December 14, 2025, 10:52 pm
----------- Advertisement -----------
HomeNewsBreaking Newsਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6...

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

Published on

----------- Advertisement -----------
  • ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਬਲਬੀਰ ਪੰਨੂ ਨੂੰ ਨੋਟਿਸ ਜਾਰੀ
  • ਪਿੰਡ ਬੱਦੋਵਾਲ ਕਲਾਂ ਦੇ 2 ਵਿਅਕਤੀਆਂ ਵਿਰੁੱਧ ਪਰਚਾ ਦਰਜ
  • ਸਾਰੀਆਂ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੁਮਾਇੰਦੇ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ: ਮੁੱਖ ਚੋਣ ਅਧਿਕਾਰੀ

ਗੁਰਦਾਸਪੁਰ 30 ਮਈ 2024 – ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਾਉਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ) ਸਮੇਤ 6 ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣ ਜ਼ਾਬਤੇ ਦੀਆਂ ਉਲੰਘਨਾਵਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਪਰਗਟ ਸਿੰਘ ਬੀਡੀਪੀਓ, ਕੁਲਜਿੰਦਰ ਸਿੰਘ ਗ੍ਰਾਮ ਵਿਕਾਸ ਅਧਿਕਾਰੀ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।

ਇਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਦੀ ਸ਼ਿਕਾਇਤ ਮਿਲੀ ਸੀ ਕਿ ਇਕ ਸਰਕਾਰੀ ਪਾਰਕ ਵਿਚ ਇੰਟਰਲਾਕਿੰਗ ਟਾਈਲਾਂ ਲਵਾਈਆਂ ਜਾ ਰਹੀਆਂ ਹਨ ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਇਹ ਸ਼ਿਕਾਇਤ ਸਹੀ ਪਾਈ ਗਈ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਬਲਬੀਰ ਸਿੰਘ ਪੰਨੂ ਜੋ ਪਨਸਪ ਪੰਜਾਬ ਦੇ ਚੇਅਰਮੈਨ ਵੀ ਹਨ ਨੂੰ ਨੋਟਿਸ ਜਾਰੀ ਕੀਤਾ ਗਿਆ। ਇਹ ਟਾਈਲਾਂ ਪਾਰਕ ਵਿਚ ਸੁਟਵਾਉਣ ਵਾਲੇ ਨੁਮਾਇੰਦਿਆਂ ਖਿਲਾਫ ਮਾਮਲਾ ਦਰਜ ਕਰਨ ਲਈ ਐਸਐਸਪੀ ਨੂੰ ਲਿਖਿਆ ਗਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਓਮ ਪ੍ਰਕਾਸ਼ (ਪ੍ਰਬੰਧਕ-ਕਮ-ਵੀ.ਡੀ.ਓ) ਤੇ ਕੁਲਦੀਪ ਸਿੰਘ (ਪੰਚਾਇਤ ਸਕੱਤਰ) ਖਿਲਾਫ ਚੋਣ ਜ਼ਾਬਤਾ ਲਾਗੂ ਨਾ ਕਰਵਾ ਸਕਣ ਲਈ ਮੁਅੱਤਲ ਕਰਕੇ ਅਨੁਸ਼ਾਸ਼ਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਇਸੇ ਤਰ੍ਹਾਂ ਫਤਹਿਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿਚ ਸੀਮਿੰਟ ਦੇ ਬੈਂਚ ਵੰਡਣ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪਿੰਡ ਦੇ ਹੀ ਦਿਲਬਾਗ ਸਿੰਘ ਅਤੇ ਸੁਖਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਪਹਿਲੇ ਦਿਨ ਤੋਂ ਹੀ ਸਾਰਾ ਪ੍ਰਸ਼ਾਸਨੀ ਅਮਲਾ ਅਤੇ ਪੁਲਿਸ ਵਿਭਾਗ ਇਸ ਗੱਲ ‘ਤੇ ਜ਼ੋਰ ਦੇ ਰਿਹਾ ਹੈ ਕਿ ਚੋਣ ਪ੍ਰਚਾਰ ਅਤੇ ਚੋਣ ਅਮਲ ਦੌਰਾਨ ਕਿਸੇ ਪ੍ਰਕਾਰ ਦੇ ਜ਼ਾਬਤੇ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਕਾਫੀ ਹੱਦ ਤੱਕ ਇਸ ਮਕਸਦ ਵਿਚ ਪੰਜਾਬ ਕਾਮਯਾਬ ਵੀ ਰਿਹਾ ਹੈ।

