September 15, 2026, 2:49 am
----------- Advertisement -----------
HomeNewsLatest Newsਸੂਬੇ ਦੇ ਪੇਂਡੂ ਖੇਤਰਾਂ 'ਚ 1852 ਕਮਿਊਨਿਟੀ ਸੈਨੇਟਰੀ ਕੰਪਲੈਕਸ (ਸਾਂਝੇ ਪਖਾਨੇ) ਬਣਾਉਣ...

ਸੂਬੇ ਦੇ ਪੇਂਡੂ ਖੇਤਰਾਂ ‘ਚ 1852 ਕਮਿਊਨਿਟੀ ਸੈਨੇਟਰੀ ਕੰਪਲੈਕਸ (ਸਾਂਝੇ ਪਖਾਨੇ) ਬਣਾਉਣ ਲਈ 38 ਕਰੋੜ ਰੁਪਏ ਜਾਰੀ

Published on

----------- Advertisement -----------

ਚੰਡੀਗੜ੍ਹ, 10 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐਫ਼ ਪਲੱਸ ਮਾਡਲ ਪਿੰਡ ਬਣਾ ਦਿੱਤਾ ਹੈ ਜਦਕਿ 662 ਪਿੰਡਾਂ ਨੇ ਓ. ਡੀ.ਐਫ਼ ਪਲੱਸ ਐਸਪਾਇਰਿੰਗ ਪਿੰਡਾਂ ਦਾ ਦਰਜਾ ਪ੍ਰਾਪਤ ਕਰ ਲਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਨਾਲ ਨਾਲ ਦਿਹਾਤੀ ਇਲਾਕਿਆਂ ਨੂੰ ਸਾਫ਼ ਸੁਥਰਾ ਬਨਾਉਣ ਦਾ ਟੀਚਾ ਨਿਰਧਾਰਤ ਕੀਤਾ ਹੈ ਤਾਂ ਜੋ ਪਿੰਡਾਂ ਵਿੱਚ ਰਹਿਣ ਵਾਲੇ ਲੋਕ ਵਧੀਆਂ ਜੀਵਨ ਬਤੀਤ ਕਰ ਸਕਣ। ਲੋਕਾਂ ਦੀਆਂ ਜੀਵਨ ਹਾਲਤਾਂ ਬੇਹਤਰ ਬਨਾਉਣ ਲਈ ਹੀ ਪਿੰਡਾਂ ਨੂੰ ਓ.ਡੀ.ਐਫ਼ (ਓਪਨ ਡੀਫੈਕਸ਼ਨ ਫ੍ਰੀ) ਪਲੱਸ ਮਾਡਲ ਬਣਾਇਆ ਜਾ ਰਿਹਾ ਹੈ।

ਓ.ਡੀ.ਐਫ਼ ਪਲੱਸ ਮਾਡਲ ਪਿੰਡ ਦਾ ਦਰਜਾ ਉਸ ਪਿੰਡ ਨੂੰ ਦਿੱਤਾ ਜਾਂਦਾ ਹੈ ਜੋ ਪੂਰੀ ਤਰ੍ਹਾਂ ਖੁਲ੍ਹੇ ਵਿੱਚ ਸ਼ੌਚ ਤੋਂ ਮੁਕਤ ਹੋਵੇ ਅਤੇ ਇਸ ਦੇ ਨਾਲ ਹੀ ਠੋਸ ਅਤੇ ਤਰਲ ਕੂੜੇ ਦਾ ਮੁਕੰਮਲ ਪ੍ਰਬੰਧ ਕੀਤਾ ਗਿਆ ਹੋਵੇ। ਓ. ਡੀ.ਐਫ਼ ਪਲੱਸ ਐਸਪਾਇਰਿੰਗ ਪਿੰਡ ਉਹ ਹੁੰਦੇ ਹਨ ਜੋ ਪੂਰੀ ਤਰ੍ਹਾਂ ਸ਼ੌਚ ਤੋਂ ਮੁਕਤ ਹੋਣ ਅਤੇ ਜਿਨ੍ਹਾਂ ਵਿੱਚ ਤਰਲ ਜਾਂ ਠੋਸ ਕੂੜੇ ਵਿੱਚੋਂ ਇੱਕ ਦਾ ਨਿਪਟਾਰਾ ਕਰ ਲਿਆ ਗਿਆ ਹੋਵੇ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੂਬੇ ਦੇ ਪੇਂਡੂ ਖੇਤਰਾਂ ਵਿੱਚ 1852 ਕਮਿਊਨਿਟੀ ਸੈਨੇਟਰੀ ਕੰਪਲੈਕਸ (ਸਾਂਝੇ ਪਖਾਨੇ) ਬਣਾਏ ਜਾ ਰਹੇ ਹਨ। ਇਨ੍ਹਾਂ ਦੇ ਵਾਸਤੇ 38.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਂਝੇ ਪਖਾਨਿਆਂ ਦਾ ਉਦੇਸ਼ ਖੇਤੀ ਦੇ ਕੰਮ ਲਈ ਬਾਹਰੋਂ ਆਏ ਕਿਰਤੀਆਂ, ਘਰ ਵਿੱਚ ਪਖਾਨਾ ਬਨਾਉਣ ਲਈ ਥਾਂ ਨਾ ਹੋਣ ਵਾਲੇ ਵਸ਼ਿੰਦਿਆਂ, ਵਿਆਹ-ਸ਼ਾਦੀ ਜਾਂ ਹੋਰ ਇੱਕਠਾ ਦੇ ਸਮੇਂ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਖੁਲ੍ਹੇ ਵਿੱਚ ਸ਼ੌਚ ਜਾਣ ਲਈ ਮਜ਼ਬੂਰ ਨਾ ਹੋਣਾ ਪਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...