November 18, 2026, 8:25 pm
----------- Advertisement -----------
HomeNewsBreaking Newsਪੁਲਿਸ ਵੱਲੋਂ ਏਅਰਟੈੱਲ ਦਫਤਰ ਦੇ ਕਰਮਚਾਰੀ ਤੋਂ 1,44,000 ਰੁਪਏ ਲੁੱਟਣ ਵਾਲੇ ਗਿਰੋਹ...

ਪੁਲਿਸ ਵੱਲੋਂ ਏਅਰਟੈੱਲ ਦਫਤਰ ਦੇ ਕਰਮਚਾਰੀ ਤੋਂ 1,44,000 ਰੁਪਏ ਲੁੱਟਣ ਵਾਲੇ ਗਿਰੋਹ ਦੇ 4 ਮੈਂਬਰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ

Published on

----------- Advertisement -----------

ਰੂਪਨਗਰ, 31 ਮਾਰਚ 2024 (ਬਲਜੀਤ ਮਰਵਾਹਾ) – ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵਲੋਂ ਮੋਰਿੰਡਾ ਵਿਖੇ ਏਅਰਟੈਲ ਦੇ ਕਰਮਚਾਰੀ ਪਾਸੋਂ 1 ਲੱਖ 44 ਹਜ਼ਾਰ ਰੁਪਏ ਦੇ ਕਰੀਬ ਲੁੱਟ ਖੋਹ ਕਰਨ ਵਾਲੇ 4 ਮੈਂਬਰੀ ਗਿਰੋਹ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ (ਜਾਂਚ) ਰੂਪਨਗਰ ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਚੱਕਲਾਂ ਥਾਣਾ ਸਦਰ ਮੋਰਿੰਡਾ ਜੋ ਏਅਰਟੈਲ ਦਫਤਰ ਵਿੱਚ ਕੰਮ ਕਰਦਾ ਹੈ ਤੇ ਦੁਕਾਨਾਂ ਤੇ ਜਾ ਕੇ ਪੈਸੇ ਇੱਕਠੇ ਕਰਦਾ ਹੈ, ਜੋ ਮਿਤੀ 28 ਮਾਰਚ 2024 ਨੂੰ ਸੰਦੀਪ ਸਿੰਘ ਪਾਸ ਕੰਪਨੀ ਦੇ ਕੁੱਲ 1,44,000/- ਰੁਪਏ ਸਨ, ਜਿਨ੍ਹਾਂ ਨੂੰ ਐਕਸਿਸ ਬੈਂਕ ਦੇ ਏ.ਟੀ.ਐੱਮ ਵਿੱਚ ਜਮ੍ਹਾਂ ਕਰਾਉਣ ਗਿਆ ਸੀ, ਜਦੋਂ ਏ.ਟੀ.ਐੱਮ ਪਾਸ ਪੁੱਜਾ ਤਾਂ ਨਾ-ਮਾਲੂਮ ਵਿਅਕਤੀਆਂ ਵੱਲੋਂ ਉਸ ਦੇ ਹੱਥ ਤੇ ਦਾਤ ਦਾ ਵਾਰ ਕਰਕੇ ਉਸ ਪਾਸੋਂ ਪੈਸਿਆਂ ਵਾਲਾ ਬੈਗ ਜਿਸ ਵਿੱਚ 1,44,000/- ਰੁਪਏ ਖੋਹ ਕੇ ਲੈ ਗਏ।

ਇਸ ਸਬੰਧੀ ਮੁ.ਨੰ. 32 ਮਿਤੀ 29.03.2024 ਅ/ਧ 392,397 ਹਿੰ.ਦੰ. ਥਾਣਾ ਸਿਟੀ ਮੋਰਿੰਡਾ ਦਰਜ ਰਜਿਸਟਰ ਕੀਤਾ ਗਿਆ। ਜਿਸ ਨੂੰ ਕਪਤਾਨ ਪੁਲਿਸ (ਜਾਂਚ) ਦੀ ਅਗਵਾਈ ਹੇਠ ਉਪ- ਕਪਤਾਨ ਪੁਲਿਸ ਸਬ-ਡਵੀਜ਼ਨ ਮੋਰਿੰਡਾ ਸ੍ਰੀ ਗੁਰਦੀਪ ਸਿੰਘ ਪੀ.ਪੀ.ਐਸ., ਮੁੱਖ ਅਫਸਰ ਥਾਣਾ ਸਿਟੀ ਮੋਰਿੰਡਾ ਇੰਸ. ਸੁਨੀਲ ਕੁਮਾਰ ਅਤੇ ਇੰਚਾਰਜ ਸੀ.ਆਈ.ਏ ਰੂਪਨਗਰ ਇੰਸ. ਮਨਫੂਲ ਸਿੰਘ ਦੀ ਸਪੈਸ਼ਲ ਟੀਮ ਗਠਿਤ ਕੀਤੀ ਗਈ। ਜਿਨ੍ਹਾ ਵਲੋਂ ਫੋਰੀ ਕਾਰਵਾਈ ਕਰਦੇ ਹੋਏ ਮਿਤੀ 29.03.2024 ਨੂੰ ਦੋਸ਼ੀ ਜਸਕਰਨ ਸਿੰਘ ਉਰਫ ਮੰਤਰੀ ਵਾਸੀ ਡੂੰਮਛੇੜੀ ਥਾਣਾ ਸਦਰ ਮੋਰਿੰਡਾ, ਦੋਸ਼ੀ ਵਰਿੰਦਰ ਸਿੰਘ ਉਰਫ ਗੋਲਾ ਵਾਸੀ ਭਟੇੜੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਮਿਤੀ 30.03.2024 ਨੂੰ ਦੋਸ਼ੀ ਮਨਿੰਦਰ ਸਿੰਘ ਉਰਫ ਦੇਬੀ ਵਾਸੀ ਪਿੰਡ ਘੜੂੰਆ, ਜਗਦੀਪ ਸਿੰਘ ਉਰਫ ਦੀਪੂ ਵਾਸੀ ਪਿੰਡ ਘੜੂੰਆ ਜਿਲ੍ਹਾ ਐਸ.ਏ.ਐਸ. ਨਗਰ ਗ੍ਰਿਫਤਾਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਦੋਸ਼ੀ ਮਨਿੰਦਰ ਸਿੰਘ ਉਰਫ ਦੇਬੀ ਦਾ ਅਪਰਾਧਿਕ ਪਿਛੋਕੜ ਵੀ ਹੈ ਜਿਸ ਉਤੇ ਮੁ.ਨੰ 152/23 ਅ/ਧ 323,324,458,506,148,149 ਹਿੰ.ਦ ਥਾਣਾ ਸਦਰ ਖਰੜ (ਬੇਲ ਜੰਪਰ) ਹੈ।

ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਇਸ ਗਿਰੋਹ ਦਾ ਮੁੱਖ ਸਰਗਨਾ ਜਸਕਰਨ ਸਿੰਘ ਹੈ ਜੋ ਕਿ ਮੁਦੇਈ ਮੁਕਦਮਾ ਸੰਦੀਪ ਸਿੰਘ ਦੇ ਨਾਲ ਹੀ ਏਅਰਟੈਲ ਮਨੀ ਬੈਂਕ ਦੀ ਦੁਕਾਨ ਉੱਤੇ ਕਰੀਬ ਪਿਛਲੇ 04 ਮਹੀਨੇ ਤੋਂ ਕੰਮ ਕਰਦਾ ਹੈ। ਜਿਸ ਨੂੰ ਇਸ ਕੈਸ਼ ਸਬੰਧੀ ਪੂਰੀ ਜਾਣਕਾਰੀ ਸੀ, ਜਿਸਨੇ ਅਪਣੇ ਇਨ੍ਹਾਂ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਜੋ ਇਨ੍ਹਾਂ ਦੇਸ਼ੀਆਂ ਪਾਸੋਂ ਲੁੱਟੀ ਹੋਈ ਰਕਮ ਵਿੱਚੋਂ 01 ਲੱਖ ਰੁਪਏ ਬਰਾਮਦ ਕੀਤੇ ਗਏ ਹਨ ਅਤੇ ਵਕੂਆ ਵਿੱਚ ਵਰਤਿਆ ਗਿਆ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ ਹੈ ਅਤੇ ਜੋ ਦੋਸ਼ੀਆਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਪਾਸੋਂ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...