November 11, 2026, 1:04 pm
----------- Advertisement -----------
HomeNewsBreaking Newsਗੁਰੂਗ੍ਰਾਮ ਤੋਂ ਬਾਅਦ ਅੰਮ੍ਰਿਤਸਰ 'ਚ ਮਾਲ ਨੂੰ ਉਡਾਉਣ ਦੀ ਮਿਲੀ ਧਮਕੀ

ਗੁਰੂਗ੍ਰਾਮ ਤੋਂ ਬਾਅਦ ਅੰਮ੍ਰਿਤਸਰ ‘ਚ ਮਾਲ ਨੂੰ ਉਡਾਉਣ ਦੀ ਮਿਲੀ ਧਮਕੀ

Published on

----------- Advertisement -----------

 
ਅੰਮ੍ਰਿਤਸਰ ਦੇ ਅੰਬਰਸਰ ਮਾਲ (ਟਰਿਲੀਅਮ) ਨੂੰ ਬੰਬ ਦੀ ਧਮਕੀ ਦਿੱਤੀ ਗਈ ਹੈ। ਬੀਤੇ ਦਿਨ ਗੁਰੂਗ੍ਰਾਮ ਦੇ ਐਂਬੀਐਂਸ ਮਾਲ ਅਤੇ ਜੈਪੁਰ ਦੇ ਇੱਕ ਵੱਡੇ ਮਾਲ ਤੋਂ ਬਾਅਦ ਧਮਕੀ ਭਰੀਆਂ ਕਾਲਾਂ ਅੰਮ੍ਰਿਤਸਰ ਪੁਲਿਸ ਵੀ ਕੰਟਰੋਲ ਰੂਮ ਤੱਕ ਪਹੁੰਚ ਗਈਆਂ ਹਨ। ਧਮਕੀ ਮਿਲਣ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਭਾਲ ਜਾਰੀ ਹੈ।

ਫਿਲਹਾਲ ਮਾਲ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੰਟਰੋਲ ਰੂਮ ਤੋਂ ਮਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀ ਸੂਚਨਾ ਮਿਲੀ ਹੈ। ਡੀਸੀਪੀ ਹੈੱਡਕੁਆਰਟਰ ਸਤਵੀਰ ਸਿੰਘ ਅਟਵਾਲ ਨੇ ਦੱਸਿਆ ਕਿ ਕੰਟਰੋਲ ਰੂਮ ਵਿੱਚ ਇੱਕ ਕਾਲ ਆਈ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਅਲਰਟ ‘ਤੇ ਹੈ। ਜਾਣਕਾਰੀ ਮੁਤਾਬਕ ਮਾਲ ਦੇ ਅੰਦਰ ਬੰਬ ਰੱਖੇ ਗਏ ਹਨ। ਫਿਲਹਾਲ ਪੁਲਿਸ ਟੀਮਾਂ ਮਾਲ ਦੇ ਅੰਦਰ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ। ਤਲਾਸ਼ੀ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਕਿਹਾ ਜਾ ਸਕੇਗਾ ਕਿ ਸਥਿਤੀ ਕੀ ਹੈ।

ਫਿਲਹਾਲ ਇੱਕ ਟੀਮ ਵੀ ਕਾਲ ਦੀ ਜਾਣਕਾਰੀ ਲੈਣ ਵਿੱਚ ਲੱਗੀ ਹੋਈ ਹੈ। ਕਾਲ ਕਿੱਥੋਂ ਆਈ ਅਤੇ ਕਿਸ ਨੇ ਕੀਤੀ, ਇਸ ਦਾ ਪਤਾ ਲਗਾਇਆ ਜਾ ਰਿਹਾ ਹੈ। ਕੀ ਇਹ ਸਿਰਫ਼ ਧਮਕੀ ਹੈ ਜਾਂ ਇਹ ਅਸਲ ਵਿੱਚ ਬੰਬ ਹੈ, ਇਹ ਤਾਂ ਸਰਚ ਆਪਰੇਸ਼ਨ ਪੂਰਾ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ।
ਫਿਲਹਾਲ ਡੌਗ ਸਕੁਐਡ ਟੀਮਾਂ, ਐਂਟੀ ਸਾਬੋਟੇਜ ਟੀਮ ਅਤੇ ਬੰਬ ਡਿਸਪੋਜ਼ਲ ਸਕੁਐਡ ਮਾਲ ਦੇ ਅੰਦਰ ਪਹੁੰਚ ਗਏ ਹਨ। ਮਾਲ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...