April 23, 2026, 10:38 am
----------- Advertisement -----------
HomeNewsLatest Newsਗੁਰਦਾਸਪੁਰ 'ਚ 3 ਸਮੱਗਲਰਾਂ ਨੂੰ ਕੀਤਾ ਗਿਆ ਗ੍ਰਿਫ.ਤਾਰ

ਗੁਰਦਾਸਪੁਰ ‘ਚ 3 ਸਮੱਗਲਰਾਂ ਨੂੰ ਕੀਤਾ ਗਿਆ ਗ੍ਰਿਫ.ਤਾਰ

Published on

----------- Advertisement -----------

ਪੰਜਾਬ ਦੀ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਗੁਰਦਾਸਪੁਰ ‘ਚ 3 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਸਬੰਧ ਪਾਕਿਸਤਾਨ ਦੇ ਨਸ਼ਾ ਤਸਕਰਾਂ ਨਾਲ ਪਾਏ ਗਏ ਹਨ। ਇਨ੍ਹਾਂ ਕੋਲੋਂ 15 ਕਿਲੋ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ। ਜਿਸ ਨੂੰ ਤਿੰਨ ਤਸਕਰਾਂ ਨੇ ਪਾਕਿਸਤਾਨ ਤੋਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਬਰਾਮਦ ਕੀਤਾ ਸੀ। ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 105 ਕਰੋੜ ਰੁਪਏ ਹੈ। 

 ਸੀ.ਆਈ.ਏ. ਨੂੰ ਇਹ ਸਫਲਤਾ ਗੁਰਦਾਸਪੁਰ ਅਧੀਨ ਪੈਂਦੇ ਡੇਰਾ ਬਾਬਾ ਨਾਨਕ ਨੇੜੇ ਪਿੰਡ ਹਰੂਵਾਲ ਤੋਂ ਮਿਲੀ ਹੈ। ਸੂਚਨਾ ਮਿਲਣ ਤੋਂ ਬਾਅਦ ਸੀ.ਆਈ.ਏ ਦੀ ਟੀਮ ਨੇ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਹੇਠ ਟੀਮ ਤਿਆਰ ਕੀਤੀ ਹੈ। ਇਸ ਦੌਰਾਨ ਸੀ.ਆਈ.ਏ. ਦੀ ਟੀਮ ਨੇ ਪਿੰਡ ਵਿੱਚੋਂ ਹੀ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੀ ਪਛਾਣ ਭੁਪਿੰਦਰ ਸਿੰਘ ਭਿੰਦਾ, ਨਰਿੰਦਰ ਸਿੰਘ ਅਤੇ ਰਣਜੋਧ ਸਿੰਘ ਵਾਸੀ ਹਰੂਵਾਲ ਵਜੋਂ ਹੋਈ ਹੈ। 

 ਪਿੰਡ ਹਰੂਵਾਲ ਤਰਨਤਾਰਨ ਦੇ ਡੇਰਾ ਬਾਬਾ ਨਾਨਕ ਨੇੜੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਇੱਕ ਪਿੰਡ ਹੈ। ਫੜੇ ਗਏ ਸਮੱਗਲਰਾਂ ਨੇ ਸਿਰਫ ਇੰਨਾ ਹੀ ਦੱਸਿਆ ਕਿ ਉਨ੍ਹਾਂ ਨੇ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਸੀ।   ਸੀਆਈਏ ਦੀ ਟੀਮ ਨੇ ਤਿੰਨੋਂ ਤਸਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸੀਆਈਏ ਦੀ ਟੀਮ ਤਿੰਨਾਂ ਤਸਕਰਾਂ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਜਾਂਚ ਦੌਰਾਨ ਇਸ ਗਰੋਹ ਦੇ ਪਿਛੜੇ ਸਬੰਧਾਂ ਦਾ ਪਤਾ ਲਗਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...