September 6, 2026, 1:35 am
----------- Advertisement -----------
HomeNewsBreaking Newsਪੰਜਾਬ' 'ਚ ਲਗਾਤਾਰ 4 ਦਿਨਾਂ ਤੇਜ਼ ਗਰਮੀ, 12 ਜ਼ਿਲ੍ਹਿਆਂ 'ਚ ਯੈਲੋ ਅਲਰਟ...

ਪੰਜਾਬ’ ‘ਚ ਲਗਾਤਾਰ 4 ਦਿਨਾਂ ਤੇਜ਼ ਗਰਮੀ, 12 ਜ਼ਿਲ੍ਹਿਆਂ ‘ਚ ਯੈਲੋ ਅਲਰਟ ਤੇ 8 ‘ਚ ਆਰੇਂਜ ਅਲਰਟ

Published on

----------- Advertisement -----------




ਪੰਜਾਬ ਦੇ ਲੋਕਾਂ ਨੂੰ ਅਗਲੇ 4 ਦਿਨਾਂ ਤੱਕ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੁਣ 40 ਨੂੰ ਪਾਰ ਕਰ ਗਿਆ ਹੈ।

ਪਠਾਨਕੋਟ ਸਭ ਤੋਂ ਗਰਮ ਰਿਹਾ। ਜਿੱਥੇ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸੂਬੇ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਵਿਭਾਗ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਦੇਣ ਦੀ ਤਿਆਰੀ ਕਰ ਲਈ ਹੈ। ਅਜਿਹੇ ‘ਚ ਕੇਂਦਰ ਨੂੰ 1000 ਮੈਗਾਵਾਟ ਹੋਰ ਬਿਜਲੀ ਦੇਣ ਲਈ ਕਿਹਾ ਗਿਆ ਹੈ। ਰਾਜ ਦੀ ਕੁੱਲ ਬਿਜਲੀ ਉਤਪਾਦਨ ਸਮਰੱਥਾ 6500 ਮੈਗਾਵਾਟ ਹੈ, ਜਿਸ ਦੇ ਹੁਣ 15500 ਮੈਗਾਵਾਟ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਲੇਰਕੋਟਲਾ ਅਤੇ ਫਤਿਹਗੜ੍ਹ ਲਈ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 13 ਜੂਨ ਨੂੰ ਵੀ ਲਗਭਗ ਅਜਿਹਾ ਹੀ ਮੌਸਮ ਰਹੇਗਾ।

ਪੰਜਾਬ ਵਿੱਚ ਪਠਾਨਕੋਟ ਸਭ ਤੋਂ ਗਰਮ ਰਿਹਾ ਹੈ। ਇੱਥੇ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਬਠਿੰਡਾ ਵਿੱਚ 45.9 ਡਿਗਰੀ ਅਤੇ ਅੰਮ੍ਰਿਤਸਰ ਵਿੱਚ 45.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਲੁਧਿਆਣਾ 44.3, ਪਟਿਆਲਾ 44.5, ਫਰੀਦਕੋਟ 43.0, ਗੁਰਦਾਸਪੁਰ 44.0, ਫਤਿਹਗੜ੍ਹ ਸਾਹਿਬ 43.0, ਫ਼ਿਰੋਜ਼ਪੁਰ 43.6, ਮੋਹਾਲੀ 43.2, ਰੋਪੜ 42.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਔਸਤ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ।

ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਚਾਰ ਡਿਗਰੀ ਦਾ ਵਾਧਾ ਹੋ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਇਸ ਮੌਸਮ ‘ਚ ਹੀਟ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ। ਇਸ ਦੇ ਨਾਲ ਹੀ ਕਮਜ਼ੋਰ ਲੋਕਾਂ ਨੂੰ ਜ਼ਿਆਦਾ ਦੇਖਭਾਲ ਦੀ ਲੋੜ ਹੁੰਦੀ ਹੈ। ਜਿੰਨਾ ਹੋ ਸਕੇ ਘਰ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...