ਸਕੂਲਾਂ ਨੂੰ ਜੁਰਮਾਨਾ ਵੀ ਲਗਾਇਆ ਗਿਆ ਹੈ।

ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23 ਦੀਆਂ ਫੀਸਾਂ ਸਬੰਧੀ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿਚ ਵੱਖ ਵੱਖ ਸਕੂਲਾਂ ਦੀਆਂ ਸ਼ਿਕਾਇਤਾਂ ਮਿਲਣ ‘ਤੇ ਪੜਤਾਲ ਕਰਵਾਈ ਗਈ ਸੀ ਜਿਸ ਦੇ ਆਧਾਰ ‘ਤੇ ਫੀਸ ਰੈਗੂਲੇਟਰੀ ਬਾਡੀ ਜ਼ਿਲ੍ਹਾ ਪਟਿਆਲਾ ਦੇ ਚੇਅਰਪਰਸਨ ਵੱਲੋਂ ਪਟਿਆਲਾ ਦੇ ਰਿਆਨ ਇੰਟਰਨੈਸ਼ਨਲ ਸਕੂਲ, ਅਰਬਨ ਅਸਟੇਟ ਫੇਜ-2 ਤੇ ਕੇ.ਐਸ.ਬੀ. ਵਰਲਡ ਸਕੂਲ ਬੂਰੜ ਜ਼ਿਲ੍ਹਾ ਪਟਿਆਲਾ ਨੂੰ ਵਿਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਪਾਸੋਂ ਵਸੂਲੀ ਵੱਧ ਫੀਸ ਵਾਪਸ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕ੍ਰਮਵਾਰ ਦੋ ਲੱਖ ਤੇ ਇੱਕ ਲੱਖ ਦਾ ਜੁਰਮਾਨਾ ਵੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਸਬੰਧੀ ਫੀਸ ਰੈਗੂਲੇਟਰੀ ਬਾਡੀ ਵੱਲੋਂ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਤਰੁੱਟੀਆਂ ਪਾਈਆਂ ਗਈ ਸਨ ਜਿਸ ਲਈ ਉਕਤ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋਵੇ ਸਕੂਲਾਂ ਨੇ ਜੋ ਫੀਸ ਦਾ ਵਾਧਾ ਕੀਤਾ ਸੀ ਉਸ ਸਬੰਧੀ ਕੋਈ ਢੁਕਵਾਂ ਜਵਾਬ ਨਾ ਦੇਣ ਕਾਰਨ ਉਨ੍ਹਾਂ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਤੇ ਇੱਕ ਹਫ਼ਤੇ ਅੰਦਰ ਅੰਦਰ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਸਕੂਲ ਵਿਰੁੱਧ ਫੀਸ ਐਕਟ 2016 ਦੇ ਸੈਕਸ਼ਨ 14 ਤਹਿਤ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਅਗਲੇਰੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ, ਸਪੀਕਰ ਸੰਧਵਾਂ ਕਰਨਗੇ ਲੋਕ ਅਰਪਣ

ਫ਼ਰੀਦਕੋਟ 17 ਸਤੰਬਰ,2024: ਫ਼ਰੀਦਕੋਟ ਵਾਸੀਆਂ ਤੇ ਸ਼ੂਟਿੰਗ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...