September 6, 2026, 6:38 pm
----------- Advertisement -----------
HomeNewsBreaking Newsਅੰਮ੍ਰਿਤਸਰ ਦੇ ਬੱਸ ਸਟੈਂਡ ਕੋਲ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

ਅੰਮ੍ਰਿਤਸਰ ਦੇ ਬੱਸ ਸਟੈਂਡ ਕੋਲ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

Published on

----------- Advertisement -----------

ਅੰਮ੍ਰਿਤਸਰ ਦੇ ਬੱਸ ਸਟੈਂਡ ਦੇ ਕੋਲ ਆਈਡੀਐਚ ਮਾਰਕੀਟ ਵਿੱਚ ਇੱਕ ਕੱਪੜੇ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਦੱਸਿਆ ਜਾ ਰਿਹਾ ਹੈ ਕਿ ਇਹ ਕੱਪੜੇ ਦੀ ਦੁਕਾਨ ਤਿੰਨ ਮੰਜ਼ਿਲਾ ਸੀ ਤੇ ਜਿਸ ਵਿੱਚ ਬਹੁਤ ਭਿਆਨਕ ਅੱਗ ਲੱਗ ਗਈ।

 ਉੱਥੇ ਹੀ ਮੌਕੇ ਤੇ ਹੀ ਲੋਕਾਂ ਨੇ ਦਮਕਲ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ, ਦਮਕਲ ਵਿਭਾਗ ਦੇ ਅਧਿਕਾਰੀ ਤੇ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਉਹਨਾਂ ਵੱਲੋਂ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਦਮਕਲ ਵਿਭਾਗ ਦੇ ਅਧਿਕਾਰੀ ਹਰਸ਼ ਕੁਮਾਰ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ਦੇ ਕੋਲ ਆਈਡੀਆ ਚ ਮਾਰਕੀਟ ਦੀ 103 ਨੰਬਰ ਦੁਕਾਨ ਦੇ ਵਿੱਚ ਅੱਗ ਲੱਗ ਗਈ ਹੈ। ਉਹਨਾਂ ਕਿਹਾ ਕਿ ਇਹ ਦੁਕਾਨ ਕੱਪੜੇ ਦੀ ਸੀ ਜਿਸ ਵਿੱਚ ਇਹ ਅੱਗ ਲੱਗੀ ਹੈ। ਅੱਗ ਇਨੀ ਭਿਆਨਕ ਸੀ ਕਿ ਸਾਡੀਆਂ ਤਿੰਨ ਗੱਡੀਆਂ ਅੱਗ ਬੁਝਾਉਣ ਦੇ ਲਈ ਪਹੁੰਚੀਆਂ ਪਰ ਫਿਲਹਾਲ ਅਜੇ ਤੱਕ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਿਆ।

 ਉਹਨਾਂ ਕਿਹਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਦੁਕਾਨਦਾਰ ਦਾ ਕੱਪੜਾ ਕਾਫੀ ਸੜ ਚੁੱਕਾ ਹੈ ਉਹਨਾਂ ਕਿਹਾ ਕਿ ਫਿਲਹਾਲ ਇਹ ਨਹੀਂ ਪਤਾ ਲੱਗ ਸਕਿਆ ਕਿ ਕਿੰਨਾ ਕਾਰਨਾਂ ਕਰਕੇ ਲੱਗੀ ਹੈ ਅੰਦਰ ਕਾਫੀ ਧੂਆ ਹੋਣ ਕਰਕੇ ਸਾਡੇ ਅਧਿਕਾਰੀ ਦੁਕਾਨ ਦੇ ਅੰਦਰ ਦਾਖਲ ਨਹੀਂ ਹੋ ਸਕੇ ਜਦੋਂ ਤੱਕ ਅੱਗ ਤੇ ਪੂਰਾ  ਕਾਬੂ ਨਹੀਂ ਪਾਇਆ ਜਾ ਸਕਦਾ ਉਦੋਂ ਤੱਕ ਸਾਨੂੰ ਕੁਝ ਪਤਾ ਨਹੀਂ ਲੱਗ ਸਕੇਗਾ

ਉੱਥੇ ਹੀ ਪੁਲਿਸ ਚੌਂਕੀ ਬੱਸ ਸਟੈਂਡ ਦੇ ਅਧਿਕਾਰੀ ਮੌਕੇ ਤੇ ਪੁੱਜੇ ਜਿਨਾਂ ਨੇ ਕਿਹਾ ਕਿ ਆਈਡੀਆ ਚ ਮਾਰਕੀਟ ਦੇ ਵਿੱਚ ਇੱਕ ਕੱਪੜੇ ਦੀ ਦੁਕਾਨ ਤੇ ਅੱਗ ਲੱਗੀ ਹੈ ਅਸੀਂ ਮੌਕੇ ਤੇ ਪੁੱਜੇ ਹਾਂ ਜਾਂਚ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਫਿਲਹਾਲ ਨੁਕਸਾਨ ਦਾ ਪਤਾ ਨਹੀਂ ਲੱਗ ਸਕਿਆ ਅੱਗ ਕਾਫੀ ਭਿਆਨਕ ਸੀ ਦਮਕਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਅੱਗ ਤੇ ਕਾਬੂ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼ਾਇਦ ਅੱਗ ਲੱਗਣ ਦਾ ਕਾਰਨ ਸ਼ੋਰਟ ਸਰਕਿਟ ਹੋ ਸਕਦਾ ਹੈ। ਪਰ ਫਿਲਹਾਲ ਇਹ ਨਹੀਂ ਪਤਾ ਲੱਗ ਸਕਿਆ ਕਿ ਕਿੰਨਾ ਨੁਕਸਾਨ ਹੋਇਆ ਹੈ ਇਸ ਤੋਂ ਬਾਅਦ ਹੀ ਪਤਾ ਲੱਗੇਗਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...