October 19, 2026, 1:10 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਜੁਲਾਈ ਮਹੀਨੇ ਤੱਕ 717 ਕਰੋੜ ਰੁਪਏ...

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਜੁਲਾਈ ਮਹੀਨੇ ਤੱਕ 717 ਕਰੋੜ ਰੁਪਏ ਪੈਨਸ਼ਨ ਦੀ ਕੀਤੀ ਗਈ ਵੰਡ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਜੁਲਾਈ, 2022 ਤੱਕ ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਦਿਵਿਆਂਗ ਤੇ ਆਸ਼ਰਿਤ ਬੱਚਿਆਂ ਨੂੰ 717.41 ਕਰੋੜ ਰੁਪਏ ਪੈਨਸ਼ਨ ਦੀ ਵੰਡ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਰਗਾਂ ਦੇ ਕੁੱਲ 30,67,927 ਲਾਭਪਾਤਰੀ ਪੈਨਸ਼ਨ ਲੈ ਰਹੇ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ ਕੁੱਲ 9,89,041 ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਦਿਵਿਆਂਗ ਤੇ ਆਸ਼ਰਿਤ ਬੱਚੇ ਲਾਭਪਾਤਰੀ ਹਨ, ਜਿਨ੍ਹਾਂ ਨੂੰ ਜੁਲਾਈ ਮਹੀਨੇ ਤੱਕ 717.41 ਕਰੋੜ ਰੁਪਏ ਦੀ ਪੈਨਸ਼ਨ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 4647.82 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਹੈ, ਜਿਸ ਵਿੱਚੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਦਿਵਿਆਂਗ ਤੇ ਆਸ਼ਰਿਤ ਬੱਚਿਆਂ ਦੀ ਪੈਨਸ਼ਨ ਲਈ 1547.55 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਬੇਸਹਾਰਾ ਮਹਿਲਾਵਾਂ, 21 ਸਾਲ ਤੋਂ ਘੱਟ ਉਮਰ ਦੇ ਬੇਸਹਾਰਾ ਬੱਚੇ ਅਤੇ 50 ਫੀਸਦੀ ਤੇ ਇਸ ਤੋਂ ਵੱਧ ਅਪੰਗਤਾ ਵਾਲੇ ਵਿਅਕਤੀ ਲਈ ਕੋਈ ਉਮਰ ਸੀਮਾ ਨਹੀਂ ਹੈ। ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਉਹ ਉਪਰੋਕਤ ਪੈਨਸ਼ਨ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿੱਤੀ ਸਹਾਇਤਾ ਦਾ ਭੁਗਤਾਨ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾਂਦਾ ਹੈ, ਜਿਸ ਲਈ ਬੈਂਕ ਖਾਤਿਆਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਪੈਨਸ਼ਨ ਹਾਸਲ ਕਰਨ ਵਾਲੇ 96 ਫੀਸਦੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...