ਮੋਗਾ ਜ਼ਿਲ੍ਹੇ ਦੇ ਪਿੰਡ ਸੈਦ ਮੁਹੰਮਦ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਦੀ ਉਮਰ ਕਰੀਬ 22 ਸਾਲ ਦੱਸੀ ਜਾ ਰਹੀ ਹੈ, ਜੋ ਕਿ ਇੱਕ ਕਿਸਾਨ ਕੋਲ ਮਜ਼ਦੂਰੀ ਦਾ ਕੰਮ ਕਰਦਾ ਸੀ। ਆਪਣੀ ਪ੍ਰੇਮਿਕਾ ਤੋਂ ਨਾਰਾਜ਼ ਹੋ ਕੇ ਉਸ ਨੇ ਦਰੱਖਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸ਼ਿਆਮ ਸਿੰਘ ਪਿਛਲੇ ਕਾਫੀ ਸਮੇਂ ਤੋਂ ਪਿੰਡ ਸੈਦ ਮੁਹੰਮਦ ਵਿਖੇ ਕਿਸਾਨ ਕੋਲ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦੇ ਬੈਂਗਲੁਰੂ ਦੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ।
ਉਸ ਰਾਤ ਉਸ ਦਾ ਆਪਣੀ ਪ੍ਰੇਮਿਕਾ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਉਸ ਨੇ ਕਮਰੇ ਦੇ ਪਿੱਛੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਅਸੀਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।