May 25, 2026, 11:10 am
----------- Advertisement -----------
HomeNewsBreaking Newsਜਗਰਾਓਂ 'ਚ 8 ਏਕੜ ਕਣਕ ਦੀ ਫਸਲ ਸੜ ਕੇ ਸੁਆਹ, ਹਾਈ ਟੈਂਸ਼ਨ...

ਜਗਰਾਓਂ ‘ਚ 8 ਏਕੜ ਕਣਕ ਦੀ ਫਸਲ ਸੜ ਕੇ ਸੁਆਹ, ਹਾਈ ਟੈਂਸ਼ਨ ਤਾਰਾਂ ਦੀ ਚੰਗਿਆੜੀ ਕਾਰਨ ਫੈਲੀ ਅੱਗ

Published on

----------- Advertisement -----------

ਜਗਰਾਓਂ ਦੇ ਪਿੰਡ ਗਾਲਿਬ ਕਲਾਂ ਵਿੱਚ ਖੇਤਾਂ ਦੇ ਉਪਰੋਂ ਲੰਘਦੀਆਂ ਹਾਈ ਟੈਂਸ਼ਨ ਤਾਰਾਂ ਵਿੱਚੋਂ ਨਿਕਲੀਆਂ ਚੰਗਿਆੜੀਆਂ ਨੇ ਕਿਸਾਨਾਂ ਦੇ ਖੇਤਾਂ ਨੂੰ ਸਾੜ ਦਿੱਤਾ। ਇਸ ਘਟਨਾ ਵਿੱਚ ਚਾਰ ਦੇ ਕਰੀਬ ਕਿਸਾਨਾਂ ਦੀ ਲੱਖਾਂ ਰੁਪਏ ਦੀ ਫ਼ਸਲ ਦਾ ਨੁਕਸਾਨ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਖੇਤਾਂ ‘ਚ ਖੜ੍ਹੀ ਕਣਕ ਅਤੇ ਨਾੜ ਸੜ ਕੇ ਸੁਆਹ ਦੇ ਢੇਰ ‘ਚ ਤਬਦੀਲ ਹੋ ਗਈ।

ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਗਾਲਿਬ ਕਲਾਂ ‘ਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ । ਪਰ ਇਸ ਤੋਂ ਪਹਿਲਾਂ ਹੀ ਦੂਜੇ ਖੇਤਾਂ ਵਿੱਚ ਖੜ੍ਹੀ ਫਸਲ ਨੂੰ ਬਚਾਉਣ ਲਈ ਕਿਸਾਨਾਂ ਨੇ ਖੁਦ ਹੀ ਟਰੈਕਟਰ ਆਦਿ ਚਲਾ ਕੇ ਅੱਧਾ ਏਕੜ ਦੇ ਕਰੀਬ ਫਸਲ ਵਾਹ ਦਿੱਤੀ।ਤਾਂ ਜੋ ਅੱਗ ਅੱਗੇ ਕਿਸੇ ਹੋਰ ਦੇ ਖੇਤਾਂ ਵੱਲ ਨਾ ਵਧ ਸਕੇ। ਇਸ ਦੌਰਾਨ ਕਿਸਾਨ ਅੰਮ੍ਰਿਤਪਾਲ ਸਿੰਘ ਦੀ 4.25 ਏਕੜ ਕਣਕ ਦੀ ਫ਼ਸਲ ਅਤੇ ਅਮਨਦੀਪ ਸਿੰਘ ਦੀ 4 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਜਦਕਿ ਹਰਜੀਤ ਸਿੰਘ ਦੀ 5 ਏਕੜ ਅਤੇ ਮਿੰਟਾ ਬਰਾੜ ਦੀ ਤਿੰਨ ਏਕੜ ਜ਼ਮੀਨ ਸੜ ਕੇ ਸੁਆਹ ਦੇ ਢੇਰ ਬਣ ਗਈ।

ਪ੍ਰਭਾਵਿਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਕੱਲ੍ਹ ਤੋਂ ਵਾਢੀ ਸ਼ੁਰੂ ਕਰਨੀ ਹੈ। ਪਰ ਇਸ ਤੋਂ ਪਹਿਲਾਂ ਹੀ ਖੇਤਾਂ ਦੇ ਉਪਰੋਂ ਲੰਘਦੀਆਂ ਹਾਈ ਟੈਂਸ਼ਨ ਤਾਰਾਂ ਵਿੱਚੋਂ ਨਿਕਲੀ ਅੱਗ ਦੀ ਚੰਗਿਆੜੀ ਨੇ ਉਨ੍ਹਾਂ ਦੀ ਸਾਰੀ ਫ਼ਸਲ ਨੂੰ ਸੁਆਹ ਦੇ ਢੇਰ ਵਿੱਚ ਬਦਲ ਦਿੱਤਾ। ਜਿਸ ਕਾਰਨ ਉਸਦਾ ਲੱਖਾਂ ਦਾ ਨੁਕਸਾਨ ਹੋਇਆ ਹੈ। ਇੱਕ ਪੀੜਤ ਨੇ ਦੱਸਿਆ ਕਿ ਉਸ ਨੇ ਜ਼ਮੀਨ ਠੇਕੇ ’ਤੇ ਲਈ ਸੀ। ਪਰ ਹੁਣ ਫ਼ਸਲ ਖ਼ਰਾਬ ਹੋਣ ਕਾਰਨ ਉਹ ਪੂਰੀ ਤਰ੍ਹਾਂ ਕਰਜ਼ੇ ਹੇਠ ਦੱਬਿਆ ਹੋਇਆ ਹੈ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਉਨ੍ਹਾਂ ਦੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...