November 21, 2026, 8:26 pm
----------- Advertisement -----------
HomeNewsBreaking Newsਪੰਜਾਬ 'ਚ ਕਣਕ ਦੇ ਬੀਜ 'ਤੇ 50 ਫੀਸਦੀ ਸਬਸਿਡੀ: 1 ਲੱਖ ਤੋਂ...

ਪੰਜਾਬ ‘ਚ ਕਣਕ ਦੇ ਬੀਜ ‘ਤੇ 50 ਫੀਸਦੀ ਸਬਸਿਡੀ: 1 ਲੱਖ ਤੋਂ ਵੱਧ ਕਿਸਾਨਾਂ ਨੇ ਅਪਲਾਈ ਕੀਤਾ; ਪੂਰੇ ਸੂਬੇ ਵਿੱਚ ਫਾਜ਼ਿਲਕਾ ਸਭ ਤੋਂ ਅੱਗੇ

Published on

----------- Advertisement -----------
  • ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ
  • 50 ਫੀਸਦੀ ਸਬਸਿਡੀ ‘ਤੇ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦੇ ਪ੍ਰਮਾਣਿਤ ਬੀਜ ਕਰਵਾਏ ਜਾ ਰਹੇ ਹਨ ਮੁਹੱਈਆ

ਚੰਡੀਗੜ੍ਹ, 6 ਨਵੰਬਰ 2023 – ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ 50 ਫੀਸਦੀ ਸਬਸਿਡੀ ਹਾਸਲ ਕਰਨ ਲਈ ਸੂਬੇ ਦੇ ਕਿਸਾਨਾਂ ਵੱਲੋਂ ਕੁੱਲ 1,09,240 ਅਰਜ਼ੀਆਂ ਪ੍ਰਾਪਤ ਹੋਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਦੇ ਪੋਰਟਲ ‘ਤੇ ਹੁਣ ਤੱਕ 8736.8 ਕੁਇੰਟਲ ਬੀਜਾਂ ਦੇ 21,842 ਬਿੱਲ ਅਪਲੋਡ ਹੋ ਚੁੱਕੇ ਹਨ। ਕਣਕ ਦੇ ਬੀਜਾਂ ਲਈ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸਬਸਿਡੀ ਵਾਲੇ ਬੀਜ ਮੁਹੱਈਆ ਕਰਵਾਉਣ ਵਿੱਚ ਅਨੁਸੂਚਿਤ ਜਾਤੀਆਂ, ਛੋਟੇ (2.5 ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਪਹਿਲ ਦਿੱਤੀ ਜਾ ਰਹੀ ਹੈ। ਹਾੜ੍ਹੀ ਦੇ ਸੀਜ਼ਨ 2023-24 ਵਿੱਚ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਸਬਸਿਡੀ ਬੀਜਾਂ ਦੀ ਕੁੱਲ ਲਾਗਤ ਦੇ 50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਹੱਈਆ ਕਰਵਾਈ ਜਾ ਰਹੀ ਹੈ। ਕਿਸਾਨ ਨੂੰ ਕਣਕ ਦੇ ਬੀਜ ਦੀ ਖਰੀਦ ‘ਤੇ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਰਕਮ ਹੀ ਅਦਾ ਕਰਨੀ ਪਵੇਗੀ।

ਖੁੱਡੀਆਂ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਅਰਜ਼ੀਆਂ (11,589) ਫਾਜ਼ਿਲਕਾ ਜ਼ਿਲ੍ਹੇ ਤੋਂ ਪ੍ਰਾਪਤ ਹੋਈਆਂ। ਇਸ ਤੋਂ ਬਾਅਦ ਸੰਗਰੂਰ (9894), ਬਠਿੰਡਾ (9282), ਸ੍ਰੀ ਮੁਕਤਸਰ ਸਾਹਿਬ (7261), ਪਟਿਆਲਾ (6205), ਮਾਨਸਾ (6139) ਅਤੇ ਫਰੀਦਕੋਟ (6047) ਤੋਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੀ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਖੇਤੀਬਾੜੀ ਸੈਕਟਰ ਨੂੰ ਲਾਹੇਵੰਦ ਬਣਾਉਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...