November 22, 2026, 11:47 pm
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਗ਼ੈਰ-ਸਰਕਾਰੀ ਸੰਸਥਾਵਾਂ ਲਈ 8 ਕਰੋੜ ਰੁਪਏ ਅਲਾਟ: ਵਿਜੇ ਕੁਮਾਰ...

ਪੰਜਾਬ ਸਰਕਾਰ ਵੱਲੋਂ ਗ਼ੈਰ-ਸਰਕਾਰੀ ਸੰਸਥਾਵਾਂ ਲਈ 8 ਕਰੋੜ ਰੁਪਏ ਅਲਾਟ: ਵਿਜੇ ਕੁਮਾਰ ਜੰਜੂਆ

Published on

----------- Advertisement -----------

ਚੰਡੀਗੜ੍ਹ, 3 ਸਤੰਬਰ: ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2022-23 ਦੌਰਾਨ ਸੂਬੇ ਵਿੱਚ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼.) ਵੱਲੋਂ ਕੀਤੇ ਜਾ ਰਹੇ ਭਲਾਈ ਅਤੇ ਸਮਾਜਿਕ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ 8 ਕਰੋੜ ਰੁਪਏ ਦੇ ਫੰਡ ਅਲਾਟ ਕੀਤੇ ਹਨ ਐਨ.ਜੀ.ਓਜ਼. ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਸਿਖਰਲੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਸਬੰਧਤ ਵਿਭਾਗਾਂ ਰਾਹੀਂ ਐਨ.ਜੀ.ਓਜ਼. ਨੂੰ ਵੱਖ-ਵੱਖ ਭਲਾਈ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਿਖਰਲੀ ਕਮੇਟੀ ਸੂਬੇ ਵਿੱਚ ਸਿੱਖਿਆ, ਕਿੱਤਾਮੁਖੀ ਸਿਖਲਾਈ, ਸਮਾਜਿਕ ਨਿਆਂ, ਸਿਹਤ, ਪਸ਼ੂ ਪਾਲਣ, ਸਮਾਜਿਕ ਸੁਰੱਖਿਆ, ਪੇਂਡੂ ਵਿਕਾਸ ਅਤੇ ਬਾਲ ਪੋਸ਼ਣ ਪ੍ਰੋਗਰਾਮਾਂ ਵਰਗੇ ਤਰਜੀਹੀ ਖੇਤਰਾਂ ਵਿੱਚ ਕੰਮ ਕਰ ਰਹੀ ਹੈ ਤਾਂ ਜੋ ਇਨ੍ਹਾਂ ਕੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਵਿਜੈ ਜੰਜੂਆ ਨੇ ਦੱਸਿਆ ਕਿ ਕੁੱਲ 8 ਕਰੋੜ ਰੁਪਏ ਦੇ ਫੰਡਾਂ ਵਿੱਚੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਲਈ 3.96 ਕਰੋੜ ਰੁਪਏ, ਪਸ਼ੂ ਪਾਲਣ ਲਈ 2.50 ਕਰੋੜ ਰੁਪਏ ਸਿਹਤ ਵਿਭਾਗ ਲਈ 59 ਲੱਖ ਰੁਪਏ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਲਈ 44 ਲੱਖ ਰੁਪਏ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਲਈ 40 ਲੱਖ ਰੁਪਏ ਅਤੇ ਸਕੂਲ ਸਿੱਖਿਆ ਲਈ 11 ਲੱਖ ਰੁਪਏ ਅਲਾਟ ਕੀਤੇ ਗਏ ਹਨ। ਮੁੱਖ ਸਕੱਤਰ ਨੇ ਐਨ.ਜੀ.ਓਜ਼ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਲਈ ਅਜਿਹੇ ਸੰਗਠਨਾਂ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵੱਖ-ਵੱਖ ਐਨ.ਜੀ.ਓਜ਼. ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਨਿਖੇੜ ਕੇ ਦੇਖਿਆ ਜਾ ਸਕੇ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਮਾਜ ਦੇ ਲੋੜਵੰਦ ਵਰਗਾਂ ਦੀ ਆਰਥਿਕ ਅਤੇ ਸਮਾਜਿਕ ਉੱਨਤੀ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਇਨ੍ਹਾਂ ਸੰਸਥਾਵਾਂ ਦੀਆਂ ਗਤੀਵਿਧੀਆਂ ਅਤੇ ਵਿਭਾਗਾਂ ਦਰਮਿਆਨ ਮਜ਼ਬੂਤ ਤਾਲਮੇਲ ਹੋਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...