August 18, 2026, 2:32 pm
----------- Advertisement -----------
HomeNewsAutomobilesਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ 'ਚ ਕੀਤਾ ਜਾਵੇਗਾ ਰਲੇਵਾਂ

ਪਨਬੱਸ ਦੀਆਂ 587 ਬੱਸਾਂ ਦਾ ਪੰਜਾਬ ਰੋਡਵੇਜ਼ ‘ਚ ਕੀਤਾ ਜਾਵੇਗਾ ਰਲੇਵਾਂ

Published on

----------- Advertisement -----------

ਚੰਡੀਗੜ੍ਹ, 18 ਮਈ: ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਪੰਜਾਬ ਰੋਡਵੇਜ਼ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਵਿੱਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਪਨਬੱਸ ਦੀਆਂ ਤਕਰੀਬਨ 587 ਬੱਸਾਂ ਦੇ ਰਲੇਵੇਂ ਮਗਰੋਂ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਬੱਸਾਂ ਦੀ ਗਿਣਤੀ 790 ਹੋ ਜਾਵੇਗੀ।

ਕੈਬਨਿਟ ਸਬ ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ ਮੰਤਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼ਾਮਲ ਸਨ, ਨੇ ਅੱਜ ਟਰਾਂਸਪੋਰਟ ਵਿਭਾਗ ਨੂੰ ਪੰਜਾਬ ਰੋਡਵੇਜ਼ ਵਿੱਚ ਪਨਬੱਸ ਦੀਆਂ ਕਰਜ਼ਾ-ਮੁਕਤ ਬੱਸਾਂ ਦੇ ਰਲੇਵੇਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ।

ਇਥੇ ਪੰਜਾਬ ਭਵਨ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਬ ਕਮੇਟੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਨਿਯਮਤ ਚੈਕਿੰਗ ਕੀਤੀ ਜਾਵੇ ਅਤੇ ਬਗ਼ੈਰ ਟਿਕਟ ਤੋਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਤੋਂ ਦਸ ਗੁਣਾ ਕਿਰਾਇਆ ਵਸੂਲਿਆ ਜਾਵੇ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੀਆਂ ਸਰਕਾਰੀ ਬੱਸਾਂ ਦਾ ਆਪਣੇ ਨਿਰਧਾਰਤ ਬੱਸ ਸਟਾਪਾਂ ‘ਤੇ ਰੁਕਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਯਾਤਰੀਆਂ ਖਾਸ ਕਰਕੇ ਮਹਿਲਾਵਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਕੈਬਨਿਟ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਰਕਾਰ ਦੇ ਵਿਚਾਰ ਅਧੀਨ ਹਨ ਅਤੇ ਇਸ ਸਬੰਧੀ ਜਲਦੀ ਕੋਈ ਫ਼ੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਜਨਤਕ ਟਰਾਂਸਪੋਰਟ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਨ ਵਾਸਤੇ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...