October 5, 2026, 5:21 pm
----------- Advertisement -----------
HomeNewsBreaking Newsਕਪੂਰਥਲਾ ਮਾਡਰਨ ਜੇਲ੍ਹ ਚ 47.88 ਗ੍ਰਾਮ ਨਸ਼ੀਲਾ ਪਦਾਰਥ ਤੇ 380 ਨਸ਼ੀਲੀਆਂ ਗੋਲੀਆਂ...

ਕਪੂਰਥਲਾ ਮਾਡਰਨ ਜੇਲ੍ਹ ਚ 47.88 ਗ੍ਰਾਮ ਨਸ਼ੀਲਾ ਪਦਾਰਥ ਤੇ 380 ਨਸ਼ੀਲੀਆਂ ਗੋਲੀਆਂ ਬਰਾਮਦ, 3 ਕੈਦੀਆਂ ਖਿਲਾਫ ਮਾਮਲਾ ਦਰਜ

Published on

----------- Advertisement -----------

  ਕਪੂਰਥਲਾ ਮਾਡਰਨ ਜੇਲ੍ਹ ਵਿੱਚ ਪੇਸ਼ ਹੋਏ ਕੈਦੀਆਂ ਦੀ ਬਾਡੀ ਸਕੈਨ ਮਸ਼ੀਨ ਵਿੱਚ ਜਾਂਚ ਦੌਰਾਨ 47.88 ਗ੍ਰਾਮ ਨਸ਼ੀਲਾ ਪਦਾਰਥ ਅਤੇ 380 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ‘ਤੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ‘ਤੇ ਥਾਣਾ ਕੋਤਵਾਲੀ ‘ਚ ਤਿੰਨ ਕੈਦੀਆਂ ਵਿਰੁੱਧ ਐੱਫ.ਆਈ.ਆਰ. ਦਰਜ ਕਰ ਲਈ ਹੈ। ਇਸ ਦੀ ਪੁਸ਼ਟੀ ਥਾਣਾ ਕੋਤਵਾਲੀ ਦੇ ਐਸਐਚਓ ਪਲਵਿੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਜਾਣਕਾਰੀ ਅਨੁਸਾਰ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਬਦੁਲ ਹਮੀਦ ਨੇ ਥਾਣਾ ਕੋਤਵਾਲੀ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਪੇਸ਼ੀ ਭੁਗਤਣ ਤੋਂ ਬਾਅਦ ਆਏ ਕੈਦੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸੇ ਲੜੀ ਤਹਿਤ ਬਾਡੀ ਸਕੈਨਰ ਰਾਹੀਂ ਕੀਤੀ ਜਾਂਚ ਦੌਰਾਨ ਕਾਬੂ ਕੀਤੇ ਬਲਜੀਤ ਸਿੰਘ ਵਾਸੀ ਸੰਤੋਸ਼ਪੁਰਾ ਜਲੰਧਰ ਦੇ ਕਬਜ਼ੇ ਵਿੱਚੋਂ 47 ਗ੍ਰਾਮ ਨਸ਼ੀਲਾ ਪਦਾਰਥ ਅਤੇ 295 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਜਦਕਿ ਜੇਲ੍ਹ ਵਿੱਚ ਬੰਦ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਤਲਵਣ ਜਲੰਧਰ ਦੇ ਕਬਜ਼ੇ ਵਿੱਚੋਂ 0.88 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।ਚੈਕਿੰਗ ਦੌਰਾਨ ਸੀਆਰਪੀਐਫ ਦੀ ਟੀਮ ਅਤੇ ਗਾਰਡਾਂ ਨੇ ਕਾਬੂ ਕੀਤੇ ਹੈਪੀ ਕੁਮਾਰ ਵਾਸੀ ਬੇਗਮਪੁਰਾ ਰਾਵਲਪਿੰਡੀ ਦੇ ਕਬਜ਼ੇ ਵਿੱਚੋਂ 85 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ।  

 ਜੇਲ੍ਹ ਪ੍ਰਸ਼ਾਸਨ ਨੇ ਨਸ਼ੀਲਾ ਪਦਾਰਥ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਜੇਲ੍ਹ ਅਤੇ ਥਾਣੇ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਤਿੰਨਾਂ ਕੈਦੀਆਂ ਖ਼ਿਲਾਫ਼ ਜੇਲ੍ਹ ਕਾਨੂੰਨਾਂ ਦੀ ਉਲੰਘਣਾ ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. 49 ਅਤੇ 50 ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...