ਲੁਧਿਆਣਾ ‘ਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਸਸੀਡੀ ਕਾਲਜ ਦੀ ਗਰਾਊਂਡ ਵਿੱਚ ਤਿਰੰਗਾ ਲਹਿਰਾਇਆ। ਉਨ੍ਹਾਂ ਨਾਲ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।
ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੇ ਪਿਛਲੇ ਡੇਢ ਸਾਲ ਦੌਰਾਨ ਕੀਤੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਵਾਰ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਨਹੀਂ ਕੀਤੀ ਗਈ ਕਿਉਂਕਿ ਉੱਥੇ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।
ਦੱਸ ਦਈਏ ਕਿ ਇਸ ਦੌਰਾਨ ਪਟਿਆਲਾ ਵਿਖੇ ਪੰਜਾਬ ਪੁਲਿਸ ਦੇ 2 ਅਧਿਕਾਰੀਆਂ ਨੂੰ ਉਨ੍ਹਾਂ ਦੇ ਚੰਗੇ ਕੰਮਾਂ ਲਈ ਸੀਐਮ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚ ਲੁਧਿਆਣਾ ਐਸਟੀਐਫ ਦੇ ਡੀਐਸਪੀ ਦਵਿੰਦਰ ਚੌਧਰੀ ਅਤੇ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਸੁਰੇਸ਼ ਸ਼ਰਮਾ ਸ਼ਾਮਲ ਹਨ।
----------- Advertisement -----------
ਅਜ਼ਾਦੀ ਦਿਵਸ ਮੌਕੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੁਧਿਆਣਾ ਦੇ SCD ਕਾਲਜ ‘ਚ ਲਹਿਰਾਇਆ ਤਿਰੰਗਾ
Published on
----------- Advertisement -----------
----------- Advertisement -----------












