April 20, 2026, 4:48 pm
----------- Advertisement -----------
HomeNewsBreaking Newsਲੋਕਾਂ ਨੂੰ ਫ਼ੌਜੀ ਜਵਾਨਾਂ ਦੀਆਂ ਸ਼ਹਾਦਤਾਂ ਬਾਰੇ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ...

ਲੋਕਾਂ ਨੂੰ ਫ਼ੌਜੀ ਜਵਾਨਾਂ ਦੀਆਂ ਸ਼ਹਾਦਤਾਂ ਬਾਰੇ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਫ਼ੌਜ ‘ਚ ਭਰਤੀ ਲਈ ਉਤਸ਼ਾਹਿਤ ਕਰਨ ਵਾਸਤੇ ਉਲੀਕੀ ਸਾਈਕਲ ਰੈਲੀ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਵਾਗਤ

Published on

----------- Advertisement -----------

ਚੰਡੀਗੜ੍ਹ, 7 ਦਸੰਬਰ (ਬਲਜੀਤ ਮਰਵਾਹਾ): ਪੰਜਾਬ ਭਰ ‘ਚ ਸ਼ਹੀਦ ਸੈਨਿਕਾਂ ਦੀਆਂ ਸ਼ਹਾਦਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਉਲੀਕੀ ਗਈ ਦੇਸ਼ ਵਿੱਚ ਆਪਣੇ ਕਿਸਮ ਦੀ ਪਹਿਲੀ ਸਾਈਕਲ ਰੈਲੀ ਨੂੰ ਅੱਜ ਆਰਮਡ ਫੋਰਸਿਜ਼ ਫਲੈਗ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ, ਸੈਕਟਰ-3 ਵਿਖੇ ਸਮਾਪਤੀ ਸਮਾਰੋਹ ਦੌਰਾਨ ਫ਼ਲੈਗ-ਇਨ ਕੀਤਾ ਗਿਆ।

ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਨੇ ਦੇਸ਼ ਵਿੱਚ ਇੱਕ ਨਿਵੇਕਲੀ ਪਹਿਲ ਕਰਦਿਆਂ ਇਹ ਸਾਈਕਲ ਰੈਲੀ ਉਲੀਕੀ ਤਾਂ ਜੋ ਫ਼ਲੈਗ ਡੇਅ ਫ਼ੰਡ ਬਾਰੇ ਆਮ ਜਨਤਾ ਨੂੰ ਜਾਣੂ ਕਰਵਾਉਣ ਸਣੇ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ‘ਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਕੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਸਮੂਹ ਦੇਸ਼ ਵਾਸੀਆਂ ਨੂੰ ਝੰਡਾ ਡੇਅ ਫ਼ੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਦੱਸੇ ਦਈਏ ਕਿ ਇੱਕ ਮਹੀਨਾ ਪਹਿਲਾਂ ਇਸ ਸਾਈਕਲ ਰੈਲੀ ਦੀ ਸ਼ੁਰੂਆਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ, ਸੈਕਟਰ-3 ਤੋਂ ਕੀਤੀ ਗਈ ਸੀ, ਜੋ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਅੱਜ ਸਵੇਰੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਹਾਲੀ ਤੋਂ ਚੱਲ ਕੇ ਵਾਰ ਮੈਮੋਰੀਅਲ ਚੰਡੀਗੜ੍ਹ ਵਿਖੇ ਪਹੁੰਚੀ। ਰੈਲੀ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੀਆਂ ਸਾਈਕਲਿੰਗ ਟੀਮਾਂ ਨੇ ਕੁੱਲ 1200 ਕਿਲੋਮੀਟਰ ਦਾ ਸਫ਼ਰ ਤਹਿ ਕੀਤਾ ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਤਕਰੀਬਨ 435 ਸਾਈਕਲਿਸਟਾਂ ਨੇ ਭਾਗ ਲਿਆ। ਇਸ ਦੌਰਾਨ ਵਿਭਾਗ ਵੱਲੋਂ 212 ਲੋੜਵੰਦ ਸੈਨਿਕਾਂ ਨੂੰ ਕਰੀਬ 17 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ ਗਈ।

ਸਮਾਗਮ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਡਾ. ਬੀ.ਐਸ ਢਿੱਲੋਂ ਵੱਲੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਜੌੜਾਮਾਜਰਾ ਦੇ ਬੈਜ ਲਾਉਣ ਦੀ ਰਸਮ ਅਦਾ ਕੀਤੀ ਗਈ।

ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸ੍ਰੀਮਤੀ ਜਗਮੀਤ ਗਰੇਵਾਲ ਪਤਨੀ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਸੈਨਾ ਮੈਡਲ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਐਨ.ਸੀ.ਸੀ ਚੰਡੀਗੜ੍ਹ ਦੇ ਤਿੰਨੋਂ ਵਿੰਗਾਂ ਦੇ ਕੈਡਿਟਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰਗਨ, ਡਾਇਰੈਕਟਰ ਬ੍ਰਿਗੇਡੀਅਰ (ਸੇਵਾ-ਮੁਕਤ) ਡਾ. ਬੀ.ਐਸ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸਾਬਕਾ ਸੈਨਿਕ, ਐਨ.ਸੀ.ਸੀ. ਕੈਡਿਟ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...