September 5, 2026, 8:27 pm
----------- Advertisement -----------
HomeNewsLatest Newsਗਰਭਵਤੀ ਔਰਤ ਦਾ ਗਰਭਪਾਤ ਤੋਂ ਤੁਰੰਤ ਬਾਅਦ ਮੌ.ਤ

ਗਰਭਵਤੀ ਔਰਤ ਦਾ ਗਰਭਪਾਤ ਤੋਂ ਤੁਰੰਤ ਬਾਅਦ ਮੌ.ਤ

Published on

----------- Advertisement -----------

ਗਰਭਵਤੀ ਔਰਤ ਦਰਦ ਵਿੱਚ ਸੀ ਤੇ ਇਲਾਜ ਲਈ ਕਥਿਤ ਨਰਸ ਦੇ ਘਰ ਆਈ ਸੀ। ਜਦੋਂ ਉਸ ਨੂੰ ਰਾਹਤ ਨਾ ਮਿਲੀ ਤਾਂ ਨਰਸ ਨੇ ਗਰਭਵਤੀ ਔਰਤ ਦਾ ਗਰਭਪਾਤ ਕਰਵਾ ਦਿੱਤਾ। ਇਸ ਤੋਂ ਤੁਰੰਤ ਬਾਅਦ ਔਰਤ ਦੀ ਮੌਤ ਹੋ ਗਈ। ਕਥਿਤ ਨਰਸ ਨੇ 16 ਹਜ਼ਾਰ ਰੁਪਏ ਫੀਸ ਲਈ ਸੀ। ਔਰਤ ਦੀ ਮੌਤ ਤੋਂ ਬਾਅਦ ਨਰਸ ਭਰੂਣ ਲੈ ਕੇ ਭੱਜ ਗਈ। ਪੁਲਿਸ ਨੇ ਨਰਸ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। 

ਜਾਣਕਾਰੀ ਦਿੰਦਿਆਂ ਸੁਨਾਮ ਵਿੱਚ ਤਾਇਨਾਤ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਘੋੜੇਨਬ ਦੇ ਸਤਗੁਰ ਸਿੰਘ ਦੀ ਪਤਨੀ ਕਰਮਜੀਤ ਕੌਰ ਚਾਰ-ਪੰਜ ਮਹੀਨੇ ਦੀ ਗਰਭਵਤੀ ਸੀ। ਬੀਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਉਸ ਨੂੰ ਦਰਦ ਹੋਣ ਲੱਗਾ।

 ਸਤਿਗੁਰ ਆਪਣੀ ਪਤਨੀ ਨੂੰ ਸੁਨਾਮ ਦੀ ਇੰਦਰਾ ਬਸਤੀ ਵਿੱਚ ਰਹਿਣ ਵਾਲੀ ਨਰਸ ਊਸ਼ਾ ਕੌਰ ਦੇ ਘਰ ਲੈ ਆਇਆ। ਨਰਸ ਨੇ ਕਈ ਟੀਕੇ ਲਗਾਏ ਅਤੇ ਕਿਹਾ ਕਿ ਮਾਮਲਾ ਖਰਾਬ ਹੈ।ਗਰਭਪਾਤ ਕਰਵਾਉਣਾ ਪਵੇਗਾ ਨਹੀਂ ਤਾਂ ਮਾਂ ਦੀ ਜਾਨ ਨੂੰ ਖਤਰਾ ਹੈ। ਰਾਤ ਘਰ ਰਹਿਣ ਲਈ ਕਿਹਾ। ਕਰਮਜੀਤ ਕੌਰ ਦੇ ਪਤੀ ਸਤਿਗੁਰ ਸਿੰਘ ਤੋਂ 16 ਹਜ਼ਾਰ ਰੁਪਏ ਦੀ ਐਡਵਾਂਸ ਪੇਮੈਂਟ ਕੀਤੀ ਗਈ। ਨਰਸ ਨੇ ਐਤਵਾਰ ਸਵੇਰੇ ਚਾਰ ਵਜੇ ਗਰਭਪਾਤ ਕਰਵਾਇਆ।

  ਸਬ-ਇੰਸਪੈਕਟਰ ਨੇ ਦੱਸਿਆ ਕਿ ਬੱਚਾ ਸਤਿਗੁਰ ਸਿੰਘ ਨੂੰ ਨਹੀਂ ਦਿਖਾਇਆ ਗਿਆ ਅਤੇ ਨਰਸ ਉਸ ਨੂੰ ਬੈਗ ਵਿੱਚ ਪਾ ਕੇ ਭੱਜ ਗਈ। ਇਸ ਦੌਰਾਨ ਉਸ ਦੀ ਪਤਨੀ ਦੀ ਮੌਤ ਹੋ ਗਈ। ਪੁਲਿਸ ਨੇ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦਾ ਪੋਸਟਮਾਰਟਮ ਸੁਨਾਮ ਦੇ ਸਰਕਾਰੀ ਹਸਪਤਾਲ ਵਿੱਚ ਕਰਵਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...