July 21, 2026, 5:08 pm
----------- Advertisement -----------
HomeNewsLatest Newsਪੰਜਾਬ ਦੇ 35 ਬੈਡਮਿੰਟਨ ਖਿਡਾਰੀ ਇੱਕ ਮਹੀਨੇ ਦੇ ਕੈਂਪ ਲਈ ਹੈਦਰਾਬਾਦ ਰਵਾਨਾ

ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਇੱਕ ਮਹੀਨੇ ਦੇ ਕੈਂਪ ਲਈ ਹੈਦਰਾਬਾਦ ਰਵਾਨਾ

Published on

----------- Advertisement -----------

ਚੰਡੀਗੜ੍ਹ, 15 ਜੂਨ : ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਬਿਹਤਰ ਮੰਚ ਮੁਹੱਈਆ ਕਰਵਾਉਣ ਦੇ ਟੀਚੇ ਤਹਿਤ ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਇਕ ਮਹੀਨੇ ਲਈ ਵਿਸ਼ੇਸ਼ ਸਿਖਲਾਈ ਹਾਸਲ ਕਰਨ ਲਈ ਅੱਜ ਹੈਦਰਾਬਾਦ ਲਈ ਰਵਾਨਾ ਹੋਏ।ਖੇਡ ਵਿਭਾਗ ਦੇ ਮੁੱਖ ਦਫਤਰ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ ਤੋਂ ਰਵਾਨਾ ਹੋਏ ਖਿਡਾਰੀਆਂ ਵਿੱਚ ਅੰਡਰ 9 ਤੋਂ 16 ਤੱਕ 18 ਲੜਕੀਆਂ ਤੇ 17 ਮੁੰਡੇ ਸ਼ਾਮਲ ਹਨ। ਇਨ੍ਹਾਂ ਨਾਲ ਪੰਜਾਬ ਦੇ ਦੋ ਬੈਡਮਿੰਟਨ ਕੋਚ ਵੀ ਰਵਾਨਾ ਹੋਏ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹੈਦਰਾਬਾਦ ਲਈ ਰਵਾਨਾ ਹੋਏ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ।ਹੈਦਰਾਬਾਦ ਦੇਸ਼ ਵਿੱਚ ਬੈਡਮਿੰਟਨ ਖੇਡ ਦਾ ਧੁਰਾ ਹੈ ਜਿੱਥੇ ਪੰਜਾਬ ਦੇ ਖਿਡਾਰੀਆਂ ਨੂੰ ਭੇਜਣ ਦਾ ਉਦੇਸ਼ ਵੱਡਾ ਮੰਚ ਮੁਹੱਈਆ ਕਰਵਾਉਣਾ ਹੈ। ਇਹ ਕੈਂਪ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲੀ ਵਾਰ ਲਗਾਇਆ ਜਾ ਰਿਹਾ ਹੈ ਜਿਸ ਦਾ ਸਾਰਾ ਖ਼ਰਚਾ ਖੇਡ ਵਿਭਾਗ ਵੱਲੋਂ ਉਠਾਇਆ ਜਾ ਰਿਹਾ ਹੈ।ਇਸ ਕੈਂਪ ਵਿੱਚ ਖਿਡਾਰੀਆਂ ਨੂੰ ਇੱਕ ਮਹੀਨੇ ਲਈ ਭਾਰਤੀ ਬੈਡਮਿੰਟਨ ਕੋਚ ਮੁਹੰਮਦ ਆਰਿਫ ਤੇ ਜਵਾਲਾ ਗੁੱਟਾ ਵੱਲੋਂ ਕੋਚਿੰਗ ਦਿੱਤੀ ਜਾਵੇਗੀ।

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਅਤੇ ਸੁਧਾਰ ਐਜੂਕੇਸ਼ਨਲ ਸੁਸਾਇਟੀ ਹੈਦਰਾਬਾਦ (ਤੇਲੰਗਾਨਾ) ਵਿਖੇ ਦੇਸ਼ ਭਰ ਦੇ ਬੈਡਮਿੰਟਨ ਖਿਡਾਰੀਆਂ ਨੂੰ ਟ੍ਰੇਨਿੰਗ ਦੇਣ ਲਈ ਕੈਂਪ ਲਗਾਇਆ ਜਾ ਰਿਹਾ ਹੈ।ਇਸ ਕੈਂਪ ਲਈ ਸੂਬੇ ਭਰ ਵਿੱਚੋਂ ਕੁੱਲ 35 ਖਿਡਾਰੀ ਚੁਣੇ ਗਏ ਹਨ l ਇਨ੍ਹਾਂ ਖਿਡਾਰੀਆਂ ਨਾਲ ਦੋ ਕੋਚ ਵਰੁਣ ਤੇ ਸ਼ਹਿਨਾਜ਼ ਵੀ ਰਵਾਨਾ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...