September 10, 2026, 11:21 pm
----------- Advertisement -----------
HomeNewsBreaking Newsਰੇਲ ਗੱਡੀ ਰਾਹੀਂ ਅਫੀਮ ਦੀ ਡਿਲੀਵਰੀ ਦੇਣ ਪਹੁੰਚਿਆ ਨਸ਼ਾ ਤਸਕਰ ਪੁਲਿਸ ਨੇ...

ਰੇਲ ਗੱਡੀ ਰਾਹੀਂ ਅਫੀਮ ਦੀ ਡਿਲੀਵਰੀ ਦੇਣ ਪਹੁੰਚਿਆ ਨਸ਼ਾ ਤਸਕਰ ਪੁਲਿਸ ਨੇ ਕੀਤਾ ਕਾਬੂ

Published on

----------- Advertisement -----------

ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਵਿੱਚ ਬਠਿੰਡਾ ਦੇ ਸੀਆਈ ਏ ਸਟਾਫ ਦੋ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਗੁਪਤ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਬਠਿੰਡਾ ਦੇ ਮਤੀ ਦਾਸ ਨਗਰ ਨੂੰ ਜਾਣ ਵਾਲੇ ਰਸਤੇ ਤੇ ਪੈਦਲ ਜਾ ਰਹੇ ਲੀਲਾਧਰ ਨਿਵਾਸੀ ਜਿਲਾ ਚਤੌੜਗੜ੍ਹ ਰਾਜਸਥਾਨ ਦੀ ਸ਼ੱਕ ਦੇ ਅਧਾਰ ਤੇ ਜਦੋਂ ਪੁਲਿਸ ਕਰਮਚਾਰੀਆਂ ਵੱਲੋਂ ਤਲਾਸ਼ੀ ਲਈ ਗਈ। ਇਸ ਕੋਲੋਂ ਇਕ ਕਿਲੋ 522 ਗਰਾਮ ਅਫੀਮ ਬਰਾਮਦ ਹੋਈ।

ਜਾਣਕਾਰੀ ਦਿੰਦੇ ਹੋਏ ਡੀਐਸਪੀ ਡੀ ਰਜੇਸ਼ ਸ਼ਰਮਾ ਨੇ ਦੱਸਿਆ ਕਿ ਨਸ਼ਾ ਖਿਲਾਫ ਵਿੱਡੀ ਮੁਹਿੰਮ ਤਹਿਤ ਲਗਾਤਾਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸ਼ਿਕੰਜਾ ਕਸਿਆ ਜਾ ਰਿਹਾ ਹੈ ਇਸੇ ਕਾਰਵਾਈ ਦੇ ਚਲਦਿਆਂ ਰਾਜਸਥਾਨ ਦੇ ਰਹਿਣ ਵਾਲੇ ਲੀਲਾਧਰ ਨੂੰ ਕਰੀਬ ਡੇਢ ਕਿਲੋ ਅਫੀਮ ਨਾਲ ਗ੍ਰਫਤਾਰ ਕੀਤਾ ਹੈ। ਉਹਨਾਂ ਕਿਹਾ ਕਿ ਲੀਲਾਧਾਰ ਖਿਲਾਫ ਪੰਜਾਬ ਅਤੇ ਰਾਜਸਥਾਨ ਵਿੱਚ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ ਅਤੇ ਉਹ ਬਠਿੰਡਾ ਰੇਲ ਗੱਡੀ ਰਾਹੀਂ ਅਫੀਮ ਦੀ ਡਿਲੀਵਰੀ ਦੇਣ ਪਹੁੰਚਿਆ ਸੀ।

 ਫਿਲਹਾਲ ਉਹਨਾਂ ਵੱਲੋਂ ਲੀਲਾਧਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਰਿਮਾਂਡ ਦੌਰਾਨ ਇਹ ਗੱਲ ਪਤਾ ਕੀਤੀ ਜਾਵੇਗੀ ਕਿ ਲੀਲਾਧਾਰ ਵੱਲੋਂ ਇਹ ਅਫੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਕਿਸ ਨੂੰ ਇਹ ਡਿਲੀਵਰ ਕਰਨੀ ਸੀ ਫਿਲਹਾਲ ਉਹਨਾਂ ਵੱਲੋਂ ਲੀਲਾਧਰ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...