ਪੰਜਾਬ ਸਰਕਾਰ ਵੱਲੋਂ ਅੱਜ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਜਾਣਾ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਹੈ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਵਧਾਉਣਾ ਹੈ।

ਹਰਜੋਤ ਬੈਂਸ ਨੇ ਟਵੀਟ ਕੀਤਾ ਕਿ “ਪੰਜਾਬ ਸਿੱਖਿਆ ਕ੍ਰਾਂਤੀ ਨੂੰ ਹੋਰ ਤੇਜ਼ ਕਰਦਿਆਂ ਸਕੂਲ ਸਿੱਖਿਆ ਵਿਭਾਗ ਦੇ 60 ਪ੍ਰਿੰਸੀਪਲ ਸਾਹਿਬਾਨ ਦਾ 5ਵਾਂ ਅਤੇ 6ਵਾਂ ਬੈਚ ਅੱਜ ਵਿਸ਼ਵ ਪੱਧਰੀ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕੀਤਾ ਜਾਵੇਗਾ। ਇਸ ਨਾਲ ਪੰਜਾਬ ਦੇ ਸਿੱਖਿਆ ਇਤਿਹਾਸ ਵਿੱਚ ਇਕ ਹੋਰ ਸੁਨਹਿਰੀ ਪੰਨਾ ਜੁੜੇਗਾ।”












