July 29, 2026, 4:34 pm
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ...

ਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ: ਅਨਮੋਲ ਗਗਨ ਮਾਨ

Published on

----------- Advertisement -----------

ਚੰਡੀਗੜ੍ਹ, ਮਾਰਚ 6: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ ਕੀਤੀ ਗਈ ਹੈ।

ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਰਾਹੀਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਭਲਾਈ ਸਕੀਮ ਦਾ ਲਾਭ ਦੇਣ ਲਈ ਜ਼ਿਲ੍ਹਾ ਪੱਧਰ ਤੇ ਵਿਸ਼ੇਸ਼ ਕੈਂਪ ਲਗਾ ਕੇ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਮੂਹ ਸਕੀਮਾਂ ਦਾ ਲਾਭ ਮਿਲ ਸਕੇ।

ਮੰਤਰੀ ਨੇ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਉਸਾਰੀ ਕਿਰਤੀਆਂ ਦੀਆਂ ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਉਪਲੱਬਧ ਹੈ। ਉਨ੍ਹਾਂ ਕਿਹਾ ਐਕਸਗੇ੍ਸ਼ੀਆ ਸਕੀਮ ਤਹਿਤ ਕਿਰਤੀ ਦੀ ਦੁਰਘਟਨਾ ਸਮੇਂ ਮੌਤ ਹੋ ਜਾਣ ਤੇ ਵਿੱਤੀ ਸਹਾਇਤਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ‘ਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਇਸ ਮੌਕੇ ਮੰਤਰੀ ਨੇ ਅਧੀਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਹੋਰ ਮਿਹਨਤ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ ਤਾਂ ਜੋ ਉਸਾਰੀ ਕਿਰਤੀ ਵਰਗ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...