September 15, 2026, 10:45 pm
----------- Advertisement -----------
HomeNewsBreaking Newsਤੁਸੀਂ ਅਕਾਲੀ-ਕਾਂਗਰਸ ਨੂੰ 70 ਸਾਲ ਮੌਕਾ ਦਿੱਤਾ, ਸਾਨੂੰ ਸਿਰਫ ਇੱਕ ਸਾਲ ਹੋਰ...

ਤੁਸੀਂ ਅਕਾਲੀ-ਕਾਂਗਰਸ ਨੂੰ 70 ਸਾਲ ਮੌਕਾ ਦਿੱਤਾ, ਸਾਨੂੰ ਸਿਰਫ ਇੱਕ ਸਾਲ ਹੋਰ ਦਿਓ, ਜੇ ਕੰਮ ਪਸੰਦ ਨਹੀਂ ਆਇਆ ਤਾਂ 2024 ‘ਚ ਵੋਟ ਨਾ ਪਾਇਓ – ਮਾਨ

Published on

----------- Advertisement -----------
  • ਪਿਛਲੀਆਂ ਸਰਕਾਰਾਂ ਨੌਜਵਾਨਾਂ ਨੂੰ ਪੰਜ ਸਾਲ ਵਿੱਚ ਇੱਕ ਵਾਰ ਸਰਕਾਰੀ ਨੌਕਰੀ ਦਾ ਮੌਕਾ ਦਿੰਦੀਆਂ ਸਨ, ਪਰ ਅਸੀਂ ਸਿਰਫ਼ ਇੱਕ ਸਾਲ ਵਿੱਚ ਹੀ ਤਿੰਨ ਮੌਕੇ ਦਿੱਤੇ।
  • ਸਾਡੀ ਸਰਕਾਰ ਨੇ ਇੱਕ ਸਾਲ ਵਿੱਚ 29,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਪ੍ਰਾਈਵੇਟ ਸੈਕਟਰ ਵਿੱਚ ਲੱਖਾਂ ਨੌਕਰੀਆਂ ਪੈਦਾ ਕੀਤੀਆਂ – ਮੁੱਖ ਮੰਤਰੀ
  • ਮੁੱਖ-ਮੰਤਰੀ ਮਾਨ ਨੇ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ‘ਚ ਕਰਤਾਰਪੁਰ ਦੇ ਵੱਖ-ਵੱਖ ਇਲਾਕਿਆਂ ‘ਚ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤੀ ਰਿੰਕੂ ਨੂੰ ਜਿਤਾਉਣ ਦੀ ਅਪੀਲ।

ਜਲੰਧਰ, 4 ਮਈ 2023 – ਜਲੰਧਰ ਲੋਕ ਸਭਾ ਉੱਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਰਤਾਰਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਰੋਡ ਸ਼ੋਅ ਕਰਤਾਰਪੁਰ ਦੇ ਜੰਡੂ ਸਿੰਘਾਂ ਤੋਂ ਸ਼ੁਰੂ ਕੀਤਾ। ਇੱਥੋਂ ਉਹ ਮਦਾਰਾ ਹੁੰਦੇ ਹੋਏ ਢੋਗਰੀ ਪਹੁੰਚੇ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਕਈ ਥਾਵਾਂ ‘ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ 70 ਸਾਲ ਅਕਾਲੀ ਦਲ ਅਤੇ ਕਾਂਗਰਸ ਨੂੰ ਮੌਕਾ ਦਿੱਤਾ, ਪਰ ਇਨ੍ਹਾਂ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ। ਬੱਸ ਸਾਨੂੰ ਕੰਮ ਕਰਨ ਲਈ ਇੱਕ ਸਾਲ ਹੋਰ ਦੇ ਦਿਓ। ਜੇਕਰ ਤੁਹਾਨੂੰ ਸਾਡਾ ਕੰਮ ਪਸੰਦ ਨਹੀਂ ਆਇਆ, ਤਾਂ 2024 ਵਿੱਚ ਸਾਨੂੰ ਵੋਟ ਨਾ ਦਿਓ।

ਰੁਜ਼ਗਾਰ ਦੇ ਮੁੱਦੇ ’ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੌਜਵਾਨਾਂ ਨੂੰ ਪੰਜ ਸਾਲਾਂ ਵਿੱਚ ਸਿਰਫ਼ ਇੱਕ ਵਾਰ ਹੀ ਸਰਕਾਰੀ ਨੌਕਰੀ ਦਾ ਮੌਕਾ ਦਿੰਦੀਆਂ ਸਨ। ਸਰਕਾਰੀ ਨੌਕਰੀਆਂ ਲਈ ਅਸਾਮੀਆਂ ਅਕਸਰ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਜਾਰੀ ਕੀਤੀਆਂ ਜਾਂਦੀਆਂ ਸਨ। ਅਸੀਂ ਇਕ ਸਾਲ ਵਿਚ ਤਿੰਨ ਵਾਰ ਸਰਕਾਰੀ ਨੌਕਰੀਆਂ ਜਾਰੀ ਕੀਤੀਆਂ ਹਨ ਅਤੇ ਪੰਜਾਬ ਦੇ ਲਗਭਗ 29000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਵੀ ਲੱਖਾਂ ਨੌਕਰੀਆਂ ਦੇ ਮੌਕੇ ਪੈਦਾ ਹੋਏ ਹਨ।

ਇਸ ਤੋਂ ਇਲਾਵਾ ਅਸੀਂ ਪੰਜਾਬ ਦੇ ਆਮ ਲੋਕਾਂ ਦੀ ਸਹੂਲਤ ਅਤੇ ਪੈਸੇ ਦੀ ਬੱਚਤ ਲਈ ਲਗਾਤਾਰ ਵੱਡੇ ਫੈਸਲੇ ਲੈ ਰਹੇ ਹਾਂ। ਇੱਕ ਸਾਲ ਦੇ ਅੰਦਰ ਅਸੀਂ ਨੌਂ ਟੋਲ ਪਲਾਜ਼ੇ ਬੰਦ ਕਰ ਦਿੱਤੇ। ਇਸ ਨਾਲ ਆਮ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਹੁਣ ਉਹ ਇਸ ਪੈਸੇ ਦੀ ਵਰਤੋਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਰਨਗੇ।

ਆਮ ਲੋਕਾਂ ਦੀ ਸਹੂਲਤ ਅਤੇ ਬਿਜਲੀ ਦੀ ਬੱਚਤ ਲਈ ਸਾਡੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਬਦਲ ਦਿੱਤਾ ਹੈ। ਇਸ ਫੈਸਲੇ ਨਾਲ ਪੰਜਾਬ ਦੇ ਸਰਕਾਰੀ ਦਫਤਰਾਂ ਦੇ ਬਿਜਲੀ ਬਿੱਲਾਂ ਵਿੱਚ ਪ੍ਰਤੀ ਮਹੀਨਾ 16 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ ਨੂੰ ਹੁਣ ਆਪਣੇ ਪਰਿਵਾਰ ਅਤੇ ਬੱਚਿਆਂ ਨਾਲ ਜ਼ਿਆਦਾ ਸਮਾਂ ਬਿਤਾਉਣ ਦਾ ਮੌਕਾ ਮਿਲੇਗਾ।

ਪੰਜਾਬ ਦੀ ਆਰਥਿਕ ਸਥਿਤੀ ‘ਤੇ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਵਿੱਤ ਮੰਤਰੀ ਕਹਿੰਦੇ ਰਹੇ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਅਸੀਂ 13 ਮਹੀਨਿਆਂ ਦੇ ਅੰਦਰ ਇੱਕ ਵਾਰ ਵੀ ‘ਖਜ਼ਾਨਾ ਖਾਲੀ ਹੈ’ ਸ਼ਬਦ ਨਹੀਂ ਬੋਲਿਆ ਅਤੇ ਅਸੀਂ ਲੋਕਾਂ ਨੂੰ ਚੰਗੀ ਸਿੱਖਿਆ, ਮੈਡੀਕਲ ਅਤੇ ਹੋਰ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲੁੱਟ-ਖਸੁੱਟ ਅਤੇ ਭ੍ਰਿਸ਼ਟਾਚਾਰ ਕਾਰਨ ਸਰਕਾਰੀ ਖਜ਼ਾਨਾ ਖਾਲੀ ਹੋਇਆ। ਸਾਡੀ ਸਰਕਾਰ ਸਾਫ਼ ਨੀਅਤ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਇਸ ਲਈ ਅਜੇ ਤੱਕ ਖਜ਼ਾਨਾ ਖਾਲੀ ਹੋਣ ਦੀ ਕੋਈ ਨੌਬਤ ਨਹੀਂ ਆਈ।

ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਦੀ ਹਮਾਇਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਚੋਣ ਨਾਲ ਭਾਜਪਾ ਅਤੇ ਕਾਂਗਰਸ ਵਿੱਚ ਕੋਈ ਫਰਕ ਨਹੀਂ ਪੈਣ ਵਾਲਾ। ਪਰ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਸਾਡੇ ਹੌਸਲੇ ਬੁਲੰਦ ਕਰੇਗੀ, ਜਿਸ ਤੋਂ ਬਾਅਦ ਅਸੀਂ ਹੋਰ ਮਿਹਨਤ ਅਤੇ ਲਗਨ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...