August 16, 2026, 6:50 pm
----------- Advertisement -----------
HomeNewsBreaking Newsਅਬੋਹਰ 'ਚ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਅਬੋਹਰ ‘ਚ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Published on

----------- Advertisement -----------

ਫ਼ਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਕੰਧਵਾਲਾ ਰੋਡ ‘ਤੇ ਸਥਿਤ ਢਾਣੀ ਵਿਸ਼ਵਨਾਥ ਵਿਖੇ ਭਾਗਵਤ ਕਥਾ ਦੌਰਾਨ ਪੱਖੇ ‘ਚ ਕਰੰਟ ਲੱਗਣ ਕਾਰਨ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਇਸ ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਥਾਣਾ ਨੰਬਰ 2 ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਜਾਣਕਾਰੀ ਅਨੁਸਾਰ ਢਾਣੀ ਵਿਸ਼ਵਨਾਥ ਵਿਖੇ 4 ਦਿਨ ਪਹਿਲਾਂ ਭਾਗਵਤ ਕਥਾ ਦਾ ਆਯੋਜਨ ਸ਼ੁਰੂ ਹੋਇਆ ਸੀ। ਜਿਸ ਵਿੱਚ ਗੌਰਵ ਪੁੱਤਰ ਪੱਪੂ ਰਾਮ ਵਾਸੀ ਢਾਣੀ ਖੁਦ ਵੀ ਸ਼ਾਮਲ ਸੀ। ਸ਼ਨੀਵਾਰ ਰਾਤ ਕਰੀਬ 10 ਵਜੇ ਕਥਾ ਦਾ ਪ੍ਰੋਗਰਾਮ ਚੱਲ ਰਿਹਾ ਸੀ, ਇਸ ਦੌਰਾਨ ਉਥੇ ਮੌਜੂਦ ਗੌਰਵ ਫਰਾਟਾ ਨੇ ਪੱਖਾ ਫੜ ਕੇ ਦੂਜੇ ਪਾਸੇ ਮੋੜਨਾ ਸ਼ੁਰੂ ਕਰ ਦਿੱਤਾ। ਫਿਰ ਅਚਾਨਕ ਪੱਖੇ ‘ਚ ਬਿਜਲੀ ਦਾ ਕਰੰਟ ਲੱਗਣ ਕਾਰਨ ਇਹ ਜ਼ੋਰਦਾਰ ਝਟਕੇ ਨਾਲ ਜ਼ਮੀਨ ‘ਤੇ ਡਿੱਗ ਗਿਆ।

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਅਤੇ ਹੋਰ ਲੋਕ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਮੁਰਦਾਘਰ ਵਿਚ ਰਖਵਾਇਆ ਗਿਆ। ਮਾਮਲੇ ਦੀ ਸੂਚਨਾ ਥਾਣਾ ਨੰਬਰ 2 ਦੀ ਪੁਲਸ ਨੂੰ ਦਿੱਤੀ ਗਈ ਹੈ। ਦੁਪਹਿਰ ਬਾਅਦ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...