July 27, 2026, 1:44 am
----------- Advertisement -----------
HomeNewsBreaking Newsਪੰਜਾਬ ਦੇ ਰਾਜਪਾਲ ਵੱਲੋਂ ਸਰਹੱਦੀ ਖੇਤਰਾਂ ਦਾ 6ਵਾਂ ਦੌਰਾ

ਪੰਜਾਬ ਦੇ ਰਾਜਪਾਲ ਵੱਲੋਂ ਸਰਹੱਦੀ ਖੇਤਰਾਂ ਦਾ 6ਵਾਂ ਦੌਰਾ

Published on

----------- Advertisement -----------

  ਚੰਡੀਗੜ੍ਹ, 12 ਫਰਵਰੀ: (ਬਲਜੀਤ ਮਰਵਾਹਾ) ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 20 ਫ਼ਰਵਰੀ ਤੋਂ 23 ਫ਼ਰਵਰੀ, 2024 ਤੱਕ ਸਰਹੱਦੀ ਖੇਤਰਾਂ ਦਾ ਦੌਰਾ ਕਰਨਗੇ। ਪਿਛਲੇ ਢਾਈ ਸਾਲਾਂ ਦੌਰਾਨ ਇਹ ਉਹਨਾਂ ਵੱਲੋਂ ਸਰਹੱਦੀ ਖੇਤਰਾਂ ਦੀ ਛੇਵੀਂ ਫੇਰੀ ਹੈ। 

ਆਪਣੀ ਆਗਾਮੀ ਫੇਰੀ ਦੌਰਾਨ ਰਾਜਪਾਲ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਗੇ। ਉਹਨਾਂ ਦੇ ਦੌਰੇ ਦੌਰਾਨ ਕੇਂਦਰੀ ਏਜੰਸੀਆਂ ਅਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਾ ਸ਼ਾਮਲ ਹੈ ਤਾਂ ਜੋ ਉਹਨਾਂ ਵੱਲੋਂ ਕੀਤੇ ਪਿਛਲੇ ਦੌਰੀਆਂ ਤੋਂ ਬਾਅਦ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਜਾ ਸਕੇ ਅਤੇ ਹਾਲ ਹੀ ਦੇ ਸਮੇਂ ਦੌਰਾਨ ਸਾਹਮਣੇ ਆ ਰਹੇ ਨਵੇਂ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਇਨ੍ਹਾਂ ਮੀਟਿੰਗਾਂ ਦਾ ਮੁੱਖ ਧਿਆਨ ਸਰਹੱਦੀ ਬੁਨਿਆਦੀ ਢਾਂਚੇ, ਸੁਰੱਖਿਆ, ਤਸਕਰੀ ਅਤੇ ਸਰਹੱਦੀ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਨਾਲ ਨਜਿੱਠਣ ਲਈ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਕੇਂਦਰੀ ਅਤੇ ਸੂਬਾ ਏਜੰਸੀਆਂ ਦਰਮਿਆਨ ਤਾਲਮੇਲ ਵਧਾਉਣ ‘ਤੇ ਹੋਵੇਗਾ। 

ਰਾਜਪਾਲ ਦੇ ਏਜੰਡੇ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼) ਨਾਲ ਗੱਲਬਾਤ ਕਰਨਾ ਵੀ ਸ਼ਾਮਲ ਹੈ, ਜਿਨ੍ਹਾਂ ਨੇ ਸਰਹੱਦੀ ਖੇਤਰਾਂ ਵਿੱਚ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਨੂੰ ਠੱਲ੍ਹ ਪਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਹਨਾਂ ਰੁਝੇਵਿਆਂ ਦਾ ਉਦੇਸ਼ ਵੱਖ-ਵੱਖ ਜਨਤਕ ਨੁਮਾਇੰਦਿਆਂ ਅਤੇ ਪ੍ਰੈਸ ਤੋਂ ਜ਼ਮੀਨੀ ਪੱਧਰ ਦੇ ਜਾਨਕਾਰੀ ਅਤੇ ਫੀਡਬੈਕ ਇਕੱਠਾ ਕਰਨਾ ਹੈ, ਜਿਸ ਨਾਲ ਸਰਹੱਦੀ ਖੇਤਰਾਂ ਨਾਲ ਸਬੰਧਤ ਮੁੱਦਿਆਂ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਦੋਵਾਂ ਪੱਧਰਾਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾ ਸਕੇ। 

ਇਸ ਮਹੱਤਵਪੂਰਨ ਸਰਹੱਦੀ ਦੌਰੇ ਦੌਰਾਨ ਪੰਜਾਬ ਦੇ ਮੁੱਖ ਸਕੱਤਰ, ਡਾਇਰੈਕਟਰ ਜਨਰਲ ਆਫ਼ ਪੁਲਿਸ, ਸੀਮਾ ਸੁਰੱਖਿਆ ਬਲ (ਬੀ.ਐਸ.ਐਫ.), ਫੌਜ, ਕੌਮੀ ਜਾਂਚ ਏਜੰਸੀ (ਐਨ.ਆਈ.ਏ.), ਭਾਰਤ ਸੰਚਾਰ ਨਿਗਮ ਲਿਮਟਿਡ (ਬੀ.ਐਸ.ਐਨ.ਐਲ.) ਦੇ ਮੁਖੀਆਂ ਅਤੇ ਹਰੇਕ ਜ਼ਿਲ੍ਹੇ ਦੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ ਦੇ ਨਾਲ-ਨਾਲ ਹੋਰਨਾਂ ਸੀਨੀਅਰ ਅਧਿਕਾਰੀਆਂ ਦੇ ਸ਼ਮੂਲੀਅਤ ਕਰਨ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...