October 18, 2026, 11:40 pm
----------- Advertisement -----------
HomeNewsLatest Newsਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ 'ਤੇ ਪੋਸ਼ਣ ਮਾਹ ਵਿੱਚ 6ਵਾਂ ਸਥਾਨ ਹਾਸਿਲ:...

ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ ‘ਤੇ ਪੋਸ਼ਣ ਮਾਹ ਵਿੱਚ 6ਵਾਂ ਸਥਾਨ ਹਾਸਿਲ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਪੋਸ਼ਣ ਮਾਹ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਤੰਬਰ ਮਹੀਨੇ ਦੌਰਾਨ ਮਨਾਇਆ ਜਾਦਾ ਹੈ ਜਿਸਦਾ ਮੁੱਖ ਉਦੇਸ਼ ਕੁਪੋਸ਼ਣ, ਅਨੀਮੀਆ ਅਤੇ ਜਨਮ ਸਮੇਂ ਬੱਚੇ ਦੇ ਘੱਟ ਭਾਰ ਦੀ ਦਰ ਨੂੰ ਘਟਾਉਣਾ ਹੈ। ਪੰਜਾਬ ਵੱਲੋਂ ਪੋਸ਼ਣ ਮਾਹ ਦੌਰਾਨ ਬਹੁਤ ਵਧੀਆ ਪ੍ਰਦਰਸ਼ਨ ਲਈ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 6ਵਾਂ ਦਰਜਾ ਹਾਸਲ ਹੋਇਆ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਪੋਸਣ ਮਾਹ ਸਰਕਾਰ ਦੁਆਰਾ ਪੋਸ਼ਣ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸਿਹਤਮੰਦ ਖਾਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਪਹਿਲਕਦਮੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੋਸ਼ਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ, ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਇਸ ਦਾ ਮੁੱਖ ਉਦੇਸ਼ ਹੈ।

ਮੰਤਰੀ ਨੇ ਦੱਸਿਆ ਕਿ ਇਸ ਸਾਲ ਪੋਸ਼ਣ ਮਾਹ ਦੌਰਾਨ ਪੰਜਾਬ ਦੇ ਹਰ ਆਂਗਣਵਾੜੀ ਕੇਂਦਰ ਵਿੱਚ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਤਾਂ ਜੋ ਲੋਕਾਂ ਨੂੰ ਖਾਸ ਕਰਕੇ ਔਰਤਾਂ ਅਤੇ ਬੱਚਿਆਂ ਨੂੰ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਪੰਜਾਬ ਵਿਚ ਕੁਪੋਸ਼ਣ ਨੂੰ ਘੱਟ ਕਰਨ ਅਤੇ ਆਮ ਲੋਕਾਂ ਵਿਚ ਪੋਸ਼ਣ ਦੀ ਸਥਿਤੀ ਨੂੰ ਸੁਧਾਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਮੰਤਰੀ ਵਲੋਂ ਵਿਭਾਗ ਦੇ ਸਾਰੇ ਅਧਿਕਾਰੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿਤੀ ਅਤੇ ਹੋਰ ਮਿਹਨਤ ਕਰਨ ਲਈ ਕਿਹਾ ਤਾ ਜੋ ਪੰਜਾਬ ਵਿੱਚ ਕੁਪੋਸ਼ਣ ਨੂੰ ਠੱਲ ਪਾਈ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...