July 25, 2026, 3:45 am
----------- Advertisement -----------
HomeNewsLatest Newsਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ...

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਦਾ ਨਿਪਟਾਰਾ: ਜਿੰਪਾ

Published on

----------- Advertisement -----------

ਚੰਡੀਗੜ੍ਹ, 21 ਜੁਲਾਈ (ਬਲਜੀਤ ਮਰਵਾਹਾ): ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਤੋਂ ਵੀ ਜ਼ਿਆਦਾ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੂਰੀ ਸਿਦਕ ਅਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਅਤੇ ਕੂੜਾ ਮੁਕਤ ਰੱਖਣ ਲਈ ਵੀ ਬਹੁਤ ਸਾਰੀਆਂ ਯੋਜਵਾਨਾਂ ਉੱਤੇ ਕੰਮ ਹੋ ਰਿਹਾ ਹੈ।
ਜਿੰਪਾ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਟੋਲ ਫਰੀ ਨੰਬਰ 1800-180-2468 ਉੱਤੇ ਜੇਕਰ ਕਿਸੇ ਪਿੰਡ ਵਾਸੀ ਜਾਂ ਪੰਚਾਇਤ ਵੱਲੋਂ ਪਾਣੀ ਸਪਲਾਈ, ਆਰ.ਓ. ਪਲਾਂਟ, ਸੀਵਰੇਜ ਜਾਂ ਨਿੱਜੀ ਪਖਾਨਿਆਂ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਦਾ ਹੱਲ ਸਬੰਧਤ ਅਧਿਕਾਰੀ ਵੱਲੋਂ ਸਮਾਂਬੱਧ ਤਰੀਕੇ ਨਾਲ ਕੀਤਾ ਜਾਂਦਾ ਹੈ। ਇਸ ਨੰਬਰ ਉੱਤੇ 16 ਮਾਰਚ 2022 ਤੋਂ ਲੈ ਕੇ 18 ਜੁਲਾਈ 2023 ਤੱਕ 24 ਹਜ਼ਾਰ 277 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ 23 ਹਜ਼ਾਰ 918 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਇਹ ਦਰ 98.52 ਫੀਸਦੀ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦਾ ਨਿਪਟਾਰਾ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਤੋਂ ਫੀਡਬੈਕ ਵੀ ਲਿਆ ਜਾਂਦਾ ਹੈ ਅਤੇ ਜੇਕਰ ਉਹ ਸ਼ਿਕਾਇਤ ਦੇ ਹੱਲ ਤੋਂ ਸੰਤੁਸ਼ਟ ਨਹੀਂ ਤਾਂ ਉਸ ਦੀ ਸ਼ਿਕਾਇਤ ‘ਤੇ ਦੋਬਾਰਾ ਯੋਗ ਕਾਰਵਾਈ ਕੀਤੀ ਜਾਂਦੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਅਤੇ ਢੁਕਵੇਂ ਸੀਵਰੇਜ ਦੀ ਸਹੂਲਤ ਦੇਣ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹਾਂ ਦੀ ਸਥਿਤੀ ਦੇ ਬਾਵਜੂਦ ਪ੍ਰਭਾਵਿਤ ਲੋਕਾਂ ਤੱਕ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪੀਣਯੋਗ ਪਾਣੀ ਦੀ ਵਿਵਸਥਾ ਕੀਤੀ ਗਈ ਅਤੇ ਜਿਹੜੀਆਂ ਜਲ ਸਪਲਾਈ ਸਕੀਮਾਂ ਇਸ ਦੌਰਾਨ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਵਿਚੋਂ ਜ਼ਿਆਦਾਤਰ ਦੀ ਰਿਪੇਅਰ ਕਰਕੇ ਕਾਰਜਸ਼ੀਲ ਕਰ ਦਿੱਤੀਆਂ ਗਈਆਂ ਹਨ।
ਜਿੰਪਾ ਨੇ ਅਪੀਲ ਕੀਤੀ ਕਿ ਕੋਈ ਵੀ ਪਿੰਡ ਵਾਸੀ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਜਾਂ ਸੁਝਾਅ ਸਬੰਧੀ ਆਪਣੇ ਵਿਚਾਰ ਬਿਨਾਂ ਕਿਸੇ ਝਿਜਕ ਦੇ ਪੇਸ਼ ਕਰੇ। ਇਸ ਦਾ ਹੱਲ ਕੱਢਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਉੱਚਾ ਚੁੱਕਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...