ਮੋਗਾ, 26 ਜੁਲਾਈ 2022 – ਮੌਸਮ ਬਦਲਣ ਦੇ ਨਾਲ ਹੀ ਪੰਜਾਬ ‘ਚ ਡਾਇਰੀਆ ਦਾ ਖਤਰਾ ਵੀ ਵਧ ਗਿਆ ਹੈ। ਦਰਅਸਲ, ਮੋਗਾ ‘ਚ ਡਾਇਰੀਆ ਕਾਰਨ ਪਹਿਲੀ ਮੌਤ ਹੋ ਗਈ ਹੈ, ਜਿਸ ਕਾਰਨ ਸਿਹਤ ਵਿਭਾਗ ਦੀ ਚਿੰਤਾ ਵੱਧ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੀਤਨਗਰ ਇਲਾਕੇ ਦੀ ਰਹਿਣ ਵਾਲੀ 75 ਸਾਲਾ ਬਜ਼ੁਰਗ ਔਰਤ ਦੀ ਡਾਇਰੀਆ ਕਾਰਨ ਮੌਤ ਹੋਈ ਹੈ।
ਇਸ ਦੇ ਨਾਲ ਹੀ ਬਜ਼ੁਰਗਾਂ ਦੀ ਮੌਤ ਤੋਂ ਬਾਅਦ ਸਰਗਰਮ ਹੋਈ ਸਿਹਤ ਵਿਭਾਗ ਦੀ ਟੀਮ ਨੇ ਉਨ੍ਹਾਂ ਇਲਾਕਿਆਂ ‘ਚ ਕਲੋਰੀਨ ਦੀਆਂ ਗੋਲੀਆਂ ਵੰਡਣ ਦਾ ਕੰਮ ਕੀਤਾ ਜਿੱਥੋਂ ਡਾਇਰੀਆ ਤੋਂ ਪ੍ਰਭਾਵਿਤ ਲੋਕ ਹਸਪਤਾਲ ਪਹੁੰਚ ਰਹੇ ਹਨ।












