November 17, 2026, 1:55 am
----------- Advertisement -----------
HomeNewsBreaking Newsਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ 5ਵਾਂ ਦਿਨ, ਵਿਰੋਧੀ ਧਿਰਾਂ ਲਿਆਉਂਗੀਆਂ...

ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ 5ਵਾਂ ਦਿਨ, ਵਿਰੋਧੀ ਧਿਰਾਂ ਲਿਆਉਂਗੀਆਂ 8 ਪ੍ਰਸਤਾਵ

Published on

----------- Advertisement -----------

ਚੰਡੀਗੜ੍ਹ, 7 ਮਾਰਚ 2024 – ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ 5ਵਾਂ ਦਿਨ ਹੈ। ਵਿਧਾਨ ਸਭਾ ਦਾ ਮਾਹੌਲ ਅੱਜ ਵੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਮੁੱਦਾ ਵੀ ਸਦਨ ਵਿੱਚ ਉਠਾਇਆ ਜਾਵੇਗਾ। ਇਸ ਦੌਰਾਨ ਵਿਧਾਇਕਾਂ ਵੱਲੋਂ ਕਈ ਬਿੱਲ ਪੇਸ਼ ਕੀਤੇ ਜਾਣਗੇ।

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਹੁਣ ਸਖ਼ਤ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਵਿਧਾਇਕਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਦਨ ਦਾ ਮਾਹੌਲ ਕਿਸੇ ਵੀ ਕੀਮਤ ‘ਤੇ ਖਰਾਬ ਨਹੀਂ ਹੋਣ ਦੇਣਗੇ।

ਅੱਜ ਦੇ ਬਜਟ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਵਿਧਾਇਕ ਧਿਆਨ ਮਤਾ ਰਾਹੀਂ ਕੁਝ ਦਿਨ ਪਹਿਲਾਂ ਗੜੇਮਾਰੀ ਕਾਰਨ ਕਣਕ ਅਤੇ ਆਲੂਆਂ ਦੀ ਫਸਲ ਨੂੰ ਹੋਏ ਨੁਕਸਾਨ ਦਾ ਮੁੱਦਾ ਉਠਾਉਣਗੇ। ਇਸ ਤੋਂ ਬਾਅਦ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕਾਂ ਵੱਲੋਂ ਅੱਠ ਪ੍ਰਸਤਾਵਾਂ ਨੂੰ ਲਿਆਂਦਾ ਜਾਵੇਗਾ।

ਇਨ੍ਹਾਂ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਦਰੱਖਤਾਂ ਦੀ ਗੈਰ-ਕਾਨੂੰਨੀ ਕਟਾਈ ਨੂੰ ਰੋਕਣਾ, ਸੜਕ ਹਾਦਸਿਆਂ ਨੂੰ ਰੋਕਣ ਲਈ ਕਦਮ ਚੁੱਕਣਾ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨਾ ਅਤੇ ਸਰਕਾਰ ਬਣਨ ਤੋਂ ਬਾਅਦ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਨੂੰ ਕਾਨੂੰਨੀ ਤੌਰ ‘ਤੇ ਲਾਗੂ ਕਰਨਾ ਯਕੀਨੀ ਬਣਾਉਣਾ ਸ਼ਾਮਲ ਹੈ। ਇਸ ਲਈ ਕਾਨੂੰਨ ਬਣਾ ਕੇ ਸੂਬੇ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਯੋਗ ਕਦਮ ਚੁੱਕੇ ਜਾਣ।

ਇਸ ਵਾਰ ਬਜਟ ਸੈਸ਼ਨ ਸ਼ੁਰੂ ਤੋਂ ਹੀ ਹੰਗਾਮੇ ਨਾਲ ਭਰਿਆ ਰਿਹਾ। ਸੈਸ਼ਨ ਦੇ ਪਹਿਲੇ ਦਿਨ ਕਾਂਗਰਸੀ ਵਿਧਾਇਕਾਂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਹੰਗਾਮਾ ਕੀਤਾ। ਇਸ ਕਾਰਨ ਰਾਜਪਾਲ ਬੀਐੱਲ ਪੁਰੋਹਿਤ ਆਪਣਾ ਸੰਬੋਧਨ ਵੀ ਨਹੀਂ ਪੜ੍ਹ ਸਕੇ। ਸੈਸ਼ਨ ਦਾ ਪਹਿਲਾ ਪੜਾਅ ਸਿਰਫ਼ 15 ਮਿੰਟ ਚੱਲਿਆ। ਜਦਕਿ ਇਸੇ ਦਿਨ ਬਾਅਦ ਦੁਪਹਿਰ ਕਿਸਾਨ ਅੰਦੋਲਨ ਵਿੱਚ ਜਾਨਾਂ ਗਵਾਉਣ ਵਾਲੇ ਸ਼ੁਭਕਰਨ ਸਮੇਤ ਕਈ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਹਾਲਾਂਕਿ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਵਾਲੇ ਦਿਨ ਸੀ.ਐਮ ਭਗਵੰਤ ਮਾਨ ਨੇ ਖੁਦ ਮੋਰਚਾ ਸੰਭਾਲ ਲਿਆ ਅਤੇ ਕਾਂਗਰਸੀ ਵਿਧਾਇਕਾਂ ਨੂੰ ਸਦਨ ‘ਚ ਬੈਠਣ ਲਈ ਮਜ਼ਬੂਰ ਕਰ ਦਿੱਤਾ। ਇਸ ਦੇ ਨਾਲ ਹੀ ਬਜਟ ਦੇ ਤੀਜੇ ਦਿਨ ਬਜਟ ਪੇਸ਼ ਕੀਤਾ ਗਿਆ। ਉਥੇ ਹੀ ਬਜਟ ‘ਤੇ ਬਹਿਸ ਦੇ ਚੌਥੇ ਦਿਨ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕੀਤਾ। ਉਹ ਸਮਾਂ ਨਾ ਦਿੱਤੇ ਜਾਣ ਦੀ ਗੱਲ ਕਰ ਰਹੇ ਸੀ। ਹਾਲਾਂਕਿ ਸਪੀਕਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਢੁੱਕਵਾਂ ਸਮਾਂ ਦਿੱਤਾ ਗਿਆ ਹੈ। ਅਜਿਹੇ ‘ਚ ਕਾਂਗਰਸ ਦੇ 9 ਵਿਧਾਇਕਾਂ ਨੂੰ ਇਕ ਦਿਨ ਲਈ ਸਦਨ ‘ਚੋਂ ਬਾਹਰ ਕੱਢ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...