June 26, 2026, 9:57 pm
----------- Advertisement -----------
HomeNewsBreaking Newsਪੜ੍ਹੋ ਕਿਹੜੇ ਪਰਿਵਾਰਾਂ ਨੂੰ ਮਿਲੇਗੀ 600 ਯੂਨਿਟ ਤੱਕ ਮੁਫਤ ਬਿਜਲੀ ?

ਪੜ੍ਹੋ ਕਿਹੜੇ ਪਰਿਵਾਰਾਂ ਨੂੰ ਮਿਲੇਗੀ 600 ਯੂਨਿਟ ਤੱਕ ਮੁਫਤ ਬਿਜਲੀ ?

Published on

----------- Advertisement -----------

ਚੰਡੀਗੜ੍ਹ, 16 ਅਪ੍ਰੈਲ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦਾ ਤੋਹਫ਼ਾ ਦਿੱਤਾ ਗਿਆ ਹੈ। ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹਰ ਮਹੀਨੇ 300 ਯੂਨਿਟ ਮੁਫ਼ਤ ਦਿੱਤੀ ਜਾਵੇਗੀ। ਇਸ ਦੀ ਸ਼ੁਰੂਆਤ 1 ਜੁਲਾਈ ਤੋਂ ਹੋਵੇਗੀ। ਇਹ ਐਲਾਨ ਹਰ ਵਰਗ ਦੇ ਲਈ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿੱਚ ਕੋਈ ਸ਼੍ਰੇਣੀ ਨਹੀਂ ਹੋਵੇਗੀ। ਗਰੀਬ ਤੋਂ ਲੈ ਕੇ ਅਮੀਰ ਪਰਿਵਾਰਾਂ ਤੱਕ 2 ਮਹੀਨਿਆਂ ‘ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜਿਸ ਪਰਿਵਾਰ ਦਾ ਬਿੱਲ 2 ਮਹੀਨਿਆਂ ਵਿੱਚ 600 ਯੂਨਿਟ ਤੋਂ ਵੱਧ ਬਿਜਲੀ ਦਾ ਖਰਚ ਆਵੇਗਾ, ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ।

ਪਰ ਇਸ ਦੇ ਨਾਲ ਹੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਹੈ ਕਿ ਐਸ ਸੀ, ਬੀ ਸੀ ਅਤੇ ਫਰੀਡਮ ਫਾਈਟਰਾਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਭਾਵ BPL ਪਰਿਵਾਰ, ਜੋ ਪਹਿਲਾਂ ਹੀ 200 ਯੂਨਿਟ ਛੋਟ ਲੈ ਰਹੇ ਹਨ, ਦੇ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ ਭਾਵ ਜਦੋਂ ਦੋ ਮਹੀਨੇ ਦਾ ਬਿਲ ਆਇਆ ਕਰੇਗਾ ਤਾਂ ਉਨ੍ਹਾਂ ਨੂੰ 600 ਯੂਨਿਟ ਫਰੀ ਮਿਲਣਗੇ ਅਤੇ ਉਸ ਤੋਂ ਉੱਪਰ ਵਰਤੀ ਗਈ ਯੂਨਿਟ ‘ਤੇ ਹੀ ਬਿਲ ਆਇਆ ਕਰੇਗਾ ਜਦੋਂ ਕਿ ਰੱਜੇ-ਪੁੱਜੇ ਪਰਿਵਾਰਾਂ ਨੂੰ 600 ਯੂਨਿਟ ਤੋਂ ਇੱਕ ਯੂਨਿਟ ਵੀ ਵੱਧ ਖਰਚਣ ‘ਤੇ ਸਾਰਾ ਬਿਲ ਭਰਾਉਣਾ ਪਵੇਗਾ।

ਸਰਕਾਰ ਵਪਾਰਕ ਅਤੇ ਉਦਯੋਗਿਕ ਬਿਜਲੀ ਦੇ ਰੇਟ ਨਹੀਂ ਵਧਾਏਗੀ। ਕਿਸਾਨਾਂ ਨੂੰ ਮੁਫਤ ਬਿਜਲੀ ਵੀ ਮਿਲਦੀ ਰਹੇਗੀ। ਮਾਨ ਨੇ ਇਹ ਐਲਾਨ ਬਿਜਲੀ ਨਿਗਮ ਵਿੱਚ ਭਰਤੀ 718 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਕੋਲ ਪੈਸਾ ਨਹੀਂ, ਇਰਾਦੇ ਦੀ ਘਾਟ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...