May 12, 2026, 8:23 pm
----------- Advertisement -----------
HomeNewsBreaking Newsਪੰਜਾਬ 'ਚ ਸੀ ਵਿਜਿਲ ਐਪ 'ਤੇ ਮਿਲੀਆਂ 404 ਸ਼ਿਕਾਇਤਾਂ, ਪਹਿਲ ਦੇ ਆਧਾਰ...

ਪੰਜਾਬ ‘ਚ ਸੀ ਵਿਜਿਲ ਐਪ ‘ਤੇ ਮਿਲੀਆਂ 404 ਸ਼ਿਕਾਇਤਾਂ, ਪਹਿਲ ਦੇ ਆਧਾਰ ‘ਤੇ ਕੀਤਾ ਨਿਪਟਾਰਾ

Published on

----------- Advertisement -----------

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 11 ਦਿਨਾਂ ਦੇ ਅੰਦਰ ਪੰਜਾਬ ਵਿੱਚ ਚੋਣ ਕਮਿਸ਼ਨ ਨੂੰ ਸੀ ਵਿਜਿਲ ਐਪ ‘ਤੇ ਕੁੱਲ 404 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਚੋਣ ਕਮਿਸ਼ਨ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਜਾਂਚ ਵਿੱਚ ਕੁੱਲ ਸ਼ਿਕਾਇਤਾਂ ਵਿੱਚੋਂ ਸਿਰਫ਼ 276 ਹੀ ਸਹੀ ਪਾਈਆਂ ਗਈਆਂ ਹਨ। ਇਸ ਦੇ ਨਾਲ ਹੀ ਹੁਣ ਤੱਕ ਆਈਆਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੀ ਵਿਜੀਲ ਐਪ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਅਤੇ ਨਿਰਧਾਰਤ ਸਮੇਂ ਅੰਦਰ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਲੱਗਦਾ ਹੈ ਕਿ ਕੁਝ ਗਲਤ ਹੋ ਰਿਹਾ ਹੈ ਤਾਂ ਉਹ ਸੀ ਵਿਜਿਲ ਐਪ ਰਾਹੀਂ ਕਮਿਸ਼ਨ ਕੋਲ ਆਪਣੀ ਆਵਾਜ਼ ਉਠਾ ਸਕਦੇ ਹਨ।

 ਦੱਸ ਦਈਏ ਕਿ ਚੋਣ ਕਮਿਸ਼ਨ ਸੂਬੇ ਵਿੱਚ ਚੋਣਾਂ ਦੌਰਾਨ ਸ਼ਰਾਬ ਜਾਂ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾ ਕਰਨ ਨੂੰ ਯਕੀਨੀ ਬਣਾਉਣ ਲਈ ਸਖ਼ਤ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਰਾਬ ਦੇ ਵਾਹਨਾਂ ‘ਤੇ ਵੀ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਦੇ ਪਰਮਿਟ ਅਤੇ ਸਟਾਕ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਰਾਬ ਦੇ ਠੇਕਿਆਂ ਦੇ ਰਿਕਾਰਡ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ। ਕਮਿਸ਼ਨ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਯਤਨਸ਼ੀਲ ਹੈ।

ਨਾਲ ਹੀ ਪੰਜਾਬ ਵਿੱਚ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਦੇ ਨਾਲ ਹੀ ਹੁਣ ਉਨ੍ਹਾਂ ਖੇਤਰਾਂ ਦੀ ਪਛਾਣ ਕਰ ਲਈ ਗਈ ਹੈ ਜਿੱਥੇ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਘੱਟ ਸੀ।

ਨਾਲ ਹੀ ਉਥੇ ਵੋਟਿੰਗ ਗ੍ਰਾਫ਼ ਨੂੰ ਵਧਾਉਣ ਲਈ ਕੰਮ ਕੀਤਾ ਜਾਵੇਗਾ। ਇਸ ਕੰਮ ਲਈ ਪ੍ਰਚਾਰ ਮੋਬਾਈਲ ਵੈਨਾਂ, ਜਾਗਰੂਕਤਾ ਮੁਹਿੰਮਾਂ ਅਤੇ ਹੋਰ ਮਾਧਿਅਮਾਂ ਨੂੰ ਅਪਣਾਇਆ ਜਾਵੇਗਾ। ਵੋਟ ਪ੍ਰਤੀਸ਼ਤ ਵਧਾਉਣ ਲਈ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ। ਇਸ ਵਾਰ ਪੰਜ ਲੱਖ ਵੋਟਰ ਹਨ ਜੋ ਪਹਿਲੀ ਵਾਰ ਵੋਟ ਪਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...