September 13, 2026, 12:25 am
----------- Advertisement -----------
HomeNewsਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ...

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 14 ਸਤੰਬਰ (ਬਲਜੀਤ ਮਰਵਾਹਾ) – ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ ਤੋਂ 30 ਪਲਾਸਟਿਕ ਦੇ ਡਰੰਮਾਂ ਵਿੱਚ ਸਟੋਰ ਕੀਤਾ 6000 ਲੀਟਰ ਐਕਸਟ੍ਰਾ ਨਿਊਟਰਲ ਅਲਕੋਹਲ (ਈ.ਐਨ.ਏ) ਜ਼ਬਤ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਨੇ ਦੱਸਿਆ ਕਿ ਵਾਹਨ ਚਾਲਕ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ ਅਤੇ ਮੁੱਢਲੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ ਕਿ ਇਹ ਖੇਪ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਪਟਾਕਿਆਂ ਦੇ ਗੋਦਾਮ ‘ਚ ਪਹੁੰਚਾਉਣ ਲਈ ਸੀ | ਇਸ ਤੋਂ ਬਾਅਦ ਉਕਤ ਗੋਦਾਮ ‘ਤੇ ਛਾਪੇਮਾਰੀ ਕੀਤੀ ਗਈ ਅਤੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਇਸ ਟੀਮ ਦਾ ਹਿੱਸਾ ਸਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ
ਆਬਕਾਰੀ ਅਤੇ ਕਰ ਵਿਭਾਗ ਦੀਆਂ ਟੀਮਾਂ ਦੀ ਸਮੇਂ ਸਿਰ ਕਾਰਵਾਈ ਨੇ ਇੱਕ ਵੱਡੀ ਸੰਭਾਵਿਤ ਤ੍ਰਾਸਦੀ ਨੂੰ ਰੋਕ ਦਿੱਤਾ ਹੈ ਕਿਉਂਕਿ ਈ.ਐਨ.ਏ. ਦੀ ਤਸਕਰੀ ਅਤੇ ਖਪਤ ਕਾਰਨ ਜ਼ਹਿਰੀਲੀ ਸ਼ਰਾਬ ਬਣਨ ਕਰਨ ਕਈ ਵਾਰ ਦੁਖਾਂਤ ਦਾ ਕਾਰਨ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫਆਈਆਰ ਨੰ. 285 ਮਿਤੀ 13.09.2023 ਨੂੰ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61.01.14 ਅਤੇ 78(2) ਅਧੀਨ ਥਾਣਾ ਰਾਜਪੁਰਾ ਵਿਖੇ ਦਰਜ ਕੀਤੀ ਗਈ ਹੈ।

ਆਬਕਾਰੀ ਅਤੇ ਕਰ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ ਨੂੰ ਨੱਥ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ/ਈਐਨਏ ਅਤੇ ਹੋਰ ਸ਼ਰਾਬ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ੋਰਦਾਰ ਢੰਗ ਨਾਲ ਮੁਹਿੰਮ ਜਾਰੀ ਹੈ, ਜਿਸ ਦੇ ਸਿੱਟੇ ਵਜੋਂ 1 ਅਪ੍ਰੈਲ, 2023 ਤੋਂ ਲੈ ਕੇ ਪਿਛਲੇ 5 ਮਹੀਨਿਆਂ ਵਿੱਚ ਲਗਭਗ 3156 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਐਫ.ਆਈ.ਆਰਜ਼ ਤਹਿਤ 3050 ਗ੍ਰਿਫਤਾਰੀਆਂ ਕੀਤੀਆਂ ਗਈਆਂ, 248938 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ, 151891 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ, 90168 ਲੀਟਰ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਐੱਸ.ਪੀ. ਜ਼ਬਤ, 125 ਵਰਕਿੰਗ ਸਟਿਲਾਂ (ਭੱਟੀਆਂ) ਦਾ ਪਤਾ ਲਗਾ ਕੇ ਨਸ਼ਟ ਕਰ ਦਿੱਤਾ ਗਿਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੂੰ ਹਦਾਇਤ ਕੀਤੀ ਹੈ ਕਿ ਭਵਿੱਖ ਵਿੱਚ ਸ਼ਰਾਬ ਦੀ ਤਸਕਰੀ ਵਿਰੁੱਧ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...