November 7, 2026, 6:26 am
----------- Advertisement -----------
HomeNewsBreaking Newsਸ੍ਰੀ ਅਨੰਦਪੁਰ ਸਾਹਿਬ ਦੇ 359ਵੇਂ ਸਥਾਪਨਾ ਦਿਵਸ ਮੌਕੇ ਪ੍ਰਸ਼ਾਸਨ ਵੱਲੋਂ ਬੂਟੇ ਲਗਾਉਣ...

ਸ੍ਰੀ ਅਨੰਦਪੁਰ ਸਾਹਿਬ ਦੇ 359ਵੇਂ ਸਥਾਪਨਾ ਦਿਵਸ ਮੌਕੇ ਪ੍ਰਸ਼ਾਸਨ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

Published on

----------- Advertisement -----------
  • ਮਾਨਸੂਨ ਸੀਜ਼ਨ ਦੌਰਾਨ 9 ਲੱਖ ਪੌਦੇ ਲਗਾਉਣ ਦੇ ਟੀਚੇ ਮੁਕੰਮਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼ – ਡਿਪਟੀ ਕਮਿਸ਼ਨਰ

ਸ੍ਰੀ ਅਨੰਦਪੁਰ ਸਾਹਿਬ 19 ਜੂਨ 2024 – ਖਾਲਸੇ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ 359ਵੇਂ ਸਥਾਪਨਾ ਦਿਵਸ ਮੌਕੇ ਪ੍ਰਸ਼ਾਸਨ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਅੱਜ ਪੰਜ ਪਿਆਰਾ ਪਾਰਕ ਤੋਂ ਸ਼ੁਰੂ ਕੀਤੀ ਗਈ ਹੈ। ਪੌਦੇ ਲਗਾਉਣ ਦੇ ਨਾਲ ਨਾਲ ਉਨ੍ਹਾਂ ਦੇ ਪਾਲਣ ਤੇ ਸਾਭ ਸੰਭਾਲ ਲਈ ਵੀ ਵੱਧ ਚੜ੍ਹ ਕੇ ਉਤਸ਼ਾਹ ਵਿਖਾਉਣ ਦੀ ਜਰੂਰਤ ਹੈ ਤਾਂ ਕਿ ਅਸੀ ਵਾਤਾਵਰਣ ਦੇ ਸੰਤੁਲਨ ਨੂੰ ਬਰਕਰਾਰ ਰੱਖਣ ਵਿੱਚ ਕਾਮਯਾਂਬ ਹੋ ਸਕੀਏ।

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਆਈ.ਏ.ਐਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ 359ਵੇ. ਸਥਾਪਨਾ ਦਿਵਸ ਮੌਕੇ ਪੰਜ ਪਿਆਰਾ ਪਾਰਕ ਵਿਚ ਬੂਟੇ ਲਗਾਉਣ ਦੀ ਮੁਹਿੰਮ ਦੀ ਸੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਨੇ ਪੰਜ ਪਿਆਰਾ ਪਾਰਕ ਵਿੱਚ ਪਹਿਲਾ ਆਪ ਬੂਟੇ ਲਗਾਏ ਅਤੇ ਪ੍ਰਸਾਸ਼ਨ ਦੇ ਅਧਿਕਾਰੀਆਂ ਨੂੰ ਵੀ ਵੱਖ ਵੱਖ ਅਦਾਰਿਆਂ ਵਿੱਚ ਢੁਕਵੀਆਂ ਥਾਵਾਂ ਤੇ ਪੌਦੇ ਲਗਾਉਣ ਤੇ ਉਨ੍ਹਾਂ ਦਾ ਰੱਖ ਰਖਾਓ ਕਰਨ ਲਈ ਪ੍ਰੇਰਿਤ ਕੀਤਾ।

ਡਾ.ਪ੍ਰੀਤੀ ਯਾਦਵ ਨੇ ਆਉਣ ਵਾਲ਼ੇ ਮਾਨਸੂਨ ਸੀਜ਼ਨ ਦੌਰਾਨ 9 ਲੱਖ ਪੌਦੇ ਲਗਾਉਣ ਅਤੇ ਸਪਲਾਈ ਕਰਨ ਦੇ ਮਿਥੇ ਟੀਚੇ ਨੂੰ ਹਾਸਿਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਸੇਸ਼ ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 359ਵਰੇ ਪਹਿਲਾ ਅੱਜ ਦੇ ਦਿਨ ਨੋਵੇ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਇਸ ਨਗਰੀ ਨੂੰ ਵਸਾਇਆ ਸੀ। ਉਸ ਸਮੇਂ ਇਹ ਇਲਾਕਾ ਹਰਿਆਵਲ ਭਰਪੂਰ ਸੀ ਤੇ ਅਸੀ ਮੁੜ ਇਸ ਇਲਾਕੇ ਨੂੰ ਹਰਿਆ ਭਰਿਆ ਬਣਾਉਣ ਦੀ ਮੁਹਿੰਮ ਅਰੰਭ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਕਿਉਕਿ ਇਹ ਸਮਾਂ ਪੌਦਿਆਂ ਦੇ ਅਨੁਕੂਲ ਹੁੰਦਾ ਹੈ ਅਤੇ ਮਿੱਟੀ ਵੀ ਨਰਮ ਹੁੰਦੀ ਹੈ ਬਾਰਿਸ਼ ਨਾਲ ਬੂਟਿਆਂ ਨੂੰ ਪਾਣੀ ਮਿਲਦਾ ਰਹਿੰਦਾ ਹੈ। ਇਸ ਸਮੇਂ ਬੂਟੇ ਦੇ ਚੰਗੀ ਤਰ੍ਹਾਂ ਵੱਧਣ ਫੁੱਲਣ ਦੀ ਸੰਭਾਵਨਾ ਵੱਧ ਹੁੰਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੇ ਖੇਤਰ ਅਧੀਨ ਆਉਂਦੇ ਸਬੰਧਿਤ ਅਧਿਕਾਰੀ ਬੂਟੇ ਲਗਾਉਣ ਤੋਂ ਬਾਅਦ ਉਨ੍ਹਾਂ ਦਾ ਸਮੇਂ ਸਮੇਂ ਉੱਤੇ ਸਰਵੇਖਣ ਕਰਨਗੇ।

ਡਿਪਟੀ ਕਮਿਸ਼ਨਰ ਨੇ ਵਣ ਮੰਡਲ ਅਫਸਰ ਹਰਜਿੰਦਰ ਸਿੰਘ ਨੂੰ ਕਿਹਾ ਕਿ ਉਪਲੱਬਧ ਪਹਾੜੀ ਰਕਬਿਆਂ ਵਿੱਚ ਖੈਰ, ਸ਼ੀਸ਼ਮ, ਫਲਾਹੀ, ਕਿੱਕਰ, ਬਾਂਸ, ਰਜੈਣ ਆਦਿ ਰੁੱਖ ਕਿਸਮਾਂ ਦੀ ਪਲਾਂਟੇਸ਼ਨ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰੀਆਂ ਦੇ ਖਾਲੀ ਪਏ ਰਕਬਿਆਂ ਵਿੱਚ ਫਲਦਾਰ, ਆਰਨਾਮੈਂਟਲ, ਮੈਡੀਸ਼ਨਲ ਪਲਾਂਟਾਂ ਆਦਿ ਦੀ ਪਲਾਂਟੇਸ਼ਨ ਕਰਵਾਉਣ ਲਈ ਸਮੂਹ ਵਿਭਾਗਾਂ ਨੂੰ ਪੌਦੇ ਸਪਲਾਈ ਕੀਤੇ ਜਾਣ।

ਇਸ ਮੌਕੇ ਸੰਜੀਵ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਰਾਜਪਾਲ ਸਿੰਘ ਸੇਖੋ ਉਪ ਮੰਡਲ ਮੈਜਿਸਟ੍ਰੇਟ, ਰਮਨਦੀਪ ਸਿੰਘ ਡੀ.ਐਸ.ਪੀ ਰੂਪਨਗਰ, ਸੰਦੀਪ ਕੁਮਾਰ ਤਹਿਸੀਲਦਾਰ, ਅਰਾਧਨਾ ਖੋਸਲਾ ਨਾਇਬ ਤਹਿਸੀਲਦਾਰ, ਹਰਬਖਸ਼ ਸਿੰਘ ਕਾਰਜ ਸਾਧਕ ਅਫਸਰ, ਰਾਜੇਸ਼ ਕੁਮਾਰ ਵਿਰਾਸਤ ਏ ਖਾਲਸਾ, ਸੁਖਵੀਰ ਸਿੰਘ ਰੇਂਜ ਅਫਸਰ, ਰਾਜਵੀਰ ਕੁਮਾਰ ਉੱਪਲ ਬਲਾਕ ਅਫਸਰ, ਦਲਜੀਤ ਸਿੰਘ, ਰਾਮਪਾਲ ਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...