September 19, 2026, 4:03 am
----------- Advertisement -----------
HomeNewsBreaking Newsਐਸ ਏ ਐਸ ਨਗਰ ਚ ਸੀਵਿਜਿਲ 'ਤੇ 66 ਸ਼ਿਕਾਇਤਾਂ ਮਿਲੀਆਂ, ਪ੍ਰਸ਼ਾਸਨ ਨੇ...

ਐਸ ਏ ਐਸ ਨਗਰ ਚ ਸੀਵਿਜਿਲ ‘ਤੇ 66 ਸ਼ਿਕਾਇਤਾਂ ਮਿਲੀਆਂ, ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ-ਏ ਡੀ ਸੀ ਵਿਰਾਜ ਐਸ ਤਿੜਕੇ

Published on

----------- Advertisement -----------

ਐਸ.ਏ.ਐਸ.ਨਗਰ, 13 ਮਈ, 2024: (ਬਲਜੀਤ ਮਰਵਾਹਾ) ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ ਤਿੜਕੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24×7 ਸ਼ਿਕਾਇਤ ਨਿਗਰਾਨੀ ਸੈੱਲ ਸਥਾਪਿਤ ਕੀਤਾ ਗਿਆ ਹੈ, ਜਿੱਥੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਵੱਖ-ਵੱਖ ਸੰਚਾਰ ਸਾਧਨਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਰਿਹਾ ਹੈ।

   ਦੱਸ ਦਈਏ ਕਿ ਏ ਡੀ ਈ ਓ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਸੈੱਲ ਨੂੰ ਹੁਣ ਤੱਕ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਦੁਆਰਾ ਵਿਕਸਤ ਕੀਤੇ ਗਏ ਸੀ ਵਿਜਿਲ ਐਪ ਰਾਹੀਂ ਹੁਣ ਤੱਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ 66 ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ 23 ਸ਼ਿਕਾਇਤਾਂ ਵੱਖ-ਵੱਖ ਕਾਰਨਾਂ (ਸਹੀ ਨਾ ਪਾਈਆਂ ਜਾਣ ਕਾਰਨ) ਕਰਕੇ ਰੱਦ ਹੋਈਆਂ ਸਨ ਜਦਕਿ ਬਾਕੀ 42 ਸ਼ਿਕਾਇਤਾਂ ਸਹੀ ਪਾਈਆਂ ਗਈਆਂ ਸਨ ਅਤੇ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ 100 ਮਿੰਟ ਦੀ ਸਮਾਂ ਸੀਮਾ ਦੇ ਅੰਦਰ ਨਿਪਟਾਈਆਂ ਗਈਆਂ ਹਨ ਜਦਕਿ ਇੱਕ ਸ਼ਿਕਾਇਤ ਪ੍ਰਗਤੀ ਅਧੀਨ ਹੈ।

   ਉਨ੍ਹਾਂ ਕਿਹਾ ਕਿ ਜਦੋਂ ਵੀ ਸੀ ਵਿਜਿਲ ਐਪ ‘ਤੇ ਕੋਈ ਸ਼ਿਕਾਇਤ ਮਿਲਦੀ ਹੈ, ਤਾਂ ਫਲਾਇੰਗ ਸਕੁਐਡ ਟੀਮਾਂ ਨੂੰ ਸ਼ਿਕਾਇਤ ਮਿਲਣ ਦੇ ਪੰਜ ਮਿੰਟਾਂ ਦੇ ਅੰਦਰ-ਅੰਦਰ ਸੌਂਪ ਦਿੱਤੀ ਜਾਂਦੀ ਹੈ, ਜਿਸ ਤੋਂ ਬਾਅਦ ਟੀਮ ਨੂੰ 15 ਮਿੰਟਾਂ ਦੇ ਅੰਦਰ ਉਥੇ ਪਹੁੰਚਣਾ ਪੈਂਦਾ ਹੈ। 30 ਮਿੰਟਾਂ ਦੇ ਅੰਦਰ-ਅੰਦਰ ਸ਼ਿਕਾਇਤ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਲਈ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਨੂੰ ਰਿਪੋਰਟ ਭੇਜ ਦਿੱਤੀ ਜਾਂਦੀ ਹੈ। ਏ ਆਰ ਓ ਨੇ ਅਗਲੇ 50 ਮਿੰਟਾਂ ਵਿੱਚ ਸ਼ਿਕਾਇਤ ‘ਤੇ ਕਾਰਵਾਈ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸਿਰਫ਼ 100 ਮਿੰਟਾਂ ਵਿੱਚ ਸ਼ਿਕਾਇਤ ਦਾ ਨਿਪਟਾਰਾ ਹੋ ਜਾਂਦਾ ਹੈ।

    ਉਨ੍ਹਾਂ ਕਿਹਾ ਕਿ ਇਹ ਐਪ ਗੂਗਲ ਪਲੇਅ ਸਟੋਰ ‘ਤੇ ਉਪਲਬਧ ਹੈ ਅਤੇ ਇਸ ਐਪ ਨਾਲ ਨਾਗਰਿਕ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਫੋਟੋਆਂ ਅਤੇ ਵੀਡੀਓ ਨੂੰ ਸਥਾਨ ਆਧਾਰਿਤ ਵੇਰਵਿਆਂ ਨਾਲ ਮੌਕੇ ਤੋਂ ਅਪਲੋਡ ਕਰ ਸਕਦੇ ਹਨ। ਜਦੋਂ ਉਹ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਕਰਦੇ ਹਨ, ਉਡਣ ਦਸਤੇ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੁਆਰਾ ਤੁਰੰਤ ਕਾਰਵਾਈ ਸ਼ੁਰੂ ਕੀਤੀ ਜਾਂਦੀ ਹੈ।

    ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਇਹਨਾਂ ਸ਼ਿਕਾਇਤਾਂ ਦੇ ਹੱਲ ਲਈ ਔਸਤ ਸਮਾਂ 43.26 ਮਿੰਟ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...