ਉਨ੍ਹਾਂ ਕਿਹਾ ਕਿ ਹੁਣ ਜਦੋਂ ਵੋਟਾਂ ਪੈਣ ਵਿਚ ਕੁਝ ਘੰਟੇ ਬਾਕੀ ਹਨ ਤਾਂ ਸਾਰੀਆਂ ਸਿਆਸੀ ਪਾਰਟੀਆਂ, ਚੋਣਾਂ ਲੜ ਰਹੇ ਉਮੀਦਵਾਰਾਂ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਮੱਰਥਕਾਂ ਨੂੰ ਚਾਹੀਦਾ ਹੈ ਕਿ ਉਹ ਆਦਰਸ਼ ਚੋਣ ਜ਼ਾਬਤੇ ਅਧੀਨ ਰਹਿਣ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿਚ ਇਕ ਮਿਸਾਲ ਪੇਸ਼ ਕਰਨ। ਸਿਬਿਨ ਸੀ ਨੇ ਸਾਰੇ ਚੋਣ ਅਧਿਕਾਰੀਆਂ-ਕਰਮਚਾਰੀਆਂ ਤੇ ਸੁਰੱਖਿਆ ਫੋਰਸ ਨੂੰ ਵੀ ਲੋਕ ਸਭਾ ਚੋਣਾਂ-2024 ਦੇ ਅੰਤਿਮ ਪੜਾਅ ‘ਤੇ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਮਾਣ: ਅਬੋਹਰ ਦੀ ‘ਆਭਾ ਲਾਇਬ੍ਰੇਰੀ’ ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ

 ਚੰਡੀਗੜ੍ਹ, 13 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਰਾਜ...

3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: ‘ਆਪ’ ਸਰਕਾਰ ਦਾ ਵਾਅਦਾ ਪੂਰਾ

ਚੰਡੀਗੜ੍ਹ, 13 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦਾ...

ਕਪੂਰਥਲਾ ਵਿਚ ਐਸ.ਐਸ.ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਫਲੈਗ ਮਾਰਚ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ...

ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ — ਪਾਣੀ ਨੂੰ ਸਾਫ਼ ਕਰਾ ਬਣਾਇਆ ਕਿਸ਼ਤੀਆਂ ਦੇ ਕਾਬਿਲ ।

ਚੰਡੀਗੜ੍ਹ, 12 ਦਸੰਬਰ, 2025:ਪੰਜਾਬ ਦਾ ਪਵਿੱਤਰ ਬੁੱਢਾ ਦਰਿਆ, ਜੋ ਕਦੇ ਆਪਣੀ ਗੰਦਗੀ ਕਾਰਨ ਤਬਾਹ...

ਦਿੱਲੀ ਦੇ ਸਕੂਲਾਂ ਤੋਂ ਹੁਣ ਅੰਮ੍ਰਿਤਸਰ ਦੇ ਸਕੂਲਾਂ ਨੂੰ ਧ.ਮ.ਕੀ,ਸਕੂਲ ਕਰਵਾਇਆ ਖਾਲੀ, ਪੁਲਿਸ ਕਹਿੰਦੀ, ‘ਪੈਨਿਕ ਨਾ ਹੋਵੋ’

ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨਿੱਜੀ...

ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ ‘ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ

ਚੰਡੀਗੜ੍ਹ, 11 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਸਰਕਾਰੀ ਸਕੂਲ ਵਿੱਚ...

ਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, 5 ਦਸੰਬਰ ਤੋਂ ਸੀ ਲਾਪਤਾ

ਮੁਕਤਸਰ ਤੋਂ ਲਾਪਤਾ ਹੋਏ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ...

ਆਉਣ ਵਾਲਾ ਨਿਵੇਸ਼ਕ ਸੰਮੇਲਨ ਇਨ੍ਹਾਂ ਦੇਸ਼ਾਂ ਦੀ ਤਕਨਾਲੋਜੀ ਨਾਲ ਸੂਬੇ ਦੀ ਪ੍ਰਤਿਭਾ ਦੇ ਇਕਸੁਰ ਹੋਣ ਲਈ ਰਾਹ ਪੱਧਰਾ ਕਰੇਗਾ: ਮੁੱਖ ਮੰਤਰੀ

ਚੰਡੀਗੜ੍ਹ, 10 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ...