June 8, 2026, 10:07 pm
----------- Advertisement -----------
HomeNewsLatest Newsਪੰਜਾਬ ਦੇ ਸਕੂਲਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ...

ਪੰਜਾਬ ਦੇ ਸਕੂਲਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ ‘ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਜਾਰੀ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ ‘ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਅੱਜ ਜਾਰੀ ਕੀਤੀ ਗਈ ਹੈ। ਇਹ ਪ੍ਰਗਵਾਟਾ ਅੱਜ ਇੱਥੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੁਧਾਰਨ ਵਾਸਤੇ ਯਤਨਸ਼ੀਲ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੇ ਫ਼ਰਸ਼, ਛੱਤਾਂ, ਬਿਜਲੀ, ਫ਼ਰਨੀਚਰ ਦੀ ਰਿਪੇਅਰ ਅਤੇ ਪੇਂਟ ਵਾਸਤੇ ਰਾਸ਼ੀ ਦੀ ਡਿਮਾਂਡ ਕੀਤੀ ਜਾ ਰਹੀ ਸੀ।

ਸਿੱਖਿਆ ਮੰਤਰੀ ਬੈਂਸ ਨੇ ਜਾਰੀ ਕੀਤੀ ਰਾਸ਼ੀ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਦੇ 276 ਸਕੂਲਾਂ ਵਾਸਤੇ 4.21 ਕਰੋੜ ਰੁਪਏ, ਜ਼ਿਲਾ ਬਰਨਾਲਾ ਦੇ 53 ਸਕੂਲਾਂ ਵਾਸਤੇ 1.40 ਕਰੋੜ ਰੁਪਏ, ਜ਼ਿਲਾ ਬਠਿੰਡਾ ਦੇ 109 ਸਕੂਲਾਂ ਵਾਸਤੇ 1.85 ਕਰੋੜ ਰੁਪਏ, ਜ਼ਿਲਾ ਫਰੀਦਕੋਟ ਦੇ 58 ਸਕੂਲਾਂ ਵਾਸਤੇ 1.14 ਕਰੋੜ ਰੁਪਏ, ਜ਼ਿਲਾ ਫਤਹਿਗੜ੍ਹ ਸਾਹਿਬ ਦੇ 85 ਸਕੂਲਾਂ ਵਾਸਤੇ 0.80 ਕਰੋੜ ਰੁਪਏ, ਜ਼ਿਲਾ ਫਾਜਿਲਕਾ ਦੇ 271 ਸਕੂਲਾਂ ਵਾਸਤੇ 5.17 ਕਰੋੜ ਰੁਪਏ, ਜ਼ਿਲਾ ਫ਼ਿਰੋਜ਼ਪੁਰ ਦੇ 126 ਸਕੂਲਾਂ ਵਾਸਤੇ 1.8 ਕਰੋੜ ਰੁਪਏ, ਜ਼ਿਲਾ ਗੁਰਦਾਸਪੁਰ ਦੇ 236 ਸਕੂਲਾਂ ਵਾਸਤੇ 3.14 ਕਰੋੜ ਰੁਪਏ, ਜ਼ਿਲਾ ਹੁਸ਼ਿਆਰਪੁਰ ਦੇ 65 ਸਕੂਲਾਂ ਵਾਸਤੇ 1.12 ਕਰੋੜ ਰੁਪਏ, ਜ਼ਿਲਾ ਜਲੰਧਰ ਦੇ 207 ਸਕੂਲਾਂ ਵਾਸਤੇ 2.43 ਕਰੋੜ ਰੁਪਏ, ਜ਼ਿਲਾ ਕਪੂਰਥਲਾ ਦੇ 115 ਸਕੂਲਾਂ ਵਾਸਤੇ 1.04 ਕਰੋੜ ਰੁਪਏ, ਜ਼ਿਲਾ ਲੁਧਿਆਣਾ ਦੇ 71 ਸਕੂਲਾਂ ਵਾਸਤੇ 0.94 ਕਰੋੜ ਰੁਪਏ, ਜ਼ਿਲਾ ਮਲੇਰਕੋਟਲਾ ਦੇ 50 ਸਕੂਲਾਂ ਵਾਸਤੇ 0.90 ਕਰੋੜ ਰੁਪਏ, ਜ਼ਿਲਾ ਮਾਨਸਾ ਦੇ 66 ਸਕੂਲਾਂ ਵਾਸਤੇ 1.20 ਕਰੋੜ ਰੁਪਏ, ਜ਼ਿਲਾ ਮੋਗਾ ਦੇ ਵੀ 66 ਸਕੂਲਾਂ ਵਾਸਤੇ 0.92 ਕਰੋੜ ਰੁਪਏ, ਜ਼ਿਲਾ ਪਠਾਨਕੋਟ ਦੇ 87 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਪਟਿਆਲ਼ਾ ਦੇ 161 ਸਕੂਲਾਂ ਵਾਸਤੇ 2.94 ਕਰੋੜ ਰੁਪਏ, ਜ਼ਿਲਾ ਰੋਪੜ ਦੇ 109 ਸਕੂਲਾਂ ਵਾਸਤੇ 0.78 ਕਰੋੜ ਰੁਪਏ, ਜ਼ਿਲਾ ਸੰਗਰੂਰ ਦੇ 84 ਸਕੂਲਾਂ ਵਾਸਤੇ 1.70 ਕਰੋੜ ਰੁਪਏ, ਜ਼ਿਲਾ ਮੋਹਾਲੀ ਦੇ 81 ਸਕੂਲਾਂ ਵਾਸਤੇ 1.73 ਕਰੋੜ ਰੁਪਏ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 115 ਸਕੂਲਾਂ ਵਾਸਤੇ 1.57 ਕਰੋੜ ਰੁਪਏ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ 50 ਸਕੂਲਾਂ ਵਾਸਤੇ 0.65 ਕਰੋੜ ਰੁਪਏ ਅਤੇ ਜ਼ਿਲਾ ਤਰਨਤਾਰਨ ਦੇ 113 ਸਕੂਲਾਂ ਵਾਸਤੇ 1.44 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਨੂੰ ਪੂਰੇ ਦੇਸ਼ ਵਿੱਚੋਂ ਨੰਬਰ ਇੱਕ ਬਣਾਉਣ ਦਾ ਹੈ ਜਿਸਦੀ ਪੂਰਤੀ ਵਾਸਤੇ ਸਿੱਖਿਆ ਦੀ ਕੁਆਲਿਟੀ ਵਿੱਚ ਸੁਧਾਰ ਲਿਆਉਣ ਅਤੇ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਭਵਿੱਖ ਵਿੱਚ ਵੀ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...