September 23, 2026, 5:03 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ STF ਦੀ ਵੱਡੀ ਕਾਰਵਾਈ, 8ਵੀਂ ਦੇ ਵਿਦਿਆਰਥੀ ਸਮੇਤ 4 ਸ਼ੱਕੀ...

ਅੰਮ੍ਰਿਤਸਰ ‘ਚ STF ਦੀ ਵੱਡੀ ਕਾਰਵਾਈ, 8ਵੀਂ ਦੇ ਵਿਦਿਆਰਥੀ ਸਮੇਤ 4 ਸ਼ੱਕੀ ਹਿਰਾਸਤ ‘ਚ

Published on

----------- Advertisement -----------
  • ਹਥਿਆਰ ਤੇ ਵਿਸਫੋਟਕ ਸਮੱਗਰੀ ਬਰਾਮਦ

ਅੰਮ੍ਰਿਤਸਰ, 20 ਮਈ 2022 – ਪੰਜਾਬ ‘ਚ ਸਾਕਾ ਨੀਲਾ ਤਾਰਾ ਦੀ ਬਰਸੀ ‘ਤੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਤੋਂ ਪਹਿਲਾਂ ਪੂਰਾ ਸੂਬਾ ਹਾਈ ਅਲਰਟ ‘ਤੇ ਹੈ। ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪਹਿਲਾਂ ਹੀ ਕੇਂਦਰ ਤੋਂ ਵਾਧੂ ਸੁਰੱਖਿਆ ਬਲ ਮੰਗ ਲਏ ਹਨ। ਇਸੇ ਦੌਰਾਨ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (STF) ਨੇ ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ ਕੀਤੀ ਹੈ। ਉਸ ਨੇ 8ਵੀਂ ਜਮਾਤ ਦੇ ਵਿਦਿਆਰਥੀ ਸਮੇਤ 4 ਸ਼ੱਕੀਆਂ ਨੂੰ ਹਿਰਾਸਤ ‘ਚ ਲਿਆ ਹੈ। ਇਨ੍ਹਾਂ ਚਾਰਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਸਮੱਗਰੀ ਵੀ ਮਿਲੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਅੰਮ੍ਰਿਤਸਰ ਵਿੱਚ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕਰਦੇ ਹੋਏ ਅੱਠਵੀਂ ਜਮਾਤ ਦੇ ਵਿਦਿਆਰਥੀ, ਹਰਪ੍ਰੀਤ ਹੈਪੀ ਵਾਸੀ ਧਨੋਆ ਕਲਾਂ, ਚੱਕ ਅੱਲ੍ਹਾ ਬਖਸ਼ ਦਿਲਬਾਗ ਸਿੰਘ ਅਤੇ ਧਨੋਆ ਖੁਰਦ ਸਵਿੰਦਰ ਭੱਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਟੀਐਫ ਇਹ ਕਾਰਵਾਈ ਪਿਛਲੇ ਕੁਝ ਦਿਨਾਂ ਤੋਂ ਗੁਪਤ ਤਰੀਕੇ ਨਾਲ ਕਰ ਰਹੀ ਸੀ।

ਐਸਟੀਐਫ ਨੇ ਨਾਬਾਲਗ ਨੂੰ ਬਾਲ ਜੇਲ੍ਹ ਭੇਜ ਦਿੱਤਾ ਹੈ। ਅਧਿਕਾਰੀ ਅਜੇ ਇਸ ਕਾਰਵਾਈ ਦੀ ਪੁਸ਼ਟੀ ਨਹੀਂ ਕਰ ਰਹੇ ਹਨ ਪਰ ਡੀਜੀਪੀ ਖੁਦ ਅੱਜ ਸ਼ਾਮ ਤੱਕ ਇਸ ਬਾਰੇ ਜਾਣਕਾਰੀ ਦੇ ਸਕਦੇ ਹਨ। ਐਸਟੀਐਫ ਨੇ ਚਾਰਾਂ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਸਮੱਗਰੀ ਵੀ ਬਰਾਮਦ ਕੀਤੀ ਹੈ, ਪਰ ਇਹ ਸਮੱਗਰੀ ਕਿੰਨੀ ਹੈ, ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...