July 28, 2026, 9:48 pm
----------- Advertisement -----------
HomeNewsLatest Newsਖਰੜ ਫਲਾਈਓਵਰ 'ਤੇ ਰਫਤਾਰ ਕਾਰ ਚਾਲਕ ਨੇ ਬਾਈਕ ਸਵਾਰ ਨੂੰ ਮਾਰੀ ਟੱ.ਕਰ

ਖਰੜ ਫਲਾਈਓਵਰ ‘ਤੇ ਰਫਤਾਰ ਕਾਰ ਚਾਲਕ ਨੇ ਬਾਈਕ ਸਵਾਰ ਨੂੰ ਮਾਰੀ ਟੱ.ਕਰ

Published on

----------- Advertisement -----------

ਖਰੜ ਫਲਾਈਓਵਰ ‘ਤੇ ਅੱਜ ਦੁਪਹਿਰ ਨੂੰ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਬਾਈਕ ਸਵਾਰ ਮਾਂ-ਪੁੱਤ ਸਮੇਤ ਤਿੰਨ ਲੋਕਾਂ ਨੂੰ ਟੱਕਰ ਮਾਰ ਦਿੱਤੀ ਹੈ। ਹਾਦਸੇ ਤੋਂ ਬਾਅਦ ਵੀ ਕਾਰ ਚਾਲਕ ਨੇ ਕਾਰ ਨਹੀਂ ਰੋਕੀ ਅਤੇ ਮੋਟਰਸਾਈਕਲ ਨੂੰ ਕਰੀਬ 200 ਮੀਟਰ ਦੀ ਦੂਰੀ ਤੱਕ ਘਸੀਟਦਾ ਲੈ ਗਿਆ।

ਦੱਸ ਦਈਏ ਕਿ ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਔਰਤਾਂ ਦੀਆਂ ਲੱਤਾਂ ਅਤੇ ਬਾਹਾਂ ਟੁੱਟ ਗਈਆਂ। ਜਦਕਿ ਨੌਜਵਾਨ ਵੀ ਗੰਭੀਰ ਜ਼ਖਮੀ ਹੋ ਗਿਆ। ਸਾਰੇ ਜ਼ਖਮੀ ਫਤਿਹਗੜ੍ਹ ਦੇ ਪਿੰਡ ਨਾਨੋਵਾਲਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਇਨ੍ਹਾਂ ਜ਼ਖ਼ਮੀਆਂ ਵਿੱਚੋਂ ਇੱਕ ਔਰਤ ਦੀ ਪਛਾਣ ਪਰਮਜੀਤ ਕੌਰ ਵਜੋਂ ਹੋਈ ਹੈ।

ਮੁਲਜ਼ਮ ਦੀ ਕਾਰ ਵਿੱਚ ਬੀਅਰ ਦੀਆਂ ਕਈ ਬੋਤਲਾਂ ਅਤੇ ਚਿਪਸ ਦੇ ਪੈਕੇਟ ਵੀ ਪਏ ਸਨ। ਲੋਕਾਂ ਨੇ ਦੋਸ਼ ਲਾਇਆ ਕਿ ਡਰਾਈਵਰ ਬੀਅਰ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ, ਜਦਕਿ ਇਸ ਗੱਲ ਦੀ ਪੁਸ਼ਟੀ ਮੁਲਜ਼ਮ ਦੀ ਮੈਡੀਕਲ ਜਾਂਚ ਵਿੱਚ ਹੋਵੇਗੀ। 

ਖੂਨ ਨਾਲ ਲੱਥਪੱਥ ਹਾਲਤ ‘ਚ ਫਲਾਈਓਵਰ ‘ਤੇ ਬੇਹੋਸ਼ ਪਏ ਮਾਂ-ਪੁੱਤ ਨੂੰ ਦੇਖ ਕੇ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ਇਸ ਹਾਦਸੇ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਪਰ ਦੋਸ਼ ਹੈ ਕਿ ਪੁਲਸ ਹਾਦਸੇ ਤੋਂ ਕਰੀਬ ਇਕ ਘੰਟੇ ਬਾਅਦ ਮੌਕੇ ‘ਤੇ ਪਹੁੰਚੀ। ਇਸ ਤੋਂ ਪਹਿਲਾਂ ਵੀ ਲੋਕ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲੈ ਕੇ ਗਏ। ਹਾਲਤ ਗੰਭੀਰ ਹੋਣ ਕਾਰਨ ਜ਼ਖ਼ਮੀਆਂ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ (ਜੀਐਮਸੀਐਚ) ਰੈਫ਼ਰ ਕਰਨਾ ਪਿਆ। ਫਿਲਹਾਲ ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। 

ਰਫਤਾਰ ਨਾਲ ਬਾਈਕ ਨੂੰ ਟੱਕਰ ਮਾਰਨ ਅਤੇ ਕਰੀਬ 200 ਮੀਟਰ ਦੀ ਦੂਰੀ ਤੱਕ ਘਸੀਟਣ ਕਰਕੇ ਕਾਰ ਦਾ ਅਗਲਾ ਹਿੱਸਾ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਕਾਰ ਨੂੰ ਨਾਈਜੀਰੀਅਨ ਮੂਲ ਦਾ ਵਿਅਕਤੀ ਚਲਾ ਰਿਹਾ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਮੌਕੇ ‘ਤੇ ਹੀ ਰੋਕ ਲਿਆ। ਫਿਰ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਥਾਣਾ ਖਰੜ ਦੀ ਪੁਲੀਸ ਨੇ ਦੱਸਿਆ ਕਿ ਮੁਲਜ਼ਮ ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਨਾਈਜੀਰੀਆ ਦੇ ਰਹਿਣ ਵਾਲੇ ਇਲਾਮਿਨ ਮਾਦੋਈ ਵਜੋਂ ਹੋਈ ਹੈ। ਫਿਲਹਾਲ ਥਾਣਾ ਸਦਰ ਦੀ ਪੁਲਸ ਮੁਲਜ਼ਮ ਦਾ ਪਾਸਪੋਰਟ ਅਤੇ ਡਰਾਈਵਿੰਗ ਲਾਇਸੈਂਸ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...