September 28, 2026, 2:28 am
----------- Advertisement -----------
HomeNewsLatest Newsਸਵੀਪ ਗਤੀਵਿਧੀਆਂ ਸਦਕਾ ਇਕੱਲੇ ਹਲਕਾ ਮੋਗਾ ਵਿੱਚ ਬਣੀਆਂ 5621 ਨਵੀਆਂ ਵੋਟਾਂ

ਸਵੀਪ ਗਤੀਵਿਧੀਆਂ ਸਦਕਾ ਇਕੱਲੇ ਹਲਕਾ ਮੋਗਾ ਵਿੱਚ ਬਣੀਆਂ 5621 ਨਵੀਆਂ ਵੋਟਾਂ

Published on

----------- Advertisement -----------

ਮੋਗਾ, 16 ਮਈ: ਵੋਟ ਫੀਸਦੀ ਨੂੰ 70 ਤੋਂ ਪਾਰ ਕਰਨ ਲਈ ਵਿੱਚ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਸਵੀਪ ਗਤੀਵਿਧੀਆਂ ਨੂੰ ਪਿਛਲੇ ਲੰਬੇ ਸਮੇਂ ਤੋਂ ਜ਼ਮੀਨੀ ਪੱਧਰ ਉੱਤੇ ਚਲਾਇਆ ਜਾ ਰਿਹਾ ਹੈ ਤਾਂ ਕਿ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੋ ਸਕੇ ਅਤੇ ਹਰ ਯੋਗ ਨਾਗਰਿਕ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ।

ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਸਵੀਪ ਗਤੀਵਿਧੀਆਂ ਦੇ ਸਿੱਟੇ ਸਾਰਥਿਕ ਸਿੱਧ ਹੋ ਰਹੇ ਹਨ। ਦਸੰਬਰ 2023 ਤੋਂ 4 ਮਈ 2024 ਤੱਕ ਮੋਗਾ ਹਲਕੇ ਵਿੱਚ 5621 ਨਵੀਆਂ ਵੋਟਾਂ ਬਣਾਈਆਂ ਗਈਆਂ ਹਨ। ਜੇਕਰ ਸਵੀਪ ਗਤੀਵਿਧੀਆਂ ਨਾਲ ਵੋਟਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਤਾਂ ਯਕੀਨਨ ਹੀ ਵੋਟ ਦਾ ਇਸਤੇਮਾਲ ਕਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਵੇਗਾ।

ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਸਵੀਪ ਟੀਮ ਦੀ ਹਲਕਾ 73 ਮੋਗਾ ਵੱਲੋਂ ਵੋਟਰਾਂ ਨੂੰ ਸਮੂਹ ਬੀ.ਐਲ.ਓਜ ਦੁਆਰਾ ਘਰ-ਘਰ ਜਾ ਕੇ ਵੋਟਰ ਸਲਿੱਪਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਵੋਟਾ ਵਾਲੇ ਦਿਨ ਉਨ੍ਹਾਂ ਨੂੰ ਬੂਥ ਲੱਭਣ ਵਿੱਚ ਮੁਸ਼ਕਿਲ ਨਾ ਆਵੇ ਅਤੇ ਨਾਲ ਹੀ ਇਹ ਬੇਨਤੀ ਕੀਤੀ ਜਾ ਰਹੀ ਹੈ ਕਿ ਉਹ 1 ਜੂਨ ਨੂੰ ਵੋਟ ਪਾਉਣ ਜਰੂਰ ਪਹੁੰਚਣ। ਹਲਕਾ ਮੋਗਾ ਦੇ ਕੁੱਲ 213 ਬੂਥ ਹਨ, ਜਿਨਾਂ ਵਿੱਚ ਕੁੱਲ 2 ਲੱਖ 927 ਵੋਟਰ ਹਨ ਜਿਸ ਵਿੱਚ 1 ਲੱਖ 10 ਹਜ਼ਾਰ 181 ਪੁਰਸ਼, 99530 ਮਹਿਲਾ ਵੋਟਰ ਅਤੇ 16 ਤੀਜੇ ਲਿੰਗ ਵਾਲੇ ਵੋਟਰ ਹਨ। ਇਸ ਤੋਂ ਇਲਾਵਾ ਹਲਕਾ ਮੋਗਾ ਦੇ ਵਿੱਚ 4517 ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰ, 2852 ਦਿਵਿਆਂਗ ਅਤੇ 1468 ਸੀਨੀਅਰ ਸਿਟੀਜ਼ਨ ਵੋਟਰ ਵੀ ਸ਼ਾਮਿਲ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੇ ਹੁਕਮਾਂ ਤਹਿਤ ਪਹਿਲੀ ਵਾਰ ਵੋਟ ਪਾਉਣ ਆਏ ਵੋਟਰਾਂ ਨੂੰ ਖਾਸ ਤੋਹਫ਼ਾ ਦਿੱਤਾ ਜਾਣਾ ਹੈ। ਇਸ ਤੋਂ ਇਲਵਾ ਗਰਮ ਲੋਆਂ ਨੂੰ ਧਿਆਨ ਵਿਚ ਰੱਖਦੇ ਹੋਏ ਬੂਥਾਂ ਉਪਰ ਪੀਣ ਵਾਲੇ ਠੰਡੇ ਪਾਣੀ, ਸ਼ਾਮਿਆਨੇ, ਰੈਂਪ, ਮੈਡੀਕਲ ਸਹੂਲਤ ਦਾ ਪ੍ਰਬੰਧ ਕੀਤਾ ਜਾਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...