June 2, 2026, 2:20 am
----------- Advertisement -----------
HomeNewsBreaking Newsਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ...

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ

Published on

----------- Advertisement -----------

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੌਕੇ ਐਸਡੀਐਮ ਅਬੋਹਰ ਪੰਕਜ ਬਾਂਸਲ ਅਤੇ ਐਸਡੀਐਮ ਜਲਾਲਾਬਾਦ ਬਲਕਰਨ ਸਿੰਘ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਗਏ।ਉਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲੇ ਵਿੱਚ ਬਕਾਇਆ ਪਈਆਂ ਜਮ੍ਹਾਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਈਆਂ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ।

 ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸੇ ਤਰ੍ਹਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਉਹਨਾਂ ਕਿਹਾ ਕਿ ਸਮੁੱਚੇ ਕੇਸਾਂ ਦਾ ਵਿਭਾਗੀ ਹਦਾਇਤਾਂ ਮੁਤਾਬਕ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਸਹਾਇਕ ਮੈਨੇਜਰ ਪੰਜਾਬ ਲੈਂਡ ਰਿਕਾਰਡ ਸੋਸਾਇਟੀ ਅਸ਼ਵਨੀ ਕੁਮਾਰ ਅਤੇ ਤਹਿਸੀਲਦਾਰ ਸੁਖਦੇਵ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...