October 25, 2026, 12:24 pm
----------- Advertisement -----------
HomeNewsBreaking Newsਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ...

ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 20 ਜੁਲਾਈ – ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਦੇਣ ਦੇ ਮਿਸ਼ਨ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 3972 ਨੌਕਰੀਆਂ ਪ੍ਰਦਾਨ ਕੀਤੀਆਂ ਹਨ।

ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਸੂਬੇ ਦੇ 3224 ਯੋਗ ਅਤੇ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਇਸ ਭਰਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਆਪਣੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਜੂਨ 2023 ਤੱਕ ਸਿੱਧੀ ਭਰਤੀ ਤਹਿਤ 2630 ਨੌਕਰੀਆਂ ਅਤੇ ਤਰਸ ਦੇ ਆਧਾਰ ‘ਤੇ 463 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 06 ਜੁਲਾਈ, 2023 ਨੂੰ ਇੱਕ ਸਮਾਗਮ ਦੌਰਾਨ ਪੀ.ਐਸ.ਪੀ.ਸੀ.ਐਲ ਦੇ 131 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇਸੇ ਦੌਰਾਨ ਪੀ.ਐਸ.ਟੀ.ਸੀ.ਐਲ ਨੇ ਅਪ੍ਰੈਲ 2022 ਤੋਂ ਜੂਨ 2023 ਤੱਕ ਸਿੱਧੀ ਭਰਤੀ ਤਹਿਤ 748 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਐਸ.ਡੀ.ਓਜ਼ ਦੀਆਂ 139 ਅਸਾਮੀਆਂ ਦਾ ਇਸ਼ਤਿਹਾਰ ਵੀ ਦਿੱਤਾ ਗਿਆ ਹੈ ਜਿਸ ਦੀ ਭਰਤੀ ਪ੍ਰਕਿਰਿਆ ਇਸ ਸਾਲ ਸਤੰਬਰ ਤੱਕ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵਿੱਚ ਐਸ.ਡੀ.ਓਜ਼ ਦੀਆਂ ਖਾਲੀ ਅਸਾਮੀਆਂ ਵੀ ਇਸ ਭਰਤੀ ਰਾਹੀਂ ਭਰੀਆਂ ਜਾਣਗੀਆਂ।

ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ, ਜੋ ਕਿ ਵੱਖ-ਵੱਖ ਸ਼੍ਰੇਣੀਆਂ ਦੇ ਇੱਕ ਕਰੋੜ ਤੋਂ ਵੱਧ ਖਪਤਕਾਰਾਂ ਦੇ ਘਰਾਂ ਨੂੰ ਬਿਜਲੀ ਪਹੁੰਚਾਉਣ ਲਈ ਜਿੰਮੇਵਾਰ ਹੈ, ਅਤੇ ਪੀ.ਐਸ.ਟੀ.ਸੀ.ਐਲ. ਜੋ ਪਾਵਰ ਟਰਾਂਸਮਿਸ਼ਨ ਘਾਟੇ ਨੂੰ ਕਾਬੂ ਕਰਨ ਅਤੇ ਘਟਾਉਣ ਦੇ ਨਾਲ-ਨਾਲ ਵਿਸ਼ਵ ਪੱਧਰੀ ਟਰਾਂਸਮਿਸ਼ਨ ਪ੍ਰਣਾਲੀ ਸਥਾਪਤ ਕਰਨ ਲਈ ਜ਼ਿੰਮੇਵਾਰ ਏਜੰਸੀ ਹੈ, ਰਾਜ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਵੀ ਸੂਬੇ ਦੇ ਬਿਜਲੀ ਵਿਭਾਗ ਵੱਲੋਂ ਸਮੇਂ ਸਿਰ ਚੁੱਕੇ ਕਦਮਾਂ ਸਦਕਾ ਹੀ ਸੰਭਵ ਹੋ ਸਕਿਆ ਹੈ ਕਿ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਵੀ ਪੂਰੀ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...