September 12, 2026, 5:43 pm
----------- Advertisement -----------
HomeNewsLatest Newsਰਾਜਪੁਰਾ ਦੇ ਵਿਕਾਸ ‘ਤੇ ਖ਼ਰਚਾਂਗੇ 441.93 ਲੱਖ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ

ਰਾਜਪੁਰਾ ਦੇ ਵਿਕਾਸ ‘ਤੇ ਖ਼ਰਚਾਂਗੇ 441.93 ਲੱਖ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ

Published on

----------- Advertisement -----------

ਚੰਡੀਗੜ੍, 5 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਅਤੇ ਬੁਨਿਆਦੀ ਸਹੁਲਤਾਂ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕਾਰਵਾਈ ਕਰਦੇ ਹੋਏ ਸੂਬਾ ਸਰਕਾਰ ਵੱਲੋਂ ਰਾਜਪੁਰਾ ਦੇ ਵਿਕਾਸ ਕਾਰਜਾਂ ‘ਤੇ 441.93 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਇਸ ਕਾਰਜ ਲਈ ਵਿਭਾਗ ਵੱਲੋਂ ਟੈਂਡਰ ਪ੍ਰਕ੍ਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਇਹਨਾਂ ਵਿਕਾਸ ਕੰਮਾਂ ਵਿੱਚ ਸੜਕਾਂ ਦਾ ਪੈਚ ਵਰਕ, ਰਾਜਪੁਰਾ ਲਈ ਸਫ਼ਾਈ ਕਰਮਚਾਰੀਆਂ, ਟਰੈਕਟਰ ਡਰਾਈਵਰਾਂ, ਇਲੈਕਟ੍ਰੀਸ਼ਨਾਂ ਅਤੇ ਸੁਪਰਵਾਈਜ਼ਰਾਂ ਆਦਿ ਦੀਆਂ ਸੇਵਾਵਾਂ ਹਾਇਰ ਕੀਤੀਆਂ ਜਾਣਗੀਆਂ ਤਾਂ ਜੋ ਇਲਾਕੇ ਦਾ ਸਾਫ਼ ਸਫ਼ਾਈ ਦਾ ਕੰਮ ਅਤੇ ਹੋਰ ਮੈਨੀਟੀਨੈਂਸ ਦਾ ਕੰਮ ਵਧੀਆ ਤਰੀਕੇ ਨਾਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਇਲਾਕੇ ਦੇ ਹੋਰ ਕਈ ਤਰ੍ਹਾਂ ਦੇ ਵਿਕਾਸ ਕਾਰਜ ਜਿਵੇਂ ਕਿ ਵੱਖ-ਵੱਖ ਥਾਵਾਂ ਤੇ ਚਾਰ ਦੀਵਾਰੀ, ਸ਼ੈਡਾਂ ਦਾ ਨਿਰਮਾਣ ਅਤੇ ਰੱਖ-ਰੱਖਾਵ ਦੇ ਕੰਮ ਕੀਤੇ ਜਾਣਗੇ।

ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸ਼ਹਿਨਸ਼ੀਲਤਾ ਦੀ ਨੀਤੀ ਦੀ ਵੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਹਨਾਂ ਦੱਸਿਆ ਕਿ ਇਹਨਾਂ ਵਿਕਾਸ ਕਾਰਜਾਂ ਲਈ ਟੈਂਡਰ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 21 ਸਤੰਬਰ, 2022 ਹੈ। ਇਸ ਸਬੰਧੀ ਤਕਨੀਕੀ ਬਿੱਡ ਅਤੇ ਵਿੱਤੀ ਬਿੱਡ ਇਸੇ ਮਿਤੀ ਨੂੰ ਖੋਲ੍ਹੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...