July 25, 2026, 3:44 am
----------- Advertisement -----------
HomeNewsLatest Newsਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ:...

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Published on

----------- Advertisement -----------

ਚੰਡੀਗੜ੍ਹ, 19 ਜੁਲਾਈ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 368 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 308 ਸਕੀਮਾਂ 18 ਜੁਲਾਈ ਦੁਪਹਿਰ 12 ਵਜੇ ਤੱਕ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਇਹ ਦਰ 83.69 ਫੀਸਦੀ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ ਅਤੇ ਨਿਰਦੇਸ਼ ਦਿੱਤੇ ਸਨ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਪਿਛਲੇ ਹਫਤੇ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ।
ਕਾਬਿਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸਨ।
ਜਿੰਪਾ ਨੇ ਦੱਸਿਆ ਕਿ ਬਾਕੀ ਬਚੀਆਂ 60 ਜਲ ਸਪਲਾਈ ਸਕੀਮਾਂ ਵੀ ਜਲਦ ਹੀ ਕਾਰਜਸ਼ੀਲ ਕਰ ਦਿੱਤੀਆਂ ਜਾਣਗੀਆਂ। ਵੱਖ-ਵੱਖ ਜ਼ੋਨਾਂ ਅਤੇ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕਾਰਜ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...