September 5, 2026, 9:53 pm
----------- Advertisement -----------
HomeNewsBreaking Newsਮੋਹਾਲੀ 'ਚ 120 ਸਾਲ ਤੋਂ ਵੱਧ ਉਮਰ ਦੇ 3 ਵੋਟਰ

ਮੋਹਾਲੀ ‘ਚ 120 ਸਾਲ ਤੋਂ ਵੱਧ ਉਮਰ ਦੇ 3 ਵੋਟਰ

Published on

----------- Advertisement -----------

 ਇਸ ਵਾਰ ਮੋਹਾਲੀ ਵਿੱਚ 18 ਸਾਲ ਤੋਂ ਲੈ ਕੇ 120 ਸਾਲ ਤੋਂ ਵੱਧ ਉਮਰ ਦੇ ਵੋਟਰ ਲੋਕ ਸਭਾ ਚੋਣਾਂ ਵਿੱਚ ਵੋਟ ਪਾਉਣਗੇ। ਇੱਥੇ 414379 ਪੁਰਸ਼ ਵੋਟਰ ਹਨ ਜਦਕਿ 376298 ਮਹਿਲਾ ਵੋਟਰ ਹਨ। 36 ਤੀਜੇ ਲਿੰਗ ਦੇ ਵੋਟਰ ਵੀ ਸ਼ਾਮਲ ਹਨ। 120 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗੱਲ ਕਰੀਏ ਤਾਂ ਇਨ੍ਹਾਂ ਵਿੱਚ ਦੋ ਮਰਦ ਅਤੇ ਇੱਕ ਮਹਿਲਾ ਵੋਟਰ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਵਾਰ 110 ਸਾਲ ਤੋਂ 119 ਸਾਲ ਤੱਕ ਦੇ ਤਿੰਨ ਪੁਰਸ਼ ਅਤੇ ਤਿੰਨ ਮਹਿਲਾ ਵੋਟਰ ਵੋਟਿੰਗ ਵਿੱਚ ਹਿੱਸਾ ਲੈਣਗੇ। 

ਜ਼ਿਲ੍ਹਾ ਚੋਣ ਦਫ਼ਤਰ ਅਨੁਸਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ ਬੈਠੇ ਹੀ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੇ ਲਈ ਚੋਣਾਂ ਨਾਲ ਜੁੜੇ ਕਰਮਚਾਰੀ ਘਰ-ਘਰ ਜਾ ਕੇ ਵੋਟਿੰਗ ਕਰਵਾਉਣਗੇ। ਅਜਿਹੇ ‘ਚ ਮੋਹਾਲੀ ‘ਚ 80 ਤੋਂ 89 ਸਾਲ ਦੀ ਉਮਰ ਦੇ 1386 ਵੋਟਰ ਹਨ। ਇਨ੍ਹਾਂ ਵਿੱਚੋਂ 7034 ਪੁਰਸ਼ ਅਤੇ 652 ਮਹਿਲਾ ਵੋਟਰ ਹਨ। ਕੁੱਲ 2018 ਵੋਟਰ 90 ਸਾਲ ਤੋਂ 99 ਸਾਲ ਦੇ ਵਿਚਕਾਰ ਹਨ। ਇਨ੍ਹਾਂ ਵਿੱਚੋਂ 1046 ਪੁਰਸ਼ ਅਤੇ 972 ਮਹਿਲਾ ਵੋਟਰ ਹਨ। ਇਸੇ ਤਰ੍ਹਾਂ 100 ਤੋਂ 109 ਸਾਲ ਦੀ ਉਮਰ ਦੇ 67 ਮਰਦ ਅਤੇ 75 ਮਹਿਲਾ ਵੋਟਰ ਹਨ।

ਮੋਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਲਈ ਵੱਖ-ਵੱਖ ਟੀਮਾਂ ਬਣਾ ਕੇ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ। ਇਸ ਵਿੱਚ ਕੁੱਲ 9 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇੱਕ ਟੀਮ ਵਿੱਚ ਵੱਖ-ਵੱਖ ਵਿਭਾਗਾਂ ਦੇ ਚਾਰ ਵਿਅਕਤੀਆਂ ਦੀ ਡਿਊਟੀ ਲਗਾਈ ਗਈ ਹੈ। ਚੌਕਸੀ ਅਤੇ ਸੁਰੱਖਿਆ ਨੂੰ ਲੈ ਕੇ ਉਹ ਚੌਵੀ ਘੰਟੇ ਸੁਰੱਖਿਆ ‘ਤੇ ਨਜ਼ਰ ਰੱਖਣਗੇ ਅਤੇ ਪੋਲਿੰਗ ਬੂਥਾਂ ਦੀ ਲਗਾਤਾਰ ਚੈਕਿੰਗ ਕਰਦੇ ਰਹਿਣਗੇ। 

ਇਸ ਵਿੱਚ ਬਿਜਲੀ ਪ੍ਰਬੰਧਨ ਲਈ ਗਮਾਡਾ ਅਧਿਕਾਰੀਆਂ, ਸਿਖਲਾਈ ਪ੍ਰਬੰਧਨ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ, ਮਟੀਰੀਅਲ ਪ੍ਰਬੰਧਨ ਲਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਟਰਾਂਸਪੋਰਟ ਪ੍ਰਬੰਧਨ ਲਈ ਆਰ.ਟੀ.ਓ ਦੀ ਡਿਊਟੀ ਲਗਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...