ਬਠਿੰਡਾ ਕਾਊਂਟਰ ਇੰਟੈਲੀਜੈਂਸ ਅਤੇ ਜ਼ਿਲ੍ਹਾ ਪੁਲਿਸ ਨੇ ਲਾਰੈਂਸ ਗੈਂਗ ਅਤੇ ਗੈਂਗਸਟਰ ਗੋਲਡੀ ਬਰਾੜ ਦੇ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 02 ਪਿਸਤੌਲ 32 ਬੋਰ 019 ਐਮ.ਐਮ., 06 ਜਿੰਦਾ ਕਾਰਤੂਸ ਅਤੇ 06 ਮੈਗਜ਼ੀਨ ਸਮੇਤ ਇੱਕ ਵਰਨਾ ਕਾਰ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਮੁਲਜ਼ਮਾਂ ਦੀ ਪਛਾਣ ਸ਼ੂਟਰ ਕਰਨਦੀਪ ਸਿੰਘ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘਵੀਰ ਸਿੰਘ ਵਾਸੀ ਕੋਟ ਸ਼ਮੀਰ ਥਾਣਾ ਸਦਰ, ਕੁਲਵਿੰਦਰ ਸਿੰਘ ਵਾਸੀ ਕੋਟ ਸ਼ਮੀਰ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।
ਦੱਸ ਦਈਏ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਜ਼ਿਲ੍ਹੇ ਵਿੱਚ ਕਈ ਟਾਰਗੇਟ ਕਿਲਿੰਗ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ। ਬਠਿੰਡਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੀ ਪੁਲਿਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਸ ਖ਼ਿਲਾਫ਼ ਪਹਿਲਾਂ ਵੀ ਤਿੰਨ ਕੇਸ ਦਰਜ ਹਨ।