September 10, 2026, 4:10 pm
----------- Advertisement -----------
HomeNewsBreaking Newsਪੰਜਾਬ ਦੇ 5 ਜ਼ਿਲ੍ਹਿਆਂ 'ਚ ਕੋਰੋਨਾ ਦੇ 6 ਕੇਸ ਆਏ: ਐਕਟਿਵ ਕੇਸਾਂ...

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਕੋਰੋਨਾ ਦੇ 6 ਕੇਸ ਆਏ: ਐਕਟਿਵ ਕੇਸਾਂ ਦੀ ਗਿਣਤੀ ਹੋਈ 37

Published on

----------- Advertisement -----------

ਚੰਡੀਗੜ੍ਹ, 26 ਦਸੰਬਰ 2022 – ਕੋਰੋਨਾ ਨੂੰ ਲੈ ਕੇ ਕੇਂਦਰ ਵੱਲੋਂ ਜਾਰੀ ਹਦਾਇਤਾਂ ‘ਤੇ ਦੇਸ਼ ਦੀਆਂ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਅਲਰਟ ਮੋਡ ‘ਤੇ ਹਨ। ਪੰਜਾਬ ਸਰਕਾਰ ਵੀ ਕੋਵਿਡ ਦੀ ਰੋਕਥਾਮ ਲਈ ਯਤਨਾਂ ਵਿੱਚ ਲੱਗੀ ਹੋਈ ਹੈ ਪਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਜੇ ਵੀ ਕੋਵਿਡ ਟੈਸਟਿੰਗ ਔਸਤ ਤੋਂ ਘੱਟ ਹੋ ਰਹੀ ਹੈ।

25 ਦਸੰਬਰ ਨੂੰ, ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਜ਼ਿਲ੍ਹਿਆਂ ਵਿੱਚ 6 ਨਵੇਂ ਕੋਵਿਡ ਮਰੀਜ਼ ਪਾਏ ਗਏ ਹਨ। ਇਨ੍ਹਾਂ ਵਿੱਚੋਂ 2 ਕੋਵਿਡ ਮਰੀਜ਼ ਪਟਿਆਲਾ ਵਿੱਚ, 1-1 ਕੋਵਿਡ ਮਰੀਜ਼ ਅੰਮ੍ਰਿਤਸਰ, ਬਠਿੰਡਾ, ਮੁਕਤਸਰ ਅਤੇ ਐਸ.ਏ.ਐਸ ਨਗਰ ਵਿੱਚ ਪਾਏ ਗਏ ਹਨ। ਪਟਿਆਲਾ ਵਿੱਚ 130 ਲੋਕਾਂ ਦੀ ਕੋਵਿਡ ਜਾਂਚ ਕੀਤੀ ਗਈ।

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਜਿੱਥੇ 50 ਤੋਂ ਘੱਟ ਕੋਵਿਡ ਟੈਸਟ ਕੀਤੇ ਗਏ ਹਨ। ਇਨ੍ਹਾਂ ਵਿੱਚ ਫਾਜ਼ਿਲਕਾ ਦੇ 28, ਮਲੇਰਕੋਟਲਾ ਦੇ 12, ਮਾਨਸਾ ਦੇ 26, ਸੰਗਰੂਰ ਦੇ 39 ਅਤੇ ਐਸਬੀਐਸ ਨਗਰ ਦੇ 39 ਸ਼ਾਮਲ ਹਨ। ਜ਼ਿਲ੍ਹਾ ਫਾਜ਼ਿਲਕਾ ਵਿੱਚ ਕੋਵਿਡ ਟੈਸਟਿੰਗ ਲਗਾਤਾਰ ਘਟਾਈ ਜਾ ਰਹੀ ਹੈ।

ਪੰਜਾਬ ਦੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਕੋਵਿਡ ਟੈਸਟ ਕੀਤੇ ਗਏ ਹਨ, ਉਨ੍ਹਾਂ ਵਿੱਚੋਂ ਜਲੰਧਰ ਵਿੱਚ 906, ਲੁਧਿਆਣਾ ਵਿੱਚ 632, ਅੰਮ੍ਰਿਤਸਰ ਵਿੱਚ 570, ਤਰਨਤਾਰਨ ਵਿੱਚ 460 ਅਤੇ ਹੁਸ਼ਿਆਰਪੁਰ ਵਿੱਚ 391 ਵਿਅਕਤੀਆਂ ਦੇ ਟੈਸਟ ਕੀਤੇ ਗਏ ਹਨ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 262 ਅਤੇ ਰੋਪੜ ਵਿੱਚ 289 ਲੋਕਾਂ ਦਾ ਕੋਵਿਡ ਟੈਸਟ ਕੀਤਾ ਗਿਆ। ਪਰ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ, ਕੋਵਿਡ ਟੈਸਟਿੰਗ ਦਾ ਅੰਕੜਾ 105 ਤੋਂ 177 ਤੱਕ ਹੈ।

25 ਦਸੰਬਰ ਨੂੰ ਪੰਜਾਬ ਭਰ ਵਿੱਚ ਕੁੱਲ 5497 ਕੋਵਿਡ ਨਮੂਨੇ ਲਏ ਗਏ ਸਨ। ਇਨ੍ਹਾਂ ਵਿੱਚੋਂ 5140 ਲੋਕਾਂ ਦੀ ਕੋਵਿਡ ਲਈ ਜਾਂਚ ਕੀਤੀ ਗਈ। 25 ਦਸੰਬਰ ਨੂੰ, ਕੁੱਲ 6 ਨਵੇਂ ਕੋਵਿਡ ਮਰੀਜ਼ਾਂ ਦੇ ਨਾਲ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 37 ਹੋ ਗਈ ਹੈ।

ਪੰਜਾਬ ‘ਚ ਕੋਰੋਨਾ ਸਥਿਤੀ…..
ਕੁੱਲ ਪਾਜ਼ੀਟਿਵ ਮਰੀਜ਼ – 7,85,413
ਠੀਕ ਹੋਏ ਮਰੀਜ਼- 7, 64, 863
ਕੁੱਲ ਮੌਤਾਂ- 20, 513

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...