June 9, 2026, 2:21 am
----------- Advertisement -----------
HomeNewsBreaking Newsਪੰਜਾਬ ਸਰਕਾਰ ਦੀ ਸਕੀਮ ਕਾਰਨ ਵਿੱਚ 36.65 ਲੱਖ ਖਪਤਕਾਰਾਂ ਨੂੰ ਮਿਲ ਰਹੀ...

ਪੰਜਾਬ ਸਰਕਾਰ ਦੀ ਸਕੀਮ ਕਾਰਨ ਵਿੱਚ 36.65 ਲੱਖ ਖਪਤਕਾਰਾਂ ਨੂੰ ਮਿਲ ਰਹੀ ਮੁਫਤ ਬਿਜਲੀ: ਜ਼ੀਰੋ ਬਿੱਲਾਂ ਵਾਲੇ ਲੋਕਾਂ ਦੀ ਗਿਣਤੀ ‘ਚ 2.89 ਲੱਖ ਦਾ ਵਾਧਾ

Published on

----------- Advertisement -----------

ਚੰਡੀਗੜ੍ਹ, 12 ਜਨਵਰੀ 2024 – ਪੰਜਾਬ ਸਰਕਾਰ ਦੀ ਸਕੀਮ ਕਾਰਨ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਲੈਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸ ਕਾਰਨ ਲੋਕ ਬਿਜਲੀ ਦੇ ਬਿੱਲ ਭਰਨ ਤੋਂ ਬਚ ਰਹੇ ਹਨ। ਪਾਵਰਕੌਮ ਵੱਲੋਂ ਭੇਜੇ ਗਏ ਬਿੱਲਾਂ ਤੋਂ ਇਹ ਗੱਲ ਸਾਫ਼ ਨਜ਼ਰ ਆ ਰਹੀ ਹੈ। ਦਸੰਬਰ 2023 ਤੱਕ, 36.65 ਲੱਖ ਲੋਕਾਂ ਨੇ ਜ਼ੀਰੋ ਬਿੱਲ ਪ੍ਰਾਪਤ ਕੀਤੇ ਸਨ। ਦਸੰਬਰ-2022 ਵਿੱਚ ਇਹ ਗਿਣਤੀ 33.16 ਲੱਖ ਸੀ। ਇੱਕ ਸਾਲ ਵਿੱਚ ਮੁਫਤ ਬਿਜਲੀ ਪ੍ਰਾਪਤ ਕਰਨ ਵਾਲਿਆਂ ਦੀ ਗਿਣਤੀ ਵਿੱਚ 2.89 ਲੱਖ ਦਾ ਵਾਧਾ ਹੋਇਆ ਹੈ।

ਪੰਜਾਬ ਵਿੱਚ ਸਰਕਾਰ ਦੀ ਸਕੀਮ ਤਹਿਤ ਬਿਜਲੀ ਵਿਭਾਗ ਵੱਲੋਂ ਘਰੇਲੂ ਮੀਟਰਾਂ ’ਤੇ ਸਬਸਿਡੀ ਦਿੱਤੀ ਜਾਂਦੀ ਹੈ। ਮਾਹਿਰਾਂ ਅਨੁਸਾਰ ਲੋਕਾਂ ਨੇ ਇਸ ਦਾ ਨਾਜਾਇਜ਼ ਫਾਇਦਾ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਪਹਿਲਾਂ ਜਿਨ੍ਹਾਂ ਘਰਾਂ ਦਾ ਇੱਕ ਮੀਟਰ ਸੀ, ਉਨ੍ਹਾਂ ਦੀ ਗਿਣਤੀ ਹੁਣ ਦੋ ਹੋ ਗਈ ਹੈ। ਇਸ ਕਾਰਨ ਸਿੱਧੇ ਤੌਰ ‘ਤੇ ਖਪਤਕਾਰਾਂ ਦੀ ਗਿਣਤੀ ਵਧੀ ਹੈ। ਦਸੰਬਰ 2023 ਤੱਕ ਸਬਸਿਡੀ ਦਾ ਬਿੱਲ 540.59 ਕਰੋੜ ਰੁਪਏ ਹੈ। ਜਦੋਂ ਕਿ ਦਸੰਬਰ 2022 ਤੱਕ ਇਹ 388.28 ਕਰੋੜ ਰੁਪਏ ਸੀ। ਇੱਕ ਸਾਲ ਵਿੱਚ ਸਬਸਿਡੀ ਦੇ ਬਿੱਲਾਂ ਵਿੱਚ 152.31 ਕਰੋੜ ਰੁਪਏ ਦਾ ਵਾਧਾ ਹੋਇਆ ਹੈ।

ਅਗਲੇ ਵਿੱਤੀ ਸਾਲ ਵਿੱਚ ਪੂਰੇ ਪੰਜਾਬ ਵਿੱਚ ਸਬਸਿਡੀ ਬਿੱਲ 22 ਹਜ਼ਾਰ ਕਰੋੜ ਰੁਪਏ ਆਉਣ ਦਾ ਅਨੁਮਾਨ ਹੈ। ਇਸ ਵਿੱਚ ਘਰੇਲੂ ਖਪਤਕਾਰਾਂ ਦੇ 9 ਹਜ਼ਾਰ ਕਰੋੜ ਰੁਪਏ ਦੇ ਬਿੱਲ ਵੀ ਸ਼ਾਮਲ ਹਨ। ਖੇਤੀ ਮੀਟਰਾਂ ਦਾ ਬਿੱਲ 10 ਹਜ਼ਾਰ ਕਰੋੜ ਰੁਪਏ ਅਤੇ ਉਦਯੋਗਿਕ ਸਬਸਿਡੀ 3000 ਕਰੋੜ ਰੁਪਏ ਹੋਵੇਗੀ। ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਨੂੰ ਰੋਜ਼ਾਨਾ ਔਸਤਨ 60.27 ਕਰੋੜ ਰੁਪਏ ਸਬਸਿਡੀ ਵਜੋਂ ਅਦਾ ਕਰਨੇ ਪੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